ਦਿਵਿਆਂਗ ਸਾਡੇ ਸਮਾਜ ਦਾ ਅਹਿਮ ਹਿੱਸਾ : ਡਿਪਟੀ ਕਮਿਸ਼ਨਰ ਮਾਧਵੀ ਕਟਾਰੀਆ

ਯੈੱਸ ਪੰਜਾਬ
ਮਲੇਰਕੋਟਲਾ, 15 ਦਸੰਬਰ, 2021 –
ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਅੱਜ ਉਰਦੂ ਅਕੈਡਮੀ ਦਿੱਲੀ ਗੇਟ ਮਲੇਰਕੋਟਲਾ ਵਿਖੇ ਜ਼ਿਲ੍ਹਾ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਨਾਇਆ ਗਿਆ । ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ । ਇਸ ਮੌਕੇ ਡੱਫ ਐਂਡ ਡੈੱਮ ਸਕੂਲ ਅਤੇ ਬਲਾਇੰਡ ਇੰਸਟੀਚਿਊਟ ਮਲੇਰਕੋਟਲਾ ਦੇ ਬੱਚਿਆਂ ਵੱਲੋਂ ਰੰਗਾ ਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ।

ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ। ਇਹ ਵਰਗ ਸਮਾਜ ਦੀ ਹਰ ਗਤੀਵਿਧੀ ਦਾ ਭਾਗੀਦਾਰ ਬਣੇ ਇਸ ਲਈ ਅੱਜ ਇੱਥੇ ਇਨ੍ਹਾਂ ਦਿਵਿਆਂਵਜਨਾਂ ਦੀ ਸਹੂਲਤ ਲਈ ਵੋਟਰ ਕਾਰਡ ਬਣਾਉਣ ,ਉਨ੍ਹਾਂ ਦੇ ਮੁਫ਼ਤ ਵਿਲੱਖਣ ਪਹਿਚਾਣ (ਯੂ.ਡੀ.ਆਈ.ਡੀ)ਕਾਰਡ ਬਣਾਉਣ ਅਤੇ ਦਿਵਿਆਂਗਜਨਾਂ ਦੇ ਪੈਨਸ਼ਨ ਦੇ ਫਾਰਮ ਭਰਨ ਲਈ ਵਿਸ਼ੇਸ਼ ਕੈਂਪ ਲਗਾਈਆਂ ਗਿਆ ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਵਿਅਕਤੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ , ਸਰਬਪੱਖੀ ਵਿਕਾਸ ਅਤੇ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਸਰਕਾਰ ਵੱਲੋਂ ਕਈ ਭਲਾਈ ਸਕੀਮਾਂ ਉਲੀਕ ਕੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ।

ਉਨ੍ਹਾਂ ਇਸ ਮੌਕੇ ਗੈਰ ਸਰਕਾਰੀ ਸੰਸਥਾਵਾਂ ਅਤੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਦਿਵਿਆਂਗ ਵਿਅਕਤੀਆਂ ਪ੍ਰਤੀ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਉਨ੍ਹਾਂ ਦੇ ਅਧਿਕਾਰਾਂ ਅਤੇ ਭਲਾਈ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਪ੍ਰਤੀ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜਾਗਰੂਕ ਕਰਨ ਦੇ ਉਪਰਾਲੇ ਕਰਨ ਤਾਂ ਜੋ ਕੋਈ ਵੀ ਦਿਵਿਆਂਗ ਵਿਅਕਤੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਫ਼ਾਇਦਾ ਲਏ ਬਿਨਾ ਨਾ ਰਹਿ ਸਕੇ ।

ਇਸ ਮੌਕੇ ਉਨ੍ਹਾਂ ਡੈਫ ਐਂਡ ਡੈੱਮ ਸਕੂਲ ਅਤੇ ਬਲਾਇੰਡ ਇੰਸਟੀਚਿਊਟ ਮਲੇਰਕੋਟਲਾ ਦੇ ਬੱਚਿਆਂ ਦੀ ਹੋਸਲਾ ਅਫਜਾਈ ਕਰਦਿਆ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ । ਇਸ ਮੌਕੇ ਕੈਂਪ ਵਿੱਚ ਆਏ ਦਿਵਿਆਂਵਜਨਾਂ ਵੱਲੋਂ ਵੀ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ ।

ਇਸ ਮੌਕੇ ਉਪ ਮੰਡਲ ਮੈਜਿਸਟਰੇਟ ਮਲੇਰਕੋਟਲਾ ਸ੍ਰੀ ਜਸਬੀਰ ਸਿੰਘ, ਸਿਵਲ ਸਰਜਨ ਡਾ ਮੁਕੇਸ ਚੰਦਰ, ਜ਼ਿਲ੍ਹਾ ਸਮਾਜਿਕ ਅਫ਼ਸਰ ਸ੍ਰੀਮਤੀ ਲਵਲੀਨ ਕੌਰ ਬੜਿੰਗ,ਐਸ.ਐਮ.ਓ ਡਾ ਮਹਿਮੂਦ ਅਖ਼ਤਰ, ਸੀ.ਡੀ.ਪੀ.ਓ ਸ੍ਰੀ ,ਸ੍ਰੀ ਮਹਿਮੂਦ ਅਹਿਮਦ ਥਿੰਦ ਸਟੇਟ ਅਵਾਰਡੀ ਤੋਂ ਇਲਾਵਾ ਏਕਤਾ ਹੈਂਡੀਕੈਪਡ ਐਂਡ ਵਿਧਵਾ ਵੈਲਫੇਅਰ ਸੁਸਾਇਟੀ ਮਲੇਰਕੋਟਲਾ ਦੇ ਨੁਮਾਇੰਦੇ ਮੌਜੂਦ ਸਨ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ