26.1 C
Delhi
Saturday, April 13, 2024
spot_img
spot_img

ਡਾ: ਰਣਜੀਤ ਸਿੰਘ ਘੋਤੜਾ ਨੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਅਤੇ ਡਾ: ਰਵਿੰਦਰਪਾਲ ਕੌਰ ਨੇ ਡਾਇਰੈਕਟਰ ਸਿਹਤ ਸੇਵਾਵਾਂ ਦਾ ਅਹੁਦਾ ਸੰਭਾਲਿਆ

ਯੈੱਸ ਪੰਜਾਬ
ਚੰਡੀਗੜ੍ਹ, 5 ਅਗਸਤ, 2022:
ਡਾ: ਰਣਜੀਤ ਸਿੰਘ ਘੋਤੜਾ ਜੋ ਕਿ ਪਹਿਲਾਂ ਸਿਹਤ ਵਿਭਾਗ ਪੰਜਾਬ ਵਿੱਚ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਵਜੋਂ ਤਾਇਨਾਤ ਸਨ, ਨੂੰ ਹੁਣ ਪਦ-ਉੱਨਤ ਕਰਕੇ ਨਵਾਂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਲਗਾਇਆ ਗਿਆ ਹੈ ਅਤੇ ਉਨ੍ਹਾਂ ਅੱਜ ਆਪਣੀ ਨਵੀਂ ਤਾਇਨਾਤੀ ਸਬੰਧੀ ਕਾਰਜਭਾਰ ਸੰਭਾਲਿਆ।

ਆਪਣੀ ਨਵੀਂ ਤਾਇਨਾਤੀ ਤੇ ਹਾਜਰ ਹੋਣ ਤੋਂ ਤੁਰੰਤ ਬਾਅਦ ਡਾ: ਘੋਤੜਾ ਨੇ ਪੰਜਾਬ ਸਰਕਾਰ ਦਾ ਉਨ੍ਹਾਂ ‘ਤੇ ਭਰੋਸਾ ਦਿਖਾਉਣ ਲਈ ਧੰਨਵਾਦ ਕੀਤਾ ਅਤੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਕਦਮ ਚੁੱਕਣ ਦਾ ਵੀ ਭਰੋਸਾ ਦਿੱਤਾ।

ਸਿਹਤ ਵਿਭਾਗ ਪੰਜਾਬ ਵਿੱਚ ਵਿੱਚ ਡਾ. ਘੋਤੜਾ ਸਾਲ 1991 ਵਿੱਚ ਮੈਡੀਕਲ ਅਫਸਰ ਵਜੋਂ ਭਰਤੀ ਹੋਏ, ਸਾਲ 1997 ਵਿੱਚ ਉਨ੍ਹਾਂ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੋਂ ਬਾਲ ਰੋਗਾਂ ਵਿੱਚ ਐਮ.ਡੀ. ਕੀਤੀ ਅਤੇ ਉਨ੍ਹਾਂ ਨੂੰ 2015 ਵਿੱਚ ਸੀਨੀਅਰ ਮੈਡੀਕਲ ਅਫਸਰ ਵਜੋਂ ਤਰੱਕੀ ਦਿੱਤੀ ਗਈ ਸੀ ਅਤੇ ਜਨਵਰੀ 2021 ਵਿੱਚ ਉਨ੍ਹਾਂ ਨੂੰ ਡਿਪਟੀ ਡਾਇਰੈਕਟਰ ਵਜੋਂ ਤਰੱਕੀ ਦੇ ਕੇ ਸਿਵਲ ਸਰਜਨ ਹੁਸ਼ਿਆਰਪੁਰ ਅਤੇ ਫਿਰ ਜਲੰਧਰ ਵਿੱਚ ਤਾਇਨਾਤ ਕੀਤਾ ਗਿਆ ਸੀ।

ਇਸੇ ਤਰ੍ਹਾਂ ਡਾ. ਰਵਿੰਦਰਪਾਲ ਕੌਰ ਨੇ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਵਜੋਂ ਵੀ ਅਹੁਦਾ ਸੰਭਾਲਿਆ ਲਿਆ ਅਤੇ ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ਼ ਨਿਭਾਉਣਗੇ।ਆਪਣੇ 30 ਸਾਲਾਂ ਤੋਂ ਵੱਧ ਦੇ ਆਪਣੇ ਕੈਰੀਅਰ ਵਿੱਚ ਉਹ 1991 ਵਿੱਚ ਪੀ.ਸੀ.ਐਮ.ਐਸ. ਵਿੱਚ ਬਤੌਰ ਮੈਡੀਕਲ ਅਫਸਰ ਪੀ.ਐਚ.ਸੀ. ਠੱਠੀ ਭਾਈ ਵਿਖੇ ਤਾਇਨਾਤ ਹੋਏ।

ਇਸ ਤੋਂ ਬਾਅਦ ਉਹ ਪੰਜਾਬ ਰਾਜ ਦੇ ਵੱਖ-ਵੱਖ ਹਸਪਤਾਲਾਂ ਵਿੱਚ ਵੀ ਤਾਇਨਾਤ ਰਹੇ। ਸਾਲ 2018 ਵਿੱਚ ਉਨ੍ਹਾਂ ਨੂੰ ਸੀਨੀਅਰ ਮੈਡੀਕਲ ਅਫਸਰ ਵਜੋਂ ਤਰੱਕੀ ਮਿਲੀ ਅਤੇ ਸਿਵਲ ਹਸਪਤਾਲ ਸੈਕਟਰ-22 ਚੰਡੀਗੜ੍ਹ ਵਿਖੇ ਤਾਇਨਾਤ ਕੀਤਾ ਗਿਆ । ਫਿਰ ਸਾਲ 2021 ਵਿੱਚ ਉਨ੍ਹਾਂ ਨੂੰ ਡਿਪਟੀ ਡਾਇਰੈਕਟਰ ਵਜੋਂ ਤਰੱਕੀ ਦਿੱਤੀ ਗਈ ਅਤੇ ਪ੍ਰਿੰਸੀਪਲ ਸਟੇਟ ਟਰੇਨਿੰਗ ਇੰਸਟੀਚਿਊਟ ਮੁਹਾਲੀ ਵਿਖੇ ਲਗਾਏ ਗਏ।

ਆਪਣੇ ਤਰਜੀਹੀ ਕਾਰਜਾਂ ਦੀ ਸੂਚੀ ਦਿੰਦੇ ਹੋਏ ਉਨ੍ਹਾਂ ਸਿਹਤ ਸਟਾਫ ਨੂੰ ਸਮਾਂਬੱਧ ਢੰਗ ਨਾਲ਼ ਉੱਚ ਗੁਣਵੱਤਾ ਵਾਲੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਕਿਹਾ ਅਤੇ ਲੋਕਾਂ ਨਾਲ ਸਬੰਧਤ ਮਾਮਲਿਆਂ ਦੇ ਜਲਦੀ ਨਿਪਟਾਰੇ ‘ਤੇ ਜ਼ੋਰ ਦਿੱਤਾ।

ਇਸ ਮੌਕੇ ਡਾਇਰੈਕਟਰ ਦਫ਼ਤਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਦੋਵਾਂ ਡਾਇਰੈਕਟਰ ਸਾਹਿਬਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਪੂਰਣ ਸਹਿਯੋਗ ਦਾ ਭਰੋਸਾ ਦਿੱਤਾ ਗਿਆ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION