35.1 C
Delhi
Friday, April 19, 2024
spot_img
spot_img

ਡਾ. ਅਰੀਤ ਕੌਰ ਨੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਜੋਂ ਸੰਭਾਲਿਆ ਅਹੁਦਾ

ਯੈੱਸ ਪੰਜਾਬ
ਚੰਡੀਗੜ੍ਹ, 06 ਜੂਨ, 2022 –
ਡਾ: ਅਰੀਤ ਕੌਰ ਨੇ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ, ਪੰਜਾਬ ਦੇ ਨਵੇਂ ਡਾਇਰੈਕਟਰ , ਸਿਹਤ ਅਤੇ ਪਰਿਵਾਰ ਭਲਾਈ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਪਹਿਲਾਂ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਵਜੋਂ ਤਾਇਨਾਤ ਸੀ ਅਤੇ ਉਨ੍ਹਾਂ ਨੂੰ ਡਾਇਰੈਕਟਰ ਸਿਹਤ ਸੇਵਾਵਾਂ (ਪ.ਭ.), ਪੰਜਾਬ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ ਸੀ।

ਉਹ ਸਿਹਤ ਵਿਭਾਗ ਨੂੰ ਪਿਛਲੇ 30 ਸਾਲਾਂ ਤੋਂ ਵੀ ਵੱਧ ਲੰਬੇ ਸਮੇ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਹਨ, ਜਿਸਦੀ ਸ਼ੁਰੂਆਤ ਉਨ੍ਹਾਂ ਸਾਲ਼ 1990 ਵਿੱਚ ਜ਼ਿਲ੍ਹਾ ਹਸਪਤਾਲ ਫਤਹਿਗੜ੍ਹ ਸਾਹਿਬ ਵਿੱਚ ਅੱਖਾਂ ਦੇ ਮਾਹਰ ਵਜੋਂ ਪੀ.ਸੀ.ਐਮ.ਐਸ. ਵਿੱਚ ਭਰਤੀ ਹੋਕੇ ਕੀਤੀ । ਇਸ ਤੋਂ ਬਾਅਦ ਉਹ ਪੰਜਾਬ ਰਾਜ ਦੇ ਵੱਖ-ਵੱਖ ਹਸਪਤਾਲਾਂ ਵਿੱਚ ਵੀ ਤਾਇਨਾਤ ਰਹੇ । ਸਾਲ 2014 ਵਿੱਚ ਆਪ ਨੂੰ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਤਰੱਕੀ ਦੇ ਕੇ ਸਬ ਡਵੀਜ਼ਨਲ ਹਸਪਤਾਲ ਆਨੰਦਪੁਰ ਸਾਹਿਬ (ਜ਼ਿਲ੍ਹਾ ਰੂਪਨਗਰ) ਵਿਖੇ ਤਾਇਨਾਤ ਕੀਤਾ ਗਿਆ।

ਸਟੇਟ ਹੈੱਡਕੁਆਰਟਰ ਵਿਖੇ ਸਹਾਇਕ ਡਾਇਰੈਕਟਰ ਵਜੋਂ ਆਪਣੇ ਕਾਰਜਕਾਲ ਦੌਰਾਨ, ਉਨ੍ਹਾਂ ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ਼ ਬਲਾਇੰਡਨੈਸ ਅਤੇ ਹੈਲਥ ਐਂਡ ਵੈਲਨੈਸ ਪ੍ਰੋਗਰਾਮ ਸਮੇਤ ਕਈ ਮੁੱਖ ਪ੍ਰੋਗਰਾਮਾਂ ਦੀ ਦੇਖ-ਰੇਖ ਕੀਤੀ ਅਤੇ ਪੰਜਾਬ ਰਾਜ ਨੂੰ ਇਹਨਾਂ ਪ੍ਰੋਗਰਾਮਾਂ ਵਿੱਚ ਸਰਵੋਤਮ ਪ੍ਰਦਰਸ਼ਨ ਲਈ ਰਾਸ਼ਟਰੀ ਪੁਰਸਕਾਰ ਵੀ ਪ੍ਰਾਪਤ ਹੋਇਆ । ਸਾਲ 2021 ਵਿੱਚ ਡਾ. ਅਰੀਤ ਨੂੰ ਡਿਪਟੀ ਡਾਇਰੈਕਟਰ ਵਜੋਂ ਤਰੱਕੀ ਦਿੱਤੀ ਗਈ ਅਤੇ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਵਜੋਂ ਤਾਇਨਾਤ ਕੀਤਾ ਗਿਆ।

ਪੰਜਾਬ ਦੀਆਂ ਸਿਹਤ ਸੇਵਾਵਾਂ ਵਿੱਚ ਸੁਧਾਰ ਦੇ ਮੰਤਵ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਸਮੂਹ ਸਿਹਤ ਸਟਾਫ ਨੂੰ ਸਮਾਂਬੱਧ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕਿਹਾ ਅਤੇ ਆਮ ਲੋਕਾਂ ਨਾਲ ਸਬੰਧਤ ਮਾਮਲਿਆਂ ਦੇ ਜਲਦੀ ਨਿਪਟਾਰੇ ‘ਤੇ ਜ਼ੋਰ ਦਿੱਤਾ। ਉਨ੍ਹਾਂ ਰਾਜ ਦੇ ਲੋਕਾਂ ਨੂੰ ਵਿਆਪਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲੋੜੀਂਦੇ ਕਦਮ ਚੁੱਕਣ ‘ਤੇ ਵੀ ਜ਼ੋਰ ਦਿੱਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION