26.1 C
Delhi
Saturday, April 13, 2024
spot_img
spot_img

ਤਨਖ਼ਾਹਾਂ ‘ਚ ਵਾਧੇ ਅਤੇ ਸੇਵਾਵਾਂ ਪੱਕੀਆਂ ਕਰਵਾਉਣ ਲਈ ਕੱਚੇ ਅਧਿਆਪਕਾਂ ਦਾ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ

ਯੈੱਸ ਪੰਜਾਬ
ਸੰਗਰੂਰ, 5 ਜੂਨ, 2022 (ਦਲਜੀਤ ਕੌਰ ਭਵਾਨੀਗੜ੍ਹ)
ਤਨਖਾਹਾਂ ‘ਚ ਵਾਧੇ ਅਤੇ ਆਪਣੀਆਂ ਸੇਵਾਵਾਂ ਪੱਕੇ ਕਰਵਾਉਣ ਦੀ ਮੰਗ ਨੂੰ ਲੈ ਕੇ ਕੱਚੇ ਅਧਿਆਪਕ ਜਿਨ੍ਹਾਂ ਵਿੱਚ ਈਜੀਐੱਸ, ਏਆਈਈ, ਐੱਸਟੀਆਰ, ਆਈਈਵੀ ਅਤੇ ਸਿੱਖਿਆ ਪ੍ਰੋਵਾਇਡਰ (EGS, AIE,STR, IEV, EP) ਅਧਿਆਪਕਾਂ ਦਾ ਸਿਵਲ ਹਸਪਤਾਲ ਨੇੜੇ ਪਾਣੀ ਵਾਲੀ ਟੈਂਕੀ ਸੰਗਰੂਰ ਵਿਖੇ ਚੱਲ ਰਿਹਾ ਧਰਨਾ ਅੱਜ ਲਗਾਤਾਰ ਦੂਸਰੇ ਦਿਨ ਵੀ ਜਾਰੀ ਰਿਹਾ।

ਆਗੂਆਂ ਨੇ ਦੱਸਿਆ ਕਿ ਟੈਂਕੀ ਉਪਰ ਚੜ੍ਹੇ ਕੱਚੇ ਅਧਿਆਪਕ ਸਮਰਜੀਤ ਸਿੰਘ ਮਾਨਸਾ, ਬਲਕਾਰ ਸਿੰਘ ਪਟਿਆਲਾ, ਜਸਵੀਰ ਕੌਰ ਬਠਿੰਡਾ ਦਾ ਹੌਸਲਾ ਆਪਣੀ ਤਨਖਾਹ ਵਾਧੇ ਅਤੇ ਰੈਗੂਲਰ ਦੀ ਮੰਗ ਪ੍ਰਤੀ ਅਡੋਲ ਹੈ। ਇਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਤਨਖ਼ਾਹ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ ਇਹ ਧਰਨਾ ਇਸੇ ਤਰ੍ਹਾਂ ਲਗਾਤਾਰ ਚੱਲਦਾ ਰਹੇਗਾ।

ਆਗੂ ਕਿਰਨ ਸੰਗਰੂਰ ਨੇ ਦੱਸਿਆ ਕਿ 2003 ਤੋਂ 13 ਹਜ਼ਾਰ ਕੱਚੇ ਅਧਿਆਪਕ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਿਗੂਣੀਆਂ ਤਨਖਾਹਾਂ ਤੇ ਪੜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਉਨ੍ਹਾਂ ਦੇ ਧਰਨੇ ‘ਚ ਆ ਕੇ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਬਣਦਿਆਂ ਹੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ ਪਰੰਤੂ ਹਣ ਪੰਜਾਬ ਸਰਕਾਰ ਆਪਣੇ ਇਸ ਵਾਅਦੇ ਤੋਂ ਪੂਰੀ ਤਰ੍ਹਾਂ ਮੁੱਕਰ ਚੁੱਕੀ ਹੈ ਅਤੇ ਲਗਾਤਾਰ ਤਿੰਨ ਮਹੀਨਿਆਂ ਤੋਂ ਕੱਚੇ ਅਧਿਆਪਕਾਂ ਨੂੰ ਝੂਠੇ ਲਾਰੇ ਲਗਾ ਰਹੀ ਹੈ।

ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਪੱਕੇ ਕਰਨ ਦੇ ਚੱਲਦੀ ਪ੍ਰਕਿਰਿਆ ਤੱਕ ਘੱਟੋ ਘੱਟ 36000/ ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇ, ਐੱਨਟੀਟੀ (NTT), ਈਟੀਟੀ ਅਤੇ ਬੀ ਐੱਡ ਦੀਆਂ ਅਸਾਮੀਆਂ ਵਿੱਚ ਉਨ੍ਹਾਂ ਦਾ ਘੱਟੋ-ਘੱਟ 50% ਕੋਟਾ ਨਿਸ਼ਚਿਤ ਕੀਤਾ ਜਾਵੇ।

ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਸ ਸੰਘਰਸ਼ ਵਿੱਚ ਜੇਕਰ ਕਿਸੇ ਵੀ ਅਧਿਆਪਕ ਦਾ ਕੋਈ ਜਾਨੀ-ਮਾਲੀ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੀ ਹੋਵੇਗੀ।

ਇਸ ਮੌਕੇ ਕਿਰਨ ਢਿੱਲੋਂ, ਕਰਮਜੀਤ ਪਾਤੜਾਂ, ਗੁਰਦੀਪ ਸਿੰਘ, ਪਰਮਜੀਤ ਸਿੰਘ ਫਾਜ਼ਿਲਕਾ, ਦਿਲਜੀਤ ਬਠਿੰਡਾ, ਜਸਵੀਰ ਕੌਰ ਜਖੇਪਲ, ਹਰਜਿੰਦਰ ਮਾਨਸਾ, ਅੰਮ੍ਰਿਤ ਮਾਨਸਾ ਆਦਿ ਅਧਿਆਪਕ ਆਗੂ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION