29 C
Delhi
Saturday, April 20, 2024
spot_img
spot_img

ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਿੱਖਾਂ ਨਾਲ ਹੋ ਰਹੀਆਂ ਵਧੀਕੀਆਂ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ: ਬੱਬੀ ਬਾਦਲ

ਮੋਹਾਲੀ, 3 ਜਨਵਰੀ, 2020:
ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਸਿੱਖਾਂ ਨਾਲ ਹੋ ਰਹੀਆਂ ਵਧੀਕੀਆਂ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੋਹਾਲੀ ਵਿਖੇ ਅਕਾਲੀ ਦਲ (ਟਕਸਾਲੀ) ਦੇ ਵਰਕਰਾਂ ਨੂੰ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੇ।

ਉਨ੍ਹਾਂ ਕਿਹਾ ਕਿ ਉੜੀਸਾ ਵਿੱਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਮੰਗੂ ਮੱਠ ਨੂੰ ਢਾਹੁਣਾ ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿਚ 55 ਸਿੱਖਾਂ ਦੇ ਨਗਰ ਕੀਰਤਨ ਦੌਰਾਨ ਮੁਕਦਮੇਂ ਦਰਜ਼ ਕਰਨਾ ਅਤੇ ਮੱਧ ਪ੍ਰਦੇਸ਼ ਦੇ ਜਿਲਾਂ ਸ਼ਿਉਪੁਰ ਦੇ ਪਿੰਡਾਂ ਅੰਦਰ ਦਹਾਕਿਆਂ ਤੋਂ ਵਸਦੇ ਸਿੱਖ ਪਰਿਵਾਰਾਂ ਨੂੰ ਸਰਕਾਰੀ ਸ਼ਹਿ ਤੇ ਗੁੰਡਾ ਅਨਸਰਾਂ ਵੱਲੋਂ ਉਜਾੜਨਾਂ ਵਰਗੀਆਂ ਘਟਨਾਵਾਂ ਨੂੰ ਸਿੱਖ ਪੰਥ ਵੱਲੋਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਜਿਸ ਦੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹੈ|

ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਪੰਥ ਦਰਦੀ ਆਗੂਆਂ ਦਾ ਵਫਦ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵਸਦੇ ਘੱਟ ਗਿਣਤੀ ਭਾਈਚਾਰਿਆਂ ਅਤੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕਰਨਗੇ ।

ਬੱਬੀ ਬਾਦਲ ਨੇ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਕੋਲੋਂ ਸਿੱਖਾਂ ਤੇ ਦਰਜ਼ ਪਰਚਿਆਂ ਨੂੰ ਰੱਦ ਕਰਕੇ ਸਿੱਖ ਭਾਈਚਾਰੇ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ । ਬੱਬੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੀ ਸਿੱਖਾਂ ਨਾਲ ਹੋ ਰਹੀਆਂ ਵਧੀਕੀਆਂ ਤੇ ਸੰਚਾਰੂ ਭੂਮੀਕਾ ਨਿਭਾਉਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨੂੰ ਸਿੱਖਾਂ ਦੇ ਇਨ੍ਹਾਂ ਮਸਲਿਆਂ ਵਿੱਚ ਗੰਭੀਰਤਾ ਨਾਲ ਕਾਰਵਾਈ ਕਰਨ ਦੀ ਬੇਨਤੀ ਕੀਤੀ।

ਇਸ ਮੌਕੇ ਬਾਬਾ ਨਰਿੰਦਰ ਸਿੰਘ, ਦਲਜੀਤ ਸਿੰਘ, ਮੁਖਤਿਆਰ ਸਿੰਘ, ਤਜਿੰਦਰ ਸਿੰਘ, ਜਸਪਾਲ ਸਿੰਘ, ਰਣਧੀਰ ਸਿੰਘ ਪ੍ਰੇਮਗੜ੍ਹ, ਇਕਬਾਲ ਸਿੰਘ ਜੁਝਾਰਨਗਰ, ਪਰਮਜੀਤ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਝਾਮਪੁਰ, ਰਣਜੀਤ ਸਿੰਘ ਬਰਾੜ, ਹਰਪ੍ਰੀਤ ਸਿੰਘ, ਜਗਤਾਰ ਸਿੰਘ ਘੜੂੰਆਂ, ਕਮਲਜੀਤ ਸਿੰਘ ਪੱਤੋਂ, ਮੰਗਲ ਸਿੰਘ, ਜਗਰੂਪ ਸਿੰਘ, ਸੁਖਪ੍ਰੀਤ ਸਿੰਘ ਬਾਕਰਪੁਰ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION