- Advertisement -
ਚੰਡੀਗੜ੍ਹ, 21 ਸਤੰਬਰ, 2019 –
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਚੰਡੀਗੜ੍ਹ ‘ਚ ਇਲਾਜ ਕਰਵਾ ਰਹੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸਾਬਕਾ ਵਜ਼ੀਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਪੀਜੀਆਈ ‘ਚ ਪੁੱਜ ਕੇ ਪਤਾ ਲਿਆ।
‘ਆਪ’ ਦੇ ਲੀਡਰਾਂ ‘ਚ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ, ਮਹਿਲਾ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਸ਼ਾਮਲ ਸਨ।
ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਜਥੇਦਾਰ ਬ੍ਰਹਮਪੁਰਾ ਦੀ ਸਿਹਤ ‘ਚ ਕਾਫ਼ੀ ਸੁਧਾਰ ਹੈ। ਸੰਧਵਾਂ ਨੇ ਸਮੁੱਚੀ ਆਮ ਆਦਮੀ ਪਾਰਟੀ ਵੱਲੋਂ ਜਥੇਦਾਰ ਬ੍ਰਹਮਪੁਰਾ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ।
- Advertisement -