ਧਰਮਸੋਤ ਨੂੰ ਬਰਖ਼ਾਸਤ ਕਰਕੇ ਵਜ਼ੀਫ਼ੇ ਦੇ ਪੈਸੇ ਵਸੂਲੇ ਜਾਣ: ਬੱਬੀ ਬਾਦਲ

ਚੰਡੀਗੜ੍ਹ, 29 ਅਗਸਤ, 2020:

ਗਰੀਬ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਭ੍ਰਿਸ਼ਟ ਧਰਮਸੋਤ ਨੂੰ ਤੁਰੰਤ ਕੈਬਨਿਟ ਵਿੱਚੋਂ ਬਰਖਾਸਤ ਕਰਕੇ ਵਜੀਫੇ ਦੇ ਪੈਸੇ ਵਸੂਲ ਕੀਤੇ ਜਾਣ ਤਾ ਜੋ ਗਰੀਬ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾ ਸਕੇ ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੋਮਣੀ ਯੂਥ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਗਰੀਬ ਵਿਦਿਆਰਥੀਆਂ ਦੇ ਸਕਾਲਰਸ਼ਿਪ ਦੇ ਪੈਸੇ ਵਿੱਚ ਹੋਏ ਘਪਲੇ ਨੂੰ ਲੈ ਕੇ ਦਲਿਤ ਚੇਤਨਾ ਮੰਚ ਦੇ ਪ੍ਰਧਾਨ ਵਿੱਕੀ ਪਰੋਚਾ ਦੀ ਅਗਵਾਈ ਵਿੱਚ ਮਿਲੇ ਵਫਦ ਨਾਲ ਮੋਹਾਲੀ ਵਿਖੇ ਮੀਟਿੰਗ ਕਰਦਿਆ ਆਖੇ ਬੱਬੀ ਬਾਦਲ ਨੇ ਕਿਹਾ ਕਿ ਸਕਾਲਰਸ਼ਿਪ ਸਕੀਮ ਦਾ ਕਰੀਬ 64 ਕਰੋੜ ਰੁਪਏ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਇਸ ਕੈਬਨਿਟ ਮੰਤਰੀ ਦੀ ਜਮੀਨ ਜਾਇਦਾਦ ਨੂੰ ਜਬਤ ਕਰਕੇ ਗਰੀਬ ਵਿਦਿਆਰਥੀਆਂ ਦਾ ਬਣਦਾ ਪੈਸਾ ਉਹਨਾਂ ਨੂੰ ਵਾਪਿਸ ਕਰੇ ।

ਉਹਨਾਂ ਕਿਹਾ ਕਿ ਕੈਬਨਿਟ ਮੰਤਰੀ ਤੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਇਸ ਘਪਲੇ ਦੀ ਜਾਂਚ ਹਾਈਕੋਰਟ ਦੇ ਮੋਜੂਦਾ ਜੱਜ ਕੋਲੋਂ ਕਰਵਾਈ ਜਾਵੇ ਤਾਂ ਜੋ ਇਸ ਵਿੱਚ ਹੋਰ ਵੀ ਸਾਮਿਲ ਸਿਆਸੀ ਵਿਆਕਤੀ ਅਤੇ ਅਫਸਰਾਂ ਦਾ ਪਤਾ ਲਗ ਸਕੇ ਉਹਨਾਂ ਕਿਹਾ ਕਿ ਕਾਰਵਾਈ ਨਾ ਹੋਣ ਦੀ ਸੂਰਤ ਵਿਚ ਸ੍ਰੋਮਣੀ ਯੂਥ ਅਕਾਲੀ ਦਲ ਟਕਸਾਲੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ ।

ਇਸ ਮੌਕੇ ਦਲਿਤ ਚੇਤਨਾ ਮੰਚ ਦੇ ਪ੍ਰਧਾਨ ਵਿੱਕੀ ਪਰਚਾ, ਇਕਬਾਲ ਸਿੰਘ, ਬਾਬਾ ਨਰਿੰਦਰ ਸਿੰਘ, ਜਸਵੰਤ ਸਿੰਘ, ਦੀਦਾਰ ਸਿੰਘ, ਰਣਜੀਤ ਸਿੰਘ ਬਰਾੜ, ਤਰਸੇਮ ਸਿੰਘ, ਜਗਤਾਰ ਸਿੰਘ ਘੜੂੰਆਂ, ਰਮਨਦੀਪ ਸਿੰਘ ਪ੍ਰਧਾਨ, ਮੇਹਰਬਾਨ ਸਿੰਘ ਭੁੱਲਰ, ਤਰਲੋਕ ਸਿੰਘ ਜਗਤਪੁਰਾ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

Yes Punjab - Top Stories