ਡੀ.ਜੀ.ਪੀ. ਦਿਨਕਰ ਗੁਪਤਾ ਐਸ.ਟੀ.ਐਫ. ਦੇ ਸ਼ਹੀਦ ਹੋਏ ਜਵਾਨ ਦੀ ਅੰਤਿਮ ਅਰਦਾਸ ’ਚ ਸ਼ਾਮਿਲ ਹੋਏ

ਯੈੱਸ ਪੰਜਾਬ
ਜਲੰਧਰ, 10 ਅਕਤੂਬਰ, 2019:
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਸ੍ਰੀ ਦਿਨਕਰ ਗੁਪਤਾ ਅੱਜ ਜਲੰਧਰ ਪੁੱਜੇ ਜਿੱਥੇ ਉਨ੍ਹਾਂ ਨੇ ਬੀਤੇ ਦਿਨੀਂ ਨਸ਼ਾ ਤਸਕਰਾਂ ਨਾਲ ਹੋਈ ਮੁਠਭੇੜ ਵਿਚ ਸ਼ਹੀਦ ਹੋਏ ਐਸ.ਟੀ.ਐਫ. ਦੇ ਸਿਪਾਹੀ ਗੁਰਦੀਪ ਸਿੰਘ ਦੀ ਅੰਤਿਮ ਅਰਦਾਸ ਵਿਚ ਭਾਗ ਲਿਆ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਐਸ.ਟੀ.ਐਫ. ਦੀ ਟੀਮ ਦਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਚ ਨਸ਼ਾ ਤਸਕਰਾਂ ਦੇ ਨਾਲ ਮੁਕਾਬਲਾ ਹੋ ਗਿਆ ਸੀ ਜਿਸ ਵਿਚ ਗੁਰਦੀਪ ਸਿੰਘ ਨੂੰ ਗੋਲੀ ਲੱਗੀ ਸੀ।

ਅੱਜ ਸਥਾਨਕ ਗੁਰਦੁਆਰਾ ਸ੍ਰੀ ਸਿੰਘ ਸਭਾ, ਦਿਓਲ ਨਗਰ ਵਿਖ਼ੇ ਗੁਰਦੀਪ ਸਿੰਘ ਦੀ ਅੰਤਿਮ ਅਰਦਾਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਡੀ.ਜੀ.ਪੀ. ਸ੍ਰੀ ਦਿਨਕਰ ਗੁਪਤਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਬਹਾਦਰੀ ਨਾਲ ਨਸ਼ਾ ਤਸਕਰਾਂ ਦਾ ਮੁਕਾਬਲਾ ਕਰਨ ਵਾਲੇ ਸ਼ਹੀਦ ਗੁਰਦੀਪ ਸਿੰਘ ’ਤੇ ਪੰਜਾਬ ਪੁਲਿਸ ਨੂੰ ਹਮੇਸ਼ਾ ਮਾਨ ਰਹੇਗਾ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਗੁਰਦੀਪ ਸਿੰਘ ਦੇ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

ਇਸ ਮੌਕੇ ਵਿਧਾਇਕ ਸ੍ਰੀ ਸੁਸ਼ੀਲ ਰਿੰਕੂ, ਆਈ.ਜੀ. ਐਸ.ਟੀ.ਐਫ. ਸ੍ਰੀ ਆਰ.ਕੇ. ਜੈਸਵਾਲ, ਜਲੰਧਰ ਦੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਡੀ.ਸੀ.ਪੀ. ਸ੍ਰੀ ਗੁਰਮੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ, ਰਾਜਸੀ ਅਤੇ ਸਮਾਜਿਕ ਆਗੂਆਂ ਤੋਂ ਇਲਾਵਾ ਇਲਾਕਾ ਨਿਵਾਸੀ ਅਤੇ ਪਰਿਵਾਰਕ ਮੈਂਬਰ ਹਾਜ਼ਰ ਸਨ।

ਇਸ ਨੂੰ ਵੀ ਪੜ੍ਹੋ:
ਮੁੱਦਾ ਦਰਬਾਰ ਸਾਹਿਬ ਦੀ ਨਕਲ ਦਾ – ਚਿੱਠੀ ਲਿਖ਼ ਬਾਵੇ ਨੇ ਪਾਈ ਭਾਈ ਲੌਂਗੋਵਾਲ ਨੂੰ – ਐੱਚ.ਐੱਸ.ਬਾਵਾ – ਇੱਥੇ ਕਲਿੱਕ ਕਰੋ

Share News / Article

YP Headlines