43.1 C
Delhi
Sunday, May 26, 2024
spot_img
spot_img
spot_img

ਡੀ.ਸੀ. ਚੰਦਰ ਗੈਂਦ ਦੀ ਅਗਵਾਈ ਵਿਚ ਫਿਰੋਜ਼ਪੁਰ ਨੇ ਇਕ ਹੀ ਸਾਲ ਵਿਚ ਜਿੱਤੇ 3 ਕੌਮੀ ਐਵਾਰਡ

ਫਿਰੋਜ਼ਪੁਰ, 15 ਜਨਵਰੀ, 2020 –

ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਦੀ ਅਗਵਾਈ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਨੇ ਇੱਕ ਸਾਲ ਵਿੱਚ ਤਿੰਨ ਨੈਸ਼ਨਲ ਐਵਾਰਡ ਹਾਸਲ ਕਰਕੇ ਨਵੀਂ ਉੱਪਲੱਬਧੀ ਸਥਾਪਿਤ ਕੀਤੀ ਹੈ। ਇੰਡੀਅਨ ਹੈਬੀਟੇਟ ਸੈਂਟਰ ਨਵੀਂ ਦਿੱਲੀ ਵਿਖੇ ਹੋਏ ਰਾਸ਼ਟਰ ਪੱਧਰੀ ਸਮਾਗਮਾਂ ਵਿੱਚ ਸਕਾਚ ਐਵਾਰਡ ਪ੍ਰਤੀਯੋਗਤਾ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਨੂੰ ਪੋਸ਼ਣ ਅਭਿਆਨ, ਸਕਿੱਲ ਡਿਵੈਲਪਮੈਂਟ ਅਤੇ ਸਮਾਰਟ ਸਕੂਲ ਪ੍ਰਾਜੈਕਟ ਵਿੱਚ ਵਧੀਆ ਪ੍ਰਦਰਸ਼ਨ ਦੇ ਲਈ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਨੇ 3 ਖੇਤਰਾਂ ਵਿੱਚ ਐਵਾਰਡ ਮਿਲਣ ਦਾ ਸਿਹਰਾ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਨੂੰ ਦਿੱਤਾ ਹੈ, ਜਿਨ੍ਹਾਂ ਨੇ ਸਬੰਧਿਤ ਖੇਤਰਾਂ ਵਿੱਚ ਦਿਨ-ਰਾਤ ਕੰਮ ਕਰਕੇ ਇਹ ਮੁਕਾਮ ਹਾਸਲ ਕੀਤਾ ਹੈ।

ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਨੇ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਨੂੰ ਪੋਸ਼ਣ ਅਭਿਆਨ ਵਿੱਚ ਕੀਤੇ ਗਏ ਕਾਰਜਾਂ ਦੇ ਲਈ ਸਕਾਚ ਸਿਲਵਰ ਮੈਡਲ ਦੇ ਕੇ ਨਿਵਾਜਿਆ ਗਿਆ ਹੈ। ਫਿਰੋਜ਼ਪੁਰ ਜ਼ਿਲ੍ਹੇ ਵਿੱਚ ਲਗਭਗ 20 ਕਰੋੜ ਰੁਪਏ ਦੀ ਲਾਗਤ ਨਾਲ 200 ਤੋਂ ਜ਼ਿਆਦਾ ਨਵੇਂ ਆਂਗਣਵਾੜੀ ਸੈਂਟਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਸਕਿੱਲ ਡਿਵੈਲਪਮੈਂਟ ਦੇ ਖੇਤਰ ਵਿੱਚ ਵੀ ਫਿਰੋਜ਼ਪੁਰ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ।

ਸਿਰਫ਼ ਇੱਕ ਸਾਲ ਵਿੱਚ ਸਕਿੱਲ ਡਿਵੈਲਪਮੈਂਟ ਮੁਹਿੰਮ ਦੇ ਤਹਿਤ 6 ਹਜ਼ਾਰ ਯੁਵਾਵਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਸਬੰਧਿਤ ਟ੍ਰੇਨਿੰਗ ਦੇ ਕੇ ਉਨ੍ਹਾਂ ਨੂੰ ਰੋਜ਼ਗਾਰ ਦੇ ਯੋਗ ਬਣਾਇਆ ਗਿਆ ਹੈ। ਸਕਿੱਲ ਡਿਵੈਲਪਮੈਂਟ ਦੀ ਟ੍ਰੇਨਿੰਗ ਦੇ ਬਾਅਦ ਇਨ੍ਹਾਂ ਯੁਵਾਵਾਂ ਨੂੰ ਵਧੀਆ ਨੌਕਰੀਆਂ ਵੀ ਦਿਵਾਈਆਂ ਗਈਆਂ ਹਨ ਅਤੇ ਵੱਡੀ ਗਿਣਤੀ ਵਿੱਚ ਯੁਵਾਵਾਂ ਨੂੰ ਸਵੈ-ਰੁਜ਼ਗਾਰ ਦੇ ਖੇਤਰ ਵਿੱਚ ਖੜ੍ਹੇ ਹੋਣ ਦੇ ਲਈ ਮਦਦ ਮੁਹੱਈਆ ਕਰਵਾਈ ਗਈ ਹੈ। ਫਿਰੋਜ਼ਪੁਰ ਵਿੱਚ ਸਕਿੱਲ ਡਿਵੈਲਪਮੈਂਟ ਨੂੰ ਬੜ੍ਹਾਵਾ ਦੇਣ ਦੇ ਲਈ ਅਗਲੇ 2 ਮਹੀਨਿਆਂ ਵਿੱਚ 10 ਨਵੇਂ ਸੈਂਟਰ ਵੀ ਖੋਲ੍ਹੇ ਜਾ ਰਹੇ ਹਨ।

ਇਸੇ ਤਰ੍ਹਾਂ ਸਮਾਰਟ ਸਕੂਲ ਪ੍ਰਾਜੈਕਟ ਵਿੱਚ ਵਧੀਆ ਪ੍ਰਦਰਸ਼ਨ ਦੇ ਲਈ ਸਕਾਚ ਆਰਡਰ ਆਫ਼ ਮੈਰਿਟ ਐਵਾਰਡ ਨਾਲ ਨਿਵਾਜਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਵੱਖ-ਵੱਖ ਸਕੀਮਾਂ ਤੇ ਸੀਐਸਆਰ ਪ੍ਰੋਗਰਾਮ ਦੇ ਤਹਿਤ ਜ਼ਿਲ੍ਹੇ ਵਿੱਚ ਸਿੱਖਿਆ ਕਾਰਜਾਂ ਤੇ ਸਕੂਲਾਂ ਵਿੱਚ ਕਰੀਬ 17 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ।

ਸਕੂਲਾਂ ਨੂੰ ਸਮਾਰਟ ਬਣਾਉਣ ਦੇ ਲਈ ਕਈ ਯਤਨ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਕਲਾਸ ਰੂਮ ਤੋਂ ਲੈ ਕੇ ਸਕੂਲ ਦਾ ਪੂਰਾ ਕਾਇਆ ਕਲਪ ਕਰਨ ਦਾ ਕੰਮ ਸ਼ਾਮਲ ਹੈ। ਉਨ੍ਹਾਂ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ, ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦੇ ਲਈ ਵੀ ਕਿਹਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਕੁਲਵਿੰਦਰ ਕੌਰ, ਡਿਪਟੀ ਡੀ.ਈ.ਓ. ਸ੍ਰ. ਸੁਖਵਿੰਦਰ ਸਿੰਘ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਅਧਿਕਾਰੀ ਸ੍ਰੀ. ਸੰਜੀਵ ਮੈਨੀ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION