Saturday, May 28, 2022

ਵਾਹਿਗੁਰੂ

spot_img





ਦਿੱਲੀ ਵਾਂਗ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾ ਕੇ 24 ਲੱਖ ਬੱਚਿਆਂ ਦਾ ਭਵਿੱਖ ਬਣਾਵਾਂਗੇ ਸੁਨਿਹਰਾ: ਅਰਵਿੰਦ ਕੇਜਰੀਵਾਲ

ਯੈੱਸ ਪੰਜਾਬ
ਨਵੀ ਦਿੱਲੀ / ਚੰਡੀਗੜ੍ਹ, 12 ਦਸੰਬਰ, 2021:
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਬਾਰੇ ਅੱਜ ਇੱਕ ਵੀਡੀਓ ਸੁਨੇਹਾ ਜਾਰੀ ਕਰਕੇ ਕਿਹਾ, ‘‘ਅਸੀਂ ਦਿੱਲੀ ਦੇ ਸਰਕਾਰੀ ਸਕੂਲ ਸ਼ਾਨਦਾਰ ਬਣਾ ਦਿੱਤੇ ਹਨ, ਹੁਣ ਪੰਜਾਬ ਦੇ ਸਕੂਲਾਂ ਨੂੰ ਵੀ ਠੀਕ ਕਰਾਂਗੇ ਅਤੇ 24 ਲੱਖ ਬੱਚਿਆਂ ਦਾ ਭਵਿੱਖ ਸੁਨਿਹਰਾ ਬਣਾਵਾਂਗੇ, ਕਿਉਂਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਹਾਲਤ ਬਹੁਤ ਬੁਰੀ ਹੈ।

ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ 24 ਲੱਖ ਗਰੀਬ ਅਤੇ ਐਸ.ਸੀ. ਭਾਈਚਾਰੇ ਦੇ ਬੱਚਿਆਂ ਦਾ ਭਵਿੱਖ ਅੰਧਕਾਰ ਵਿੱਚ ਹੈ। ਪੰਜਾਬ ਦੇ ਅਧਿਆਪਕ ਬਹੁਤ ਚੰਗੇ ਹਨ, ਪਰ ਉਹ ਵੀ ਬਹੁਤ ਪ੍ਰੇਸ਼ਾਨ ਹਨ। ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਲਈ ਸਾਨੂੰ ਸਿਰਫ਼ ਪੰਜਾਬ ਦੇ ਲੋਕਾਂ ਦਾ ਸਾਥ ਚਾਹੀਦਾ ਹੈ।’’

ਅਰਵਿੰਦ ਕੇਜਰੀਵਾਲ ਨੇ ਸੁਨੇਹੇ ਵਿੱਚ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਦਹਾਲ ਸਿੱਖਿਆ ਵਿਵਸਥਾ ਨੂੰ ਦਿੱਲੀ ਵਾਂਗ ਠੀਕ ਕਰਨ ਦੀ ਜ਼ਰੂਰਤ ਹੈ। ਪੰਜਾਬ ਦੇ ਸਰਕਾਰੀ ਸਕੂੂਲਾਂ ਵਿੱਚ ਬਿਲਕੁੱਲ ਵੀ ਪੜ੍ਹਾਈ ਨਹੀਂ ਹੁੰਦੀ, ਜਦੋਂ ਕਿ ਪੰਜਾਬ ਦੇ ਅਧਿਆਪਕ ਬਹੁਤ ਚੰਗੇ ਹਨ, ਪਰ ਅਧਿਆਪਕ ਵਿਚਾਰੇ ਬਹੁਤ ਹੀ ਦੁੱਖੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗਰੀਬਾਂ, ਐਸ.ਸੀ. ਭਾਈਚਾਰੇ ਦੇ ਕਰੀਬ 24 ਲੱਖ ਬੱਚੇ ਪੜ੍ਹਦੇ ਹਨ। ਜ਼ਰਾ ਸੋਚੋ, ਬਦਹਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਇਨ੍ਹਾਂ 24 ਲੱਖ ਬੱਚਿਆਂ ਦਾ ਕੀ ਭਵਿੱਖ ਹੋਵੇਗਾ?

‘ਆਪ’ ਸੁਪਰੀਮੋਂ ਨੇ ਕਿਹਾ, ‘‘ਪਹਿਲਾ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਤਰ੍ਹਾਂ ਦਿੱਲੀ ਦੇ ਸਰਕਾਰੀ ਸਕੂਲ ਵੀ ਬਹੁਤ ਖ਼ਰਾਬ ਹੋਇਆ ਕਰਦੇ ਸਨ। ਅਸੀਂ ਲੋਕਾਂ ਨੇ ਬਹੁਤ ਮਿਹਨਤ ਕਰਕੇ ਦਿੱਲੀ ਦੇ ਬਦਹਾਲ ਸਕੂਲਾਂ ਨੂੰ ਵਧੀਆਂ ਬਣਾਇਆ ਹੈ। ਦਿੱਲੀ ਦੇ ਸਰਕਾਰੀ ਸਕੂਲ ਐਨੇ ਚੰਗੇ ਹੋ ਗਏ ਹਨ ਕਿ ਇਸ ਸਾਲ ਦਿੱਲੀ ਦੇ 2. 50 ਲੱਖ ਬੱਚਿਆਂ ਨੇ ਪ੍ਰਾਈਵੇਟ ਸਕੂਲਾਂ ਤੋਂ ਆਪਣੇ ਨਾਂਅ ਕਟਵਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲਿਆ ਹੈ। ਫਿਰ ਕਿਉਂ ਨਹੀਂ ਪੰਜਾਬ ਦੇ ਸਕੂਲ ਵੀ ਦਿੱਲੀ ਦੀ ਤਰ੍ਹਾਂ ਚੰਗੇ ਹੋਣੇ ਚਾਹੀਦੇ?

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਖਦੇ ਹਨ ਕਿ ਪੰਜਾਬ ਦੇ ਸਰਕਾਰੀ ਸਕੂਲ ਪੂਰੇ ਦੇਸ਼ ਦੇ ਸਰਕਾਰੀ ਸਕੂਲਾਂ ਤੋਂ ਵਧੀਆਂ ਹਨ। ਇਨਾਂ ਨੂੰ ਠੀਕ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਸਵਾਲ ਕੀਤਾ ਕਿ ਤੁਸੀਂ ਮੰਨਦੇ ਹੋ ਕਿ ਪੰਜਾਬ ਦੇ ਸਰਕਾਰੀ ਸਕੂਲ ਸੱਚਮੁੱਚ ਦੇਸ਼ ਵਿੱਚੋਂ ਸਭ ਤੋਂ ਵਧੀਆਂ ਹਨ?

ਕੇਜਰੀਵਾਲ ਨੇ ਅੱਗੇ ਕਿਹਾ ਕਿ ਪਿੱਛਲੇ 75 ਸਾਲਾਂ ਤੋਂ ਇਨਾਂ ਰਾਜਨੀਤਿਕ ਪਾਰਟੀਆਂ ਨੇ ਜਾਣਬੁੱਝ ਕੇ ਸਰਕਾਰੀ ਸਕੂਲਾਂ ਨੂੰ ਖ਼ਰਾਬ ਰੱਖਿਆ ਹੈ, ਤਾਂਕਿ ਗਰੀਬ ਅਤੇ ਐਸ.ਸੀ ਭਾਈਚਾਰੇ ਦੇ ਲੋਕ ਤਰੱਕੀ ਨਾ ਕਰ ਸਕਣ।

ਉਨ੍ਹਾਂ ਕਿਹਾ, ‘‘ਮੈਨੂੰ ਸਿਆਸਤ ਨਹੀਂ ਆਉਂਦੀ। ਮੈਨੂੰ ਤਾਂ ਸਿਰਫ਼ ਪੰਜਾਬ ਦੇ ਅੰਦਰ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ 24 ਲੱਖ ਬੱਚਿਆਂ ਦੇ ਭਵਿੱਖ ਦੀ ਚਿੰਤਾ ਹੈ। ਅਸੀਂ ਇਨ੍ਹਾਂ ਬੱਚਿਆਂ ਦਾ ਭਵਿੱਖ ਹੋਰ ਖ਼ਰਾਬ ਨਹੀਂ ਹੋਣ ਦੇਵਾਂਗੇ। ਅਸੀਂ ਸਭ ਮਿਲ ਕੇ ਸਰਕਾਰੀ ਸਕੂਲਾਂ ਨੂੰ ਠੀਕ ਕਰਾਂਗੇ। ਅਸੀਂ ਸ਼ਾਨਦਾਰ ਸਕੂਲ ਬਣਾਵਾਂਗੇ ਅਤੇ ਇਨਾਂ ਬੱਚਿਆਂ ਨੂੰ ਸੁਨਿਹਰਾ ਭਵਿੱਖ ਦੇਵਾਂਗੇ। ਇਸ ਦੇ ਲਈ ਸਿਰਫ਼ ਤੁਹਾਡਾ ਸਾਰਿਆਂ ਦਾ ਸਾਨੂੰ ਸਾਥ ਚਾਹੀਦਾ ਹੈ।’’

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,323FansLike
114,293FollowersFollow

ENTERTAINMENT

National

GLOBAL

OPINION

How to Install Bootstrap in Angular

Bootstrap is accountable for creating mobile-first applications. It is used to style something during web development. Installing Bootstrap in Angular is easy but it...

Pakistan sheds crocodile tears over its protege Yasin Malik – by Amjad Ayub Mirza

It was a day full of speculation and anxiety and then came the much-awaited verdict against Yasin Malik. Finally the butcher of Kashmiri Pandits...

Making a career based on a hobby is a wise step – by Narvijay Yadav

In my first few years in journalism, my mind was so engrossed in the work that it seemed like fun to me. I was...

SPORTS

Health & Fitness

Disturbed sleep, menstrual cramps top hygiene concerns for women during periods: Survey

New Delhi, May 27, 2022- According to a survey, the top menstrual hygiene concerns for women during their periods are disturbed sleep, menstrual cramps and dirty public toilets. Out of the total number of women surveyed, more than half or 53.2 per cent, said they do not have sound sleep during the first two days of their periods. The survey revealed...

Gadgets & Tech