32.1 C
Delhi
Tuesday, May 28, 2024
spot_img
spot_img
spot_img

ਦਿੱਲੀ ਕਮੇਟੀ ਨੇ ਦਰਬਾਰ ਸਾਹਿਬ ਦੀ ਤਸਵੀਰ ਨਾਲ ਨਿਰਾਦਰ ਤੇ ਬੇਅਦਬੀ ਕਰਨ ‘ਤੇ ਐਮਾਜ਼ੋਨ ਖਿਲਾਫ ਫੌਜਦਾਰੀ ਕੇਸ ਦਰਜ ਕਰਵਾਇਆ

ਨਵੀਂ ਦਿੱਲੀ, 11 ਜਨਵਰੀ, 2020 –

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਨ ਲਾਈਨ ਸਮਾਨ ਵੇਚਣ ਵਾਲੀ ਕੰਪਨੀ ਐਮਾਜ਼ੋਨ ਡਾਟ ਕਾਮ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਵਰਤ ਕੇ ਇਸਦਾ ਨਿਰਾਦਰ ਤੇ ਬੇਅਦਬੀ ਕਰਨ ‘ਤੇ ਫੌਜਦਾਰੀ ਕੇਸ ਦਰਜ ਕਰਵਾਇਆ ਹੈ ਤੇ ਇਸ ਬੇਅਦਬੀ ਲਈ ਜ਼ਿੰਮੇਵਾਰ ਅਨੁਸਰਾਂ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਹੈ।

ਪੁਲਿਸ ਸਟੇਸ਼ਨ ਨਾਰਥ ਅਵੈਨਿਊ ਕੋਲ ਦਰਜ ਕਰਵਾਏ ਕੇਸ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਐਮਾਜੌਲ ਜੋ ਕਿ ਇਕ ਆਨਲਾਈਨ ਸ਼ਾਪਿੰਗ ਵੈਬਸਾਈਟ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਵਾਲੇ ਟੋਇਲਟ ਮੈਟ ਵੇਚੇ ਜਾ ਰਹੇ ਹਨ ਜਿਸ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਉਹਨਾਂ ਕਿਹਾ ਕਿ ਆਪਣੇ ਉਤਪਾਦ ਖਾਸ ਤੌਰ ‘ਤੇ ਟੋਇਲਟ ਮੈਟ ਵੇਚਣ ਲਈ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੀ ਵਰਤੋਂ ਕਰਨਾ ਇਸਦਾ ਘੋਰ ਨਿਰਾਦਰ ਤੇ ਬੇਅਦਬੀ ਹੈ।

ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਐਮਾਜ਼ੋਨ ਨੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੀ ਦੁਰਵਰਤੋਂ ਕਰ ਕੇ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚਾਈ ਹੈ। ਉਹਨਾਂ ਕਿਹਾ ਕਿ ਇਹ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਦੀ ਡੂੰਘੀ ਸਾਜ਼ਿਸ਼ ਜਾਪਦੀ ਹੈ ਤੇ ਇਸ ਲਈ ਦੋਸ਼ੀਆਂ ਖਿਲਾਫ ਧਾਰਾ 295 ਏ ਤੇ ਆਈ ਪੀ ਸੀ ਦੀਆਂ ਹੋਰ ਧਾਰਾਵਾਂ ਦੇ ਤਹਿਤ ਅਦਾਲਤ ਵਿਚ ਕੇਸ ਚਲਾਇਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸਦੀ ਪੜਤਾਲ ਕਰਨ ਦੀ ਜ਼ਰੂਰਤ ਹੈ ਕਿ ਕੌਣ ਐਮਾਜ਼ੋਨ ‘ਤੇ ਅਜਿਹੇ ਪ੍ਰੋਡਕਟ ਸਪਾਂਸਰ ਕਰ ਰਿਹਾ ਹੈ।

ਸ੍ਰੀ ਸਿਰਸਾ ਨੇ ਕਿਹਾ ਕਿ ਪੁਲਿਸ ਐਮਾਜ਼ੋਨ ਚਲਾਉਣ ਵਾਲੇ ਤੇ ਪ੍ਰੋਡਕਟ ਬਣਾਉਣ ਤੇ ਵੇਚਣ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰੇ। ਉਹਨਾਂ ਕਿਹਾ ਕਿ ਅਜਿਹੀ ਕੋਈ ਵੀ ਕਾਰਵਾਈ ਦੁਨੀਆਂ ਭਰ ਵਿਚ ਰਹਿੰਦੀ ਸਿੱਖ ਸੰਗਤ ਵੱਲੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਹ ਕੰਪਨੀਆਂ ਸਿੱਖਾਂ ਤੇ ਉਹਨਾਂ ਦੇ ਧਾਰਮਿਕ ਅਸਥਾਨਾ ਤੇ ਉਹਨਾਂ ਨਾਲ ਜੁੜੀਆਂ ਚੀਜ਼ਾਂ ਬਾਰੇ ਜਾਣ ਬੁੱਝ ਕੇ ਸਾਜ਼ਿਸ਼ ਅਧੀਨ ਕੂੜ ਪ੍ਰਚਾਰ ਕਰ ਰਹੀ ਹਨ।

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਭਾਵੇਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੁਨੀਆਂ ਭਰ ਦੇ ਲੋਕਾਂ ਨੂੰ ਸਿੱਖ ਧਰਮ ਤੇ ਇਸ ਨਾਲ ਜੁੜੀ ਹਰ ਚੀਜ਼ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ ਪਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਵਾਰ ਵਾਰ ਵਾਪਰਨ ‘ਤੇ ਸਮਾਜ ਖਾਸ ਤੌਰ ‘ਤ ੇਸਿੱਖ ਭਾਈਚਾਰੇ ਨੂੰ ਡੂੰਘਾ ਦੁੱਖ ਪੁੱਜਦਾ ਹੈ।

ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿੱਖਾਂ ਦੇ ਖਿਲਾਫ ਕੂੜ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਅਜਿਹੇ ਉਤਪਾਦ ਬਣਾਉਣ, ਵੇਚਣ ਤੇ ਇਹਨਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਪੋਸਟ ਕਰਨ ਵਿਚ ਵੀ ਸੰਕੋਚ ਤੇ ਸੰਜਮ ਦੀ ਵਰਤੋਂ ਕਰਨ ਤੇ ਚੌਕਸ ਰਹਿਣ।

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION