30.7 C
Jalandhar
Saturday, October 16, 2021

ਵਾਹਿਗੁਰੂ

spot_img
yes punjab punjabi redirection

kissan

ajaib ghar

sarkari naukri

bijli

madadgaar

sports club

kisan sarkari naukri

muavja

Markfed Sept to Nov

mrsptu

Innocent

ਡਾ. ਮਨਜਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ 18ਵੇਂ ਮੁਖੀ ਵਜੋਂ ਸੰਭਾਲਿਆ ਅਹੁਦਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 13 ਅਕਤੂਬਰ, 2021 –
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਐਸੋਸੀਏਟ ਪ੍ਰੋਫੈਸਰ ਡਾ. ਮਨਜਿੰਦਰ ਸਿੰਘ ਨੇ ਬਤੌਰ 18ਵੇਂ ਮੁਖੀ ਵਜੋਂ ਅਹੁਦਾ ਸੰਭਾਲਦਿਆਂ ਕਿਹਾ ਹੈ ਕਿ ਉਹ ਪੰਜਾਬੀ ਭਾਸ਼ਾ, ਸਾਹਿਤ, ਸਭਿਆਚਾਰ ਦੇ ਵਿਕਾਸ ਨੂੰ ਸਮਰਪਿਤ ਰਹਿਣਗੇ ਅਤੇ ਵਿਭਾਗ ਨੂੰ ਤਰੱਕੀ ਵੱਲ ਲੈ ਕੇ ਜਾਣ ਦੇ ਲਈ ਕੰਮ ਕਰਨਗੇ।

ਇਸ ਸਮੇਂ ਉਨ੍ਹਾਂ ਨੂੰ ਕੁਰਸੀ ਤੇ ਬਿਠਾਉਣ ਸਮੇਂ ਜਿਥੇ ਵਿਭਾਗ ਦੇ ਹੋਰ ਅਧਿਕਾਰੀ, ਅਧਿਆਪਕ, ਖੋਜ ਵਿਦਿਆਰਥੀ ਤੇ ਵਿਦਿਆਰਥੀ ਹਾਜ਼ਰ ਸਨ ਉਥੇ ਡਾ. ਦਲਬੀਰ ਸਿੰਘ (ਡੀਨ ਭਾਸ਼ਾਵਾਂ ਫ਼ੈਕਲਟੀ), ਡਾ. ਸਰਬਜਿੰਦਰ ਸਿੰਘ (ਡੀਨ ਫ਼ੈਕਲਟੀ ਆਫ਼ ਹਿਊਮੈਨਟੀਜ਼ ਐਂਡ ਰਿਲੀਜੀਅਸ ਸਟੱਡੀਜ਼), ਸਾਬਕਾ ਮੁਖੀ ਤੇ ਸੀਨੀਅਰ ਅਧਿਆਪਕ ਡਾ. ਰਮਿੰਦਰ ਕੌਰ, ਡਾ. ਮੇਘਾ ਸਲਵਾਨ, ਡਾ. ਹਰਿੰਦਰ ਕੌਰ, ਡਾ. ਬਲਜੀਤ ਕੌਰ, ਡਾ. ਪਵਨ ਕੁਮਾਰ, ਡਾ. ਇੰਦਰਪ੍ਰੀਤ ਕੌਰ, ਡਾ. ਜਸਪਾਲ ਸਿੰਘ, ਡਾ. ਕੰਵਲਜੀਤ ਕੌਰ, ਡਾ. ਕੰਵਲਦੀਪ ਕੌਰ, ਡਾ. ਹਰਿੰਦਰ ਸਿੰਘ ਹਾਜ਼ਰ ਸਨ ਜਿਨ੍ਹਾਂ ਵੱਲੋਂ ਉਨ੍ਹਾਂ ਨੂੰ ਗੁਲਦਸਤੇ ਭੇਂਟ ਕਰਕੇ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ ਉਥੇ ਉਨ੍ਹਾਂ ਦਾ ਮੁੰਹ ਮਿੱਠਾ ਵੀ ਕਰਵਾਇਆ ਗਿਆ।

ਡਾ. ਮਨਜਿੰਦਰ ਸਿੰਘ ਨੇ ਆਪਣੇ ਅਧਿਆਪਨ ਦਾ ਸਫ਼ਰ 2008 ਵਿਚ ਸ਼੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ (ਤਰਨ-ਤਾਰਨ) ਤੋਂ ਆਰੰਭ ਕੀਤਾ ਸੀ ਅਤੇ ਉਹ 2014 ਤੋਂ ਲਗਾਤਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਖੇ ਅਸਿਸਟੈਂਟ ਪ੍ਰੋਫ਼ੈਸਰ ਦੇ ਤੌਰ ’ਤੇ ਕਾਰਜ ਕਰ ਰਹੇ ਸਨ ਅਤੇ ਇਸ ਸਮੇਂ ਉਹ ਐਸੋਸੀਏਟ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ।

ਉਨ੍ਹਾਂ ਦੀ ਇਸ ਨਿਯੁਕਤੀ `ਤੇ ਵੱਖ ਵੱਖ ਸਾਹਿਤਕਾਰਾਂ ਨੇ ਵਧਾਈ ਸੰਦੇਸ਼ ਭੇਜੇ ਹਨ ਉਥੇ ਯੂਨੀਵਰਸਿਟੀ ਦੀ ਬਾਕੀ ਫੈਕਲਟੀ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿਤੀਆਂ ਗਈਆਂ ਹਨ ਅਤੇ ਆਸ ਪ੍ਰਗਟਾਈ ਗਈ ਹੈ ਕਿ ਉਨ੍ਹਾਂ ਦੀ ਅਗਵਾਈ ਵਿਚ ਯੂਨੀਵਰਸਟਿੀ ਦਾ ਪੰਜਾਬੀ ਅਧਿਐਨ ਸਕੂਲ ਤਰੱਕੀਆਂ ਦਾ ਛੂਹੇਗਾ।

ਡਾ. ਮਨਜਿੰਦਰ ਸਿੰਘ ਦੇ ਅਧਿਐੇਨ ਦੀ ਵਿਸ਼ੇਸ਼ੱਗਤਾ ਦਾ ਖੇਤਰ ਭਾਸ਼ਾ ਵਿਗਿਆਨ ਅਤੇ ਗੁਰਬਾਣੀ ਹੈ। ਉਨ੍ਹਾਂ ਨੇ ਪੰਜਾਬੀ ਅਧਿਐਨ ਸਕੂਲ ਦੇ ਪ੍ਰਬੁੱਧ ਭਾਸ਼ਾ ਵਿਗਿਆਨੀ ਡਾ. ਪਰਮਜੀਤ ਸਿੰਘ ਸਿੱਧੂ ਦੀ ਨਿਗਰਾਨੀ ਹੇਠ ਪੀਐਚ.ਡੀ. ਦਾ ਖੋਜ-ਕਾਰਜ “ਗੁਰੂ ਗ੍ਰੰਥ ਸਾਹਿਬ ਵਿਚ ਦਰਜ ਕਬੀਰ-ਬਾਣੀ ਦੀ ਅਰਥ ਵਿਗਿਆਨਕ ਜੁਗਤ” ਵਿਸ਼ੇ ਉੱਪਰ ਮੁਕੰਮਲ ਕੀਤਾ।

ਉਨ੍ਹਾਂ ਦੀਆਂ ਹੁਣ ਤੱਕ 3 ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਦੇ ਖੋਜ ਰਸਾਲਿਆਂ ਵਿਚ ਉਨ੍ਹਾਂ ਦੇ 40 ਤੋਂ ਵਧੇਰੇ ਖੋਜ-ਪੱਤਰ ਪ੍ਰਕਾਸ਼ਿਤ ਹੋ ਚੁੱਕੇ ਹਨ। ਹੁਣ ਤੱਕ ਉਨ੍ਹਾਂ ਨੇ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਦੀਆਂ ਕਾਨਫ਼ਰੰਸਾਂ ਅਤੇ ਸੈਮੀਨਾਰਾਂ ਵਿਚ 86 ਖੋਜ-ਪੱਤਰ ਪੇਸ਼ ਕੀਤੇ ਹਨ।

ਡਾ. ਮਨਜਿੰਦਰ ਸਿੰਘ ਨੇ ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਉਚੇਰੀ ਸਿਖਿਆ ਦੇ ਖੇਤਰ ਵਿਚ ਮਾਰੀਆਂ ਗਈਆਂ ਮੱਲਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਤੇ ਪੰੰਜਾਬੀ ਅਧਿਐਨ ਸਕੂਲ ਆਉਣ ਵਾਲੇ ਸਾਲਾਂ ਵਿਚ ਵੀ ਇੰਝ ਹੀ ਨਿਰੰਤਰ ਪ੍ਰਗਤੀ ਕਰਦਾ ਰਹੇਗਾ।

ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਵਿਦਿਅਕ, ਸਭਿਆਚਾਰਕ ਅਤੇ ਖੇਡਾਂ ਆਦਿ ਹਰੇਕ ਖੇਤਰ ਵਿਚ ਨਵੇਂ ਦਿਸਹੱਦੇ ਸਿਰਜ ਰਹੀ ਹੈ ਅਤੇ ਉਪ-ਕੁਲਪਤੀ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਦੇ ਵਿਕਾਸ ਵਿਚ ਨਿਰੰਤਰ ਕਾਰਜ ਹੋ ਰਹੇ ਹਨ।

ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਦੇ ਵਿਕਾਸ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਵਿਭਾਗ ਵਿਚ ਜਿਥੇ ਵੱਖ ਵੱਖ ਪ੍ਰੋਗਰਾਮ ਕਰਵਾਏ ਜਾਣਗੇ ਉਥੇ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਵੀ ਹੋਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਨੇ ਪੰਜਾਬੀ ਅਧਿਐਨ ਸਕੂਲ ਦੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਇਸ ਵਿਭਾਗ ਵੱਲੋਂ ਅਧਿਆਪਨ ਦੇ ਖੇਤਰ ਵਿਚ ਜਿਥੇ ਕਈ ਮੱਲ੍ਹਾ ਮਾਰੀਆਂ ਹਨ ਉਥੇ ਇਸ ਵਿਭਾਗ ਦੇ ਕਈ ਵਿਦਿਆਰਥੀ ਪੰਜਾਬੀ ਸਾਹਿਤ ਨੂੰ ਉਪਰ ਚੁੱਕਣ ਲਈ ਆਪਣਾ ਯੋਗਦਾਨ ਦੇ ਰਹੇ ਹਨ।

ਵਿਭਾਗ ਦੀ ਅਮੀਰ ਬੌਧਿਕ ਵਿਰਾਸਤ ਤੇ ਮਾਣ ਮਹਿਸੂਸ ਕਰਦਿਆਂ ਉਨ੍ਹਾਂ ਕਿਹਾ ਅਧਿਐਨ, ਅਧਿਆਪਨ ਤੇ ਖੋਜ ਦੇ ਖੇਤਰ ਵਿਚ ਜੋ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਗੌਰਵਸ਼ਾਲੀ ਕੀਰਤੀ-ਮਾਨ ਸਥਾਪਿਤ ਕੀਤੇ ਹਨ ਉਨ੍ਹਾਂ ਵਿਚ ਨਿਰੰਤਰਤਾ ਲਿਆਉਂਦਿਆਂ ਇਸ ਗੌਰਵਸ਼ਾਲੀ ਪਰੰਪਰਾ ਨੂੰ ਕਾਇਮ ਰੱਖਦੇ ਹੋਏ ਵਰਤਮਾਨ ਸਮੇਂ ਦੀਆਂ ਲੋੜਾਂ ਮੁਤਾਬਕ ਵਿਭਾਗ ਨੂੰ ਨਿਰੰਤਰ ਵਿਕਸਿਤ ਕਰਨ ਦਾ ਯਤਨ ਕੀਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,369FansLike
112,602FollowersFollow

ENTERTAINMENT

National

GLOBAL

OPINION

Terrorists Shadow

Tackling the resurgence of jihad in Kashmir – by Amjad Ayub Mirza

With three encounters taking place in less than 24 hours between October 10 and 11, terrorist insurgency has effectively resurged in the Kashmir Valley....
DSGMC Logo

Present Peculiar Scenario of DSGMC post 2021 Elections – by Inder Mohan Singh

The management of the historical Gurdwaras of Delhi came into the hands of local Sikh electorate after enforcement of ‘Delhi Sikh Gurdwaras Act 1971...
DSGMC Logo

Why Delhi Govt is keen to delay constitution of DSGMC Executive Board? – by Inder Mohan Singh

New Delhi, 09 October, 2021 (Yes Punjab News) The act of Delhi Government to postpone the constitution of new Executive Board of the Delhi Sikh...

SPORTS

Health & Fitness

Loss of loved one

3 tips to heal from the loss of a loved one

New Delhi, Oct 16, 2021- Is there a certain time period to wait to heal from losing a loved one? This is a difficult question to answer, but very important to ask. I personally get asked this question a lot, and my response is always the same: "It takes as long as it takes." Some people want to know...

Gadgets & Tech