ਤੇਜਿੰਦਰਪਾਲ ਸਿੰਘ ਸੰਧੂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਗੁਰਦਾਸਪੁਰ, 18 ਨਵੰਬਰ, 2019 –

ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਾ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਸ੍ਰੀ ਵਿਪੁਲ ਉਜਵਲ ਡਿਪਟੀ ਕਮਿਸ਼ਨਰ ਗੁਰਦਾਸਪੁਰ 18 ਨਵੰਬਰ ਤੋਂ ਲੈ ਕੇ 29 ਨਵੰਬਰ ਤਕ ਛੁੱਟੀ ‘ਤੇ ਗਏ ਹਨ।

30 ਨਵੰਬਰ ਨੂੰ ਅਤੇ ਪਹਿਲੀ ਦਸੰਬਰ ਨੂੰ ਛੁੱਟੀ ਹੋਣ ਕਾਰਨ ਸ੍ਰੀ ਸੰਧੂ 18 ਨਵੰਬਰ ਤੋਂ ਪਹਿਲੀ ਦਸਬੰਰ ਤਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਜੋਂ ਸੇਵਾਵਾਂ ਨਿਭਾਉਣਗੇ।

Share News / Article

Yes Punjab - TOP STORIES