Saturday, June 25, 2022

ਵਾਹਿਗੁਰੂ

spot_img


ਝੋਨੇ ਦੀ ਸਿੱਧੀ ਬਿਜਾਈ ਲਈ ਲੋੜੀਂਦੀ ਬਿਜਲੀ ਉਪਲਬਧ: ਹਰਭਜਨ ਸਿੰਘ ਈ.ਟੀ.ਓ.

ਯੈੱਸ ਪੰਜਾਬ
ਚੰਡੀਗੜ੍ਹ, 19 ਮਈ, 2022 –
ਮੁੱਖ ਮੰਤਰੀ ਭਗਵੰਤ ਮਾਨ ਦੇ ਭਰੋਸੇ ਮਗਰੋਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਦੇ ਮੱਦੇਨਜ਼ਰ ਬਿਜਲੀ ਦੀ ਸਥਿਤੀ ਦਾ ਜਾਇਜ਼ਾ ਲਿਆ।

ਅੱਜ ਇੱਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਕੋਲ ਝੋਨੇ ਦੀ ਸਿੱਧੀ ਬਿਜਾਈ ਲਈ ਲੋੜੀਂਦੀ ਬਿਜਲੀ ਸਪਲਾਈ ਉਪਲਬਧ ਹੈ ਅਤੇ ਕਿਸਾਨਾਂ ਨੂੰ ਇਸ ਸਬੰਧੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਪੀਕ ਲੋਡ ਸੀਜ਼ਨ ਦੌਰਾਨ ਬਿਜਲੀ ਚੋਰੀ ਦੀਆਂ ਜ਼ਮੀਨੀ ਹਕੀਕਤਾਂ ਅਤੇ ਊਰਜਾ ਬਚਾਉਣ ਦੇ ਹੋਰ ਤਰੀਕਿਆਂ ਦੀ ਵੀ ਸਮੀਖਿਆ ਕੀਤੀ।ਉਨ੍ਹਾਂ ਨੇ ਲੋਕਾਂ ਨੂੰ ਬਿਜਲੀ ਬਚਾਉਣ ਦੇ ਢੰਗ-ਤਰੀਕੇ ਅਪਣਾਉਣ ਦੀ ਅਪੀਲ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਬਿਜਲੀ ਦੀ ਚੋਰੀ ਸਬੰਧੀ ਜਾਣਕਾਰੀ ਦੇਣ ਲਈ ਪ੍ਰੇਰਿਤ ਕਰਨ।

ਹਰ ਵਰਗ ਦੇ ਖਪਤਕਾਰਾਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਉਣ ਲਈ ਸਖ਼ਤ ਮਿਹਨਤ ਕਰ ਰਹੇ ਅਧਿਕਾਰੀਆਂ ਦੀ ਪਿੱਠ ਥਾਪੜਦਿਆਂ ਸ੍ਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਪਹਿਲਾਂ ਹੀ ਕੌਮੀ ਗਰਿੱਡ ਤੋਂ ਮਾਮੂਲੀ ਦਰਾਂ `ਤੇ ਲੋੜੀਂਦੀ ਬਿਜਲੀ ਸਪਲਾਈ ਦਾ ਪ੍ਰਬੰਧ ਕੀਤਾ ਹੋਇਆ ਹੈ। ਉਨ੍ਹਾਂ ਨੇ ਵਿਸ਼ੇਸ਼ ਤੌਰ `ਤੇ ਜ਼ਿਕਰ ਕੀਤਾ ਕਿ ਅਸੀਂ ਆਪਣੇ ਸਾਰੇ ਵਿਕਲਪਾਂ ਦੀ ਪੜਚੋਲ ਕੀਤੀ ਹੈ ਅਤੇ ਹਰੇਕ ਵਰਗ ਨੂੰ ਨਿਰਵਿਘਨ ਬਿਜਲੀ ਸਪਲਾਈ ਲਈ ਉਨ੍ਹਾਂ ਦੀ ਸਮਝਦਾਰੀ ਨਾਲ ਵਰਤੋਂ ਕਰ ਰਹੇ ਹਾਂ।ਉਨ੍ਹਾਂ ਨੇ ਸਾਰੇ ਨਾਗਰਿਕਾਂ ਨੂੰ ਬਿਜਲੀ ਬਚਾਊ ਤਕਨਾਲੋਜੀ ਅਪਣਾਉਣ ਦੀ ਅਪੀਲ ਵੀ ਕੀਤੀ।

ਮੁੱਖ ਮੰਤਰੀ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਦੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬੇ ਲਈ ਪਾਣੀ ਬਚਾਉਣ ਵਾਸਤੇ ਸਾਰੇ ਕਿਸਾਨਾਂ ਅੱਗੇ ਆਉਣ ਲਈ ਉਤਸ਼ਾਹਿਤ ਕਰਨ।

ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ ਆਈ.ਏ.ਐਸ., ਸੀ.ਐਮ.ਡੀ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਡਿਸਟਰੀਬਿਊਸ਼ਨ, ਡੀ.ਪੀ.ਐਸ ਗਰੇਵਾਲ, ਡਾਇਰੈਕਟਰ ਕਮਰਸ਼ੀਅਲ ਗੋਪਾਲ ਸ਼ਰਮਾ ਆਦਿ ਸੀਨੀਅਰ ਅਧਿਕਾਰੀ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,372FansLike
113,898FollowersFollow

ENTERTAINMENT

National

GLOBAL

OPINION

The nation can’t afford damage to public property – by Narvijay Yadav

As the ongoing protest of the youth against the Agnipath scheme for 4-years recruitment in the Indian armed forces has spread to 19 states,...

The world must acknowledge equality of all religions – by D.C. Pathak

India, the world's largest democracy, continues to be run on a Constitution that has secularism built into its framework by way of 'one man...

Friends or Enemies of Kashmir in Europe? – by Dr Amjad Ayub Mirza

The president of Pakistan occupied Jammu and Kashmir (PoJK) Barrister Sultan Mahmood is touring Europe. The purpose of his tour is to meet with...

SPORTS

Health & Fitness

Hybrid sensor to help diagnose cancer developed

Moscow, June 18, 2022- A team of researchers has developed a nanophotonic-microfluidic sensor whose potential applications include cancer detection, monitoring, and treatment response assessment. The study, published in the journal Optics Letters, indicates that the device can identify gases and liquids dissolved at low concentrations with a high degree of accuracy. A 'lab-on-a-chip' is a miniature sensor device capable of performing...

Gadgets & Tech

error: Content is protected !!