ਦਰਬਾਰ ਸਾਹਿਬ ਅੰਦਰ ਹੋਈ ਘਟਨਾ ਮਗਰ ਹੋ ਸਕਦੀ ਹੈ ਵੱਡੀ ਸਾਜ਼ਿਸ਼, ਬੇਨਕਾਬ ਕਰਨੀ ਜ਼ਰੂਰੀ: ਜਸਵੀਰ ਸਿੰਘ ਗੜ੍ਹੀ

ਯੈੱਸ ਪੰਜਾਬ
ਜਲੰਧਰ, 19 ਦਸੰਬਰ, 2021:
ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਅਮ੍ਰਿਤਸਰ ਵਿੱਚ ਸਥਿਤ ਦਰਬਾਰ ਸਾਹਿਬ ‘ਚ ਹੋਈ ਬੇਦਅਬੀ ਦੀ ਘਟਨਾ ਦੀ ਕੜ੍ਹੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ । ਗੜ੍ਹੀ ਨੇ ਕਿਹਾ ਕਿ ਦਰਬਾਰ ਸਾਹਿਬ ਵਿੱਚ ਜੋ ਘਟਨਾ ਹੋਈ ਹੈ, ਉਸ ਤੇ ਜਿਨ੍ਹਾਂ ਵੀ ਦੁੱਖ ਜ਼ਾਹਿਰ ਕੀਤਾ ਜਾਵੇ ਘੱਟ ਹੈ । ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਪਿੱਛੇ ਵੱਡੀ ਸਾਜਿਸ਼ ਹੋ ਸਕਦੀ ਹੈ ਜਿਸਨੂੰ ਬੇਨਕਾਬ ਕਰਣਾ ਬਹੁਤ ਜਰੂਰੀ ਹੈ ।

ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਵਿੱਚ ਗੁਰੂ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕੁੱਝ ਸ਼ਰਾਰਤੀ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰਣਾ ਚਾਹੁੰਦੇ ਹੈ । ਜਿਸਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਗੜੀ ਨੇ ਕਿਹਾ ਕਿ ਪਿਛਲੇ 5 ਤੋ 7 ਦਿਨਾਂ ਵਿੱਚ ਪੰਜਾਬ ਵਿੱਚ ਬੇਦਅਬੀ ਦੇ ਤਿੰਨ ਮਾਮਲੇ ਸਾਹਮਣੇ ਆਏ ਹਨ, ਜਿਸ ਵਿੱਚ ਦੋ ਦਿਨ ਪਹਿਲਾਂ ਸਰੋਵਰ ਵਿੱਚ ਗੁਟਕਾ ਸਾਹਿਬ ਸੁੱਟਿਆ ਗਿਆ ਸੀ।

ਸ਼ਨੀਵਾਰ ਦੀ ਰਾਤ ਨੂੰ ਦਰਬਾਰ ਸਾਹਿਬ ਵਿੱਚ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੀ ਕਰਣ ਦੀ ਕੋਸ਼ਿਸ਼ ਕੀਤੀ ਗਈ ਹੈ । ਇਸ ਤੋਂ ਇਲਾਵਾ ਐਤਵਾਰ ਨੂੰ ਵੀ ਕਪੂਰਥਲਾ ਦੇ ਗੁਰਦੁਆਰਾ ਸਾਹਿਬ ‘ਚ ਕਿਸੀ ਅਣਜਾਣ ਵਿਅਕਤੀ ਵਲੋਂ ਬੇਅਦਬੀ ਕਰਣ ਦੀ ਕੋਸ਼ਿਸ਼ ਕੀਤਾ ਗਈ ਹੈ । ਉਨ੍ਹਾਂ ਕਿਹਾ ਕਿ ਵਾਰ-ਵਾਰ ਸਿੱਖ ਧਰਮ ਦੇ ਪਵਿਤਰ ਸਥਾਨ ਅਤੇ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਸਰਕਾਰ ਚੁਪ ਚਾਪ ਬੈਠੀ ਹੈ ।

ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਵਿੱਚ ਲਗਾਤਾਰ ਹੋ ਰਹੀ ਬੇਅਦਬੀ ਦੀਆਂ ਘਟਨਾਵਾਂ ਦੀ ਸੂਬਾ ਸਰਕਾਰ ਦੇ ਨਾਲ – ਨਾਲ ਸੇਂਟਰਲ ਗਵਰਨਮੇਂਟ ਜਾਂ ਜਿਊਡੀਸ਼ਅਲ ਏਜੰਸੀ ਦੇ ਰਾਹੀ ਜਾਂਚ ਦੀ ਮੰਗ ਕੀਤੀ ਹੈ । ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਇਸ ਗੱਲ ਦੀ ਤਹਿ ਤੱਕ ਜਾਣਾ ਚਾਹੀਦਾ ਹੈ ਕਿ ਉਸ ਆਦਮੀ ਨੇ ਇੰਨਾ ਘਿਨੌਣਾ ਕੰਮ ਕਿਉਂ ਕੀਤਾ ਸੀ ਅਤੇ ਕਿਸਦੇ ਕਹਿਣ ਤੇ ਕੀਤਾ ਸੀ ।

ਇਸ ਲਈ ਸੱਚ ਸਾਹਮਣੇ ਆਣਾ ਚਾਹੀਦਾ ਹੈ । ਉਨ੍ਹਾਂਨੇ ਇਸ ਘਟਨਾ ਲਈ ਲਈ ਰਾਜ ਸਰਕਾਰ ਨੂੰ ਜ਼ਿੰਮੇਦਾਰ ਦੱਸਿਆ ਹੈ । ਉਨ੍ਹਾਂਨੇ ਕਿਹਾ ਸਿੱਖ ਧਰਮ ਦੇ ਸਭ ਤੋਂ ਪਵਿਤਰ ਧਾਰਮਿਕ ਥਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ । ਉਨ੍ਹਾਂਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਤਰ੍ਹਾਂ ਦੀ ਘਟਨਾਵਾਂ ਨੂੰ ਰੋਕਨ ਲਈ ਕੋਈ ਕੋਸ਼ਿਸ਼ ਨਹੀਂ ਕੀਤੀ ਗਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ