ਜੈ ਇੰਦਰ ਕੌਰ ਨੇ ਪੀ.ਐਲ.ਸੀ. ਪਟਿਆਲਾ ਦੇ ਆਗੂਆਂ ਅਤੇ ਵਰਕਰਾਂ ਲਈ ਧੰਨਵਾਦੀ ਸਮਾਰੋਹ ਕੀਤਾ

ਯੈੱਸ ਪੰਜਾਬ
ਪਟਿਆਲਾ, 11 ਮਈ, 2022 –
ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਪੁੱਤਰੀ ਬੀਬਾ ਜੈ ਇੰਦਰ ਕੌਰ ਨੇ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਟਿਆਲਾ ਦੇ ਵਰਕਰਾਂ ਅਤੇ ਆਗੂਆਂ ਦੇ ਸਮਰਥਨ ਲਈ ਉਨ੍ਹਾਂ ਦਾ ਧੰਨਵਾਦ ਕਰਨ ਲਈ ਆਪਣੀ ਰਿਹਾਇਸ਼ ਪਟਿਆਲਾ ਵਿਖੇ ਇਕ ਧੰਨਵਾਦੀ ਸਮਾਗਮ ਦਾ ਆਯੋਜਨ ਕੀਤਾ।

ਇਸ ਮੌਕੇ 200 ਤੋਂ ਵੱਧ ਵਰਕਰਾਂ ਤੇ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜੈ ਇੰਦਰ ਕੌਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਪਾਏ ਯੋਗਦਾਨ ਲਈ ਸਮੂਹ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਰਕਰ ਸਾਡੀ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ, ਪਟਿਆਲਾ ਦੇ ਲੋਕ ਹਮੇਸ਼ਾ ਹਰ ਹਾਲਤ ਵਿੱਚ ਸਾਡੇ ਨਾਲ ਖੜ੍ਹੇ ਰਹੇ ਹਨ। ਭਾਵੇਂ ਕੈਪਟਨ ਅਮਰਿੰਦਰ ਸਿੰਘ ਜੀ ਨੇ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਨਵੀਂ ਪਾਰਟੀ ਬਣਾਈ ਸੀ ਪਰ ਫਿਰ ਵੀ ਪਟਿਆਲੇ ਦੇ ਲੋਕਾਂ ਨੇ ਸਾਨੂੰ ਇੰਨਾ ਭਰਵਾਂ ਹੁੰਗਾਰਾ ਦਿੱਤਾ। ਪੂਰੇ ਪੰਜਾਬ ਵਿੱਚ ਤਬਦੀਲੀ ਦੀ ਲਹਿਰ ਸੀ ਪਰ ਫਿਰ ਵੀ ਸਾਡੀ ਪਾਰਟੀ ਦੇ ਵਰਕਰਾਂ ਨੇ ਸਖ਼ਤ ਮਿਹਨਤ ਕੀਤੀ ਅਤੇ ਲੋਕਾਂ ਨੂੰ ਬਾਹਰ ਆਉਣ ਦੀ ਅਤੇ ਸਾਡੇ ਲਈ ਵੋਟ ਕਰਨ ਦੀ ਅਪੀਲ ਕੀਤੀ।”

ਆਮ ਆਦਮੀ ਪਾਰਟੀ ਬਾਰੇ ਗੱਲ ਕਰਦਿਆਂ ਬੀਬਾ ਜੈ ਇੰਦਰ ਕੌਰ ਨੇ ਕਿਹਾ ਕਿ ‘ਆਮ ਆਦਮੀ ਪਾਰਟੀ ਦਾ ਅਸਲੀ ਚਿਹਰਾ ਪੰਜਾਬ ਦੇ ਲੋਕਾਂ ਸਾਹਮਣੇ ਨੰਗਾ ਹੋ ਗਿਆ ਹੈ, ਪੰਜਾਬ ਦੇ ਲੋਕਾਂ ਨੂੰ ਪਾਰਟੀ ਤੋਂ ਵੱਡੀਆਂ ਉਮੀਦਾਂ ਸਨ ਪਰ ਹੁਣ ਤੱਕ ਪਾਰਟੀ ਹਰ ਫਰੰਟ ‘ਤੇ ਫੇਲ ਹੋਈ ਹੈ।”

ਉਨ੍ਹਾਂ ਕਿਹਾ ਕਿ ਜੇਕਰ ਪਟਿਆਲੇ ਵੱਲ ਵੀ ਨਜ਼ਰ ਮਾਰੀਏ ਤਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਗਏ ਸਾਰੇ ਵੱਡੇ ਪ੍ਰੋਜੈਕਟ ਚਾਹੇ ਉਹ ਨਵਾਂ ਬੱਸ ਸਟੈਂਡ ਹੋਵੇ, ਡਾਇਰੀ ਸ਼ਿਫਟ ਕਰਨ ਦਾ ਪ੍ਰੋਜੈਕਟ ਹੋਵੇ ਜਾਂ ਹੈਰੀਟੇਜ ਸਟ੍ਰੀਟ, ਸਭ ਲਟਕ ਕੇ ਰਹਿ ਗਏ ਹਨ। ਪਟਿਆਲਾ ਦੇ ਲੋਕ ਇਸ ਤੋਂ ਬਿਹਤਰ ਦੇ ਹੱਕਦਾਰ ਹਨ। ‘ਆਪ’ ਸਰਕਾਰ ਦੇ ਝੂਠਾਂ ਤੋਂ ਤੰਗ ਆ ਚੁੱਕੀ ਹਾਂ, ਜੋ ਕਿ ਆਉਣ ਵਾਲੀਆਂ ਐਮ.ਸੀ ਅਤੇ 2024 ਐਮ.ਪੀ ਚੋਣਾਂ ਵਿੱਚ ਯਕੀਨੀ ਤੌਰ ‘ਤੇ ਦਿਖਾਈ ਦੇਵੇਗੀ”, ਉਨ੍ਹਾਂ ਨੇ ਅੱਗੇ ਕਿਹਾ।

ਪੀ.ਐਲ.ਸੀ. ਦੇ ਵਰਕਰਾਂ ਅਤੇ ਸਥਾਨਕ ਆਗੂਆਂ ਨੂੰ ਪ੍ਰੇਰਿਤ ਕਰਦੇ ਹੋਏ ਉਹਨਾਂ ਨੇ ਉਹਨਾਂ ਨੂੰ ਭਰੋਸਾ ਦਿਵਾਇਆ ਕਿ “ਪੀ.ਐਲ.ਸੀ. ਨਿਸ਼ਚਤ ਤੌਰ ‘ਤੇ ਆਉਣ ਵਾਲੀਆਂ ਐਮ.ਸੀ. ਚੋਣਾਂ ਲੜੇਗੀ ਅਤੇ ਜਿੱਤੇਗੀ। ਮੈਂ ਤੁਹਾਨੂੰ ਸਾਰਿਆਂ ਨੂੰ ਬੇਨਤੀ ਕਰਦੀ ਹਾਂ ਕਿ ਤੁਸੀਂ ਜ਼ਮੀਨੀ ਪੱਧਰ ‘ਤੇ ਹੋਰ ਵੀ ਸਖ਼ਤ ਮਿਹਨਤ ਕਰੋ ਅਤੇ ਸਾਡੇ ਦੁਆਰਾ ਕੀਤੇ ਕੰਮਾਂ ਅਤੇ ਉਨ੍ਹਾਂ ਦੇ ਮੌਜੂਦਾ ਕੰਮਾਂ ਨੂੰ ਲੋਕਾਂ ਸਾਹਮਣੇ ਰੱਖੋ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀਐਲਸੀ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਕੇਕੇ ਮਲਹੋਤਰਾ, ਪਟਿਆਲਾ ਦੇ ਮੇਅਰ ਅਤੇ ਪਟਿਆਲਾ ਦਿਹਾਤੀ ਤੋਂ ਪੀਐਲਸੀ ਉਮੀਦਵਾਰ ਸੰਜੀਵ ਸ਼ਰਮਾ ਬਿੱਟੂ, ਪੀਐਲਸੀ ਮੀਤ ਪ੍ਰਧਾਨ ਕੇਕੇ ਸ਼ਰਮਾ, ਅਨਿਲ ਮੰਗਲਾ, ਹਰਦੇਵ ਸਿੰਘ ਬਾਲੀ, ਨਰਿੰਦਰ ਸਹਿਗਲ, ਅਤੁਲ ਜੋਸ਼ੀ ਅਤੇ ਵਿਜੇ ਕੂਕਾ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ