ਡਾ. ਅਵਨੀਤ ਕੌਰ ਨੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਅਤੇ ਡਾ. ਰੀਟਾ ਭਾਰਦਵਾਜ ਨੇ ਡਾਇਰੈਕਟਰ ਸਿਹਤ ਸੇਵਾਵਾਂ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 3 ਸਤੰਬਰ, 2019 –

ਅੱਜ ਇਥੇ ਪਰਿਵਾਰ ਕਲਿਆਣ ਭਵਨ ਵਿਖੇ ਡਾ. ਅਵਨੀਤ ਕੌਰ ਨੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਅਤੇ ਡਾ. ਰੀਟਾ ਭਾਰਦਵਾਜ ਨੇ ਡਾਇਰੈਕਟਰ ਸਿਹਤ ਸੇਵਾਵਾਂ ਵਜੋਂ ਆਪਣਾ ਅਹੁਦਾ ਸੰਭਾਲ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਡਾ. ਅਵਨੀਤ ਕੌਰ ਐਮ ਡੀ (ਗਾਇਨੀ) ਹਨ ਅਤੇ 2 ਜਨਵਰੀ 1984 ਤੋਂ ਸਿਹਤ ਵਿਭਾਗ ਵਿਚ ਸੇਵਾਵਾਂ ਨਿਭਾ ਰਹੇ ਹਨ।ਅੱਜਕਲ ਉਹ ਬਤੌਰ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਪੰਜਾਬ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਡਾ. ਰੀਟਾ ਭਾਰਦਵਾਜ ਨੇ ਵੀ ਅੱਜ ਡਾਇਰੈਕਟਰ ਸਿਹਤ ਸੇਵਾਵਾਂ ਵਜੋਂ ਅਹੁਦਾ ਸੰਭਾਲਿਆ। ਡਾ. ਰੀਟਾ ਭਾਰਦਵਾਜ ਵੀ ਐਮ ਡੀ ਗਾਇਨੀ ਹਨ। ਉਹ 14 ਫ਼ਰਵਰੀ 1985 ਤੋਂ ਸਿਹਤ ਵਿਭਾਗ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਉਹ ਬਤੌਰ ਡਾਇਰੈਕਟਰ ਰਾਸ਼ਟਰੀ ਸਿਹਤ ਮਿਸ਼ਨ ਦੇ ਨਾਲ-ਨਾਲ ਬਤੌਰ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਪੰਜਾਬ ਵਜੋਂ ਸੇਵਾਵਾਂ ਨਿਭਾਉਣਗੇ।

Share News / Article

YP Headlines