37.8 C
Delhi
Thursday, April 25, 2024
spot_img
spot_img

ਦੇਸ਼ ਦੇ ਸੰਵਿਧਾਨ ਤੋਂ ਉੱਤੇ ਨਹੀਂ ਹਨ ਭਾਗਵਤ, ਰਾਸ਼ਟਰੀ ਸਵੈਸੇਵਕ ਸੰਘ ਮੁਖੀ ਦੇ ਬਿਆਨ ਦੀ ‘ਆਪ’ ਵੱਲੋਂ ਨਿਖੇਧੀ

ਚੰਡੀਗੜ੍ਹ, 9 ਅਕਤੂਬਰ 2019 –
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਰਾਸ਼ਟਰੀ ਸਵੈਸੇਵਕ ਸੰਘ (ਆਰਐਸਐਸ) ਮੁਖੀ ਮੋਹਨ ਭਾਗਵਤ ਵੱਲੋਂ ਦੁਸ਼ਹਿਰੇ ਦੇ ਪਾਕ-ਪਵਿੱਤਰ ਮੌਕੇ ਨਾਗਪੁਰ ‘ਚ ਦਿੱਤੇ ਉਸ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ, ਜਿਸ ਰਾਹੀਂ ਭਾਗਵਤ ਨੇ ‘ਭਾਰਤ ਨੂੰ ਹਿੰਦੂ ਰਾਸ਼ਟਰ’ ਦੱਸ ਕੇ ਆਪਣੀ ਫ਼ਿਰਕਾਪ੍ਰਸਤੀ ਸੋਚ ਦੁਹਰਾਈ ਹੈ।

‘ਆਪ’ ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਪਾਰਟੀ ਦੀ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਅਤੇ ਪਾਰਟੀ ਦੇ ਬੁਲਾਰੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੋਹਨ ਫ਼ਿਰਕੂ ਬਿਆਨ ਦੇ ਕੇ ਭਾਰਤ ਦੇ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਹਨ, ਕਿਉਂਕਿ ਭਾਰਤੀ ਸੰਵਿਧਾਨ ਧਰਮ ਨਿਰਪੱਖਤਾ ਦੀ ਵਿਸ਼ਵ ਪ੍ਰਸਿੱਧ ਅਤੇ ਗੌਰਵਸ਼ਾਲੀ ਮਿਸਾਲ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੋਹਨ ਭਾਗਵਤ ਦਾ ਬਿਆਨ ਦੇਸ਼ ਅਤੇ ਦੇਸ਼ ਵਾਸੀਆਂ ਨੂੰ ਜੋੜਨ ਵਾਲਾ ਨਹੀਂ ਸਗੋਂ ਫ਼ਿਰਕੂ ਵੰਡੀਆਂ ਪਾਉਣ ਅਤੇ ਤੋੜਨ ਵਾਲਾ ਹੈ। ਸੰਧਵਾਂ ਨੇ ਕਿਹਾ ਕਿ ਭਾਗਵਤ ਦਾ ਬਿਆਨ ਭਾਜਪਾ ਅਤੇ ਆਰ.ਐਸ.ਐਸ ਦੇ ਮੌਕਾਪ੍ਰਸਤ ਅਤੇ ਦੋਗਲੇ ਪੈਮਾਨਿਆਂ ਦੀ ਪੋਲ ਖੋਲ੍ਹਦਾ ਹੈ। ਇੱਕ ਪਾਸੇ ਭਾਰਤੀ ਸੰਵਿਧਾਨ ਦੀ ਸਹੁੰ ਚੁੱਕ ਕੇ ਸੱਤਾ ਸੁੱਖ ਭੋਗ ਰਹੇ ਹਨ, ਦੂਜੇ ਪਾਸੇ ਆਪਣੇ ਫ਼ਿਰਕੂ ਅਤੇ ਸੌੜੀ ਸੋਚ ਨਾਲ ਭਾਰਤੀ ਸੰਵਿਧਾਨ ਨੂੰ ਤਾਰ-ਤਾਰ ਕਰ ਰਹੇ ਹਨ।

ਸੰਧਵਾਂ ਨੇ ਕਿਹਾ ਕਿ ਮੋਹਨ ਭਾਗਵਤ ਅਤੇ ਸਮੁੱਚੀ ਆਰ.ਐਸ.ਐਸ. ਨੂੰ ਭਾਰਤੀ-ਸੰਵਿਧਾਨ ਦੇ ਦਾਇਰੇ ‘ਚ ਰਹਿ ਕੇ ਦੇਸ਼ ਦੀ ਏਕਤਾ-ਅਖੰਡਤਾ ਅਤੇ ਆਪਸੀ ਸਾਂਝੀਵਾਲਤਾ ‘ਤੇ ਪਹਿਰਾ ਦੇਣਾ ਚਾਹੀਦਾ ਹੈ।

ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਨੇ ਭਾਰਤੀ ਸੰਵਿਧਾਨ ਦੀ ਧਰਮ ਨਿਰਪੱਖ, ਲੋਕਤੰਤਰਿਕ ਵਿਵਸਥਾ ਅਤੇ ਲੋਕਾਂ ਹਿੱਤ ਲੀਹਾਂ ‘ਤੇ ਸਿਰਜਣਾ ਕੀਤੀ ਸੀ, ਪਰੰਤੂ ਮੋਹਨ ਭਾਗਵਤ ਦਾ ਬਿਆਨ ਸੰਵਿਧਾਨ ਦੀ ਮੂਲ ਭਾਵਨਾ ਨੂੰ ਖੋਖਲਾ ਕਰਨ ਦੀ ਸਾਜ਼ਿਸ਼ ਦਾ ਹਿੱਸਾ ਹੈ।

ਜਿਸ ਬਾਰੇ ਦੇਸ਼ ਨੂੰ ਪਿਆਰ ਕਰਨ ਵਾਲੇ ਹਰੇਕ ਨਾਗਰਿਕ ਨੂੰ ਸੁਚੇਤ ਰਹਿਣ ਦੀ ਜ਼ਰੂਰਤ ਹੈ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਭਾਰਤ ਨੂੰ ਪਿਆਰ ਕਰਨ ਵਾਲੇ ਕਿਸੇ ਵੀ ਸੱਚੇ-ਸੁੱਚੇ ਨਾਗਰਿਕ ਨੂੰ ਭਾਰਤੀ ਹੋਣ ਵਜੋਂ ਆਰ.ਐਸ.ਐਸ ਦੇ ਸਰਟੀਫਿਕੇਟ ਦੀ ਜ਼ਰੂਰਤ ਨਹੀਂ ਹੈ।

ਇਸ ਨੂੰ ਵੀ ਪੜ੍ਹੋ:

ਮੁੱਦਾ ਦਰਬਾਰ ਸਾਹਿਬ ਦੀ ਨਕਲ ਦਾ – ਚਿੱਠੀ ਲਿਖ਼ ਬਾਵੇ ਨੇ ਪਾਈ ਭਾਈ ਲੌਂਗੋਵਾਲ ਨੂੰ – ਐੱਚ.ਐੱਸ.ਬਾਵਾ

HS Bawa Gobind Singh Longowal

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION