ਢੀਂਡਸਾ ਆਪਣੀ ਲੀਡਰਸ਼ਿਪ ਤੇ ਸੰਤਾਂ ਮਹਾਪੁਰਸ਼ਾਂ ਨਾਲ ਇੱਕ ਜਨਵਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਸਰਬੱਤ ਦੇ ਭਲੇ ਲਈ ਅਰਦਾਸ ਕਰਨਗੇ

ਯੈੱਸ ਪੰਜਾਬ
ਅੰਮ੍ਰਿਤਸਰ, ਦਸੰਬਰ 29, 2021 –
ਨਵੇਂ ਸਾਲ ਦੇ ਪਹਿਲੇ ਦਿਨ 1 ਜਨਵਰੀ 2022 ਦਿਨ ਸ਼ਨੀਵਾਰ ਨੂੰ 11 ਵਜੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸ.ਸੁਖਦੇਵ ਸਿੰਘ ਢੀਂਡਸਾ ਆਪਣੀ ਸਮੁੱਚੀ ਲੀਡਰਸ਼ਿਪ ਤੇ ਸੰਤਾਂ ਮਹਾਪੁਰਸ਼ਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਪੰਥ, ਪੰਜਾਬ ਅਤੇ ਸਰਬੱਤ ਦੇ ਭਲੇ ਤੇ ਚੜਦੀ ਕਲਾ ਵਾਸਤੇ ਗੁਰੂ ਸਾਹਿਬਾਨ ਦੇ ਸਨਮੁੱਖ ਅਰਦਾਸ ਕਰਨਗੇ।

ਇਸ ਸਬੰਧੀ ਅੱਜ ਇਥੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਤੇ ਬੁਲਾਰੇ ਸ.ਮਨਜੀਤ ਸਿੰਘ ਭੋਮਾ ਅਤੇ ਅੰਮ੍ਰਿਤਸਰ ਸ਼ਹਿਰੀ ਜੱਥੇ ਦੇ ਪ੍ਰਧਾਨ ਸ.ਗੁਰਪ੍ਰੀਤ ਸਿੰਘ ਕਲਕੱਤਾ ਨੇ ਸਾਂਝੇ ਤੌਰ ਤੇ ਦੱਸਿਆ ਕਿ ਅੱਜ ਇਸ ਸਬੰਧੀ ਅੰਮ੍ਰਿਤਸਰ ਸ਼ਹਿਰੀ ਜੱਥੇ ਤੇ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਸੀਨੀਅਰ ਲੀਡਰਸ਼ਿਪ ਦੀ ਇਕ ਵਿਸ਼ੇਸ਼ ਤਿਆਰੀ ਮੀਟਿੰਗ ਸ. ਗੁਰਪ੍ਰੀਤ ਸਿੰਘ ਕਲਕੱਤਾ ਦੇ ਗ੍ਰਹਿ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਕੀਤੀ।

ਇਸ ਪ੍ਰੋਗਰਾਮ ਨੂੰ ਸਫ਼ਲ ਕਰਨ ਲਈ ਵੱਖ ਵੱਖ ਆਗੂਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਅਤੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਅੱਜ ਦੀ ਮੀਟਿੰਗ ਵਿੱਚ ਪਾਰਟੀ ਦੇ ਐੱਸ.ਸੀ ਵਿੰਗ ਦੇ ਸਰਪ੍ਰਸਤ ਕੈਪਟਨ ਅਜੀਤ ਸਿੰਘ ਰੰਗਰੇਟਾ, ਸ.ਅਮਰਜੀਤ ਸਿੰਘ ਵਾਲੀਆ, ਸ.ਬ੍ਰਹਮਜੀਤ ਸਿੰਘ, ਸ.ਕਸ਼ਮੀਰ ਸਿੰਘ,ਸ.ਸੁਖਦੇਵ ਸਿੰਘ ਸਮਰਾ, ਸ.ਰਾਜਵਿੰਦਰ ਸਿੰਘ ਰਾਜੂ , ਸ.ਸੁਖਜਿੰਦਰ ਸਿੰਘ ਮਜੀਠਾ, ਕੁਲਦੀਪ ਸਿੰਘ ਮਜੀਠੀਆ, ਕਰਮ ਸਿੰਘ ਚੰਡੇ, ਰਵਿੰਦਰ ਸਿੰਘ ਮਜੀਠਾ, ਸੁਖਵਿੰਦਰ ਸਿੰਘ ਮੁੱਧਲ਼, ਨੂਰ ਇੰਦਰਜੀਤ ਸਿੰਘ, ਹਰਦੀਪ ਸਿੰਘ ਰਾਜੂ ਆਦਿ ਸ਼ਾਮਿਲ ਹੋਏ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ