ਯੈੱਸ ਪੰਜਾਬ
ਪਟਿਆਲਾ, 1 ਮਈ, 2022:
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕੀਤੇ ਗਏ ਤਬਾਦਲਿਆਂ ਕਰਕੇ ਪਟਿਆਲਾ ਤੋਂ ਤਬਦੀਲ ਹੋਏ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਰਾਜਿੰਦਰ ਅਗਰਵਾਲ ਦੀ ਥਾਂ ਫ਼ਾਜ਼ਿਲਕਾ ਤੋਂ ਤਬਦੀਲ ਹੋ ਕੇ ਇੱਥੇ ਆਏ ਸ੍ਰੀ ਤਰਸੇਮ ਮੰਗਲਾ ਨੇ ਆਪਣਾ ਅਹੁਦਾ ਸੰਭਾਂਲ ਲਿਆ ਹੈ।
ਨਵੇਂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਤਰਸੇਮ ਮੰਗਲਾ ਦਾ ਪਟਿਆਲਾ ਦੇ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਅਤੇ ਬਾਰ ਐਸੋਸੀਏਸ਼ਨ ਪਟਿਆਲਾ ਦੇ ਮੈਂਬਰ ਐਡਵੋਕੇਟਸ ਨੇ ਇੱਥੇ ਪੁੱਜਣ ‘ਤੇ ਸਵਾਗਤ ਕੀਤਾ। ਸ੍ਰੀ ਮੰਗਲਾ ਦੇ ਨਾਲ ਉਨ੍ਹਾਂ ਦੀ ਸੁਪਤਨੀ ਸ੍ਰੀਮਤੀ ਸੋਨਿਕਾ ਮੰਗਲਾ ਵੀ ਮੌਜੂਦ ਸਨ। ਸ੍ਰੀ ਤਰਸੇਮ ਮੰਗਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਕੰਪਿਊਟਰਾਈਜੇਸ਼ਨ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -