30.1 C
Delhi
Tuesday, April 23, 2024
spot_img
spot_img

ਧਾਲੀਵਾਲ ‘ਹੈਰੀਟੇਜ ਨੈਚੂਰਲ ਫ਼ਾਰਮ, ਰੰਗੀਲਪੁਰ’ ਪੁੱਜੇ, ਕਿਹਾ ਸਰਕਾਰ ਖ਼ੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਰ ਰਹੀ ਵਿਸ਼ੇਸ਼ ਉਪਰਾਲੇ

ਯੈੱਸ ਪੰਜਾਬ 
ਬਟਾਲਾ, 2 ਦਸੰਬਰ, 2022 –
ਸ. ਕੁਲਦੀਪ ਸਿੰਘ ਧਾਲੀਵਾਲ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਪੰਜਾਬ ਵਲੋਂ ਅੱਜ ਬਟਾਲਾ ਨੇੜਲੇ ਪਿੰਡ ਰੰਗੀਲਪੁਰ ਵਿੱਚ ਬਣੇ ਵਿਰਾਸਤੀ ਨੈਚਰਲ ਫਾਰਮ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ, ਡਾ. ਹਿੰਮਾਸ਼ੂ ਅਗਰਵਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸਤਿੰਦਰ ਸਿੰਘ ਐਸ.ਐਸ.ਪੀ ਬਟਾਲਾ, ਐਡਵੋਕੈਟ ਜਗਰੂਪ ਸਿੰਘ ਸੇਖਵਾਂ ਜਿਲਾ ਇੰਚਾਰਜ ਆਪ ਪਾਰਟੀ, ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ, ਮਨਮੋਹਨ ਸਿੰਘ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤੇ ਵਿਰਾਸਤੀ ਨੈਚਰਲ ਫਾਰਮ ਦੇ ਮਾਲਕ ਗੁਰਮੱਖ ਸਿੰਘ ਕਲਸੀ ਤੇ ਹਰਵਿੰਦਰ ਸਿੰਘ ਕਲਸੀ ਵੀ ਮੋਜੂਦ ਸਨ।

ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਗਾਂਹਵਧੂ ਕਿਸਾਨ ਗੁਰਮੱਖ ਸਿੰਘ ਕਲਸੀ ਵਲੋਂ ਬਣਾਏ ਗਏ ਵਿਰਾਸਤੀ ਨੈਚਰਲ ਫਾਰਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਅੱਜ ਸਮੇਂ ਦੀ ਲੋੋੜ ਹੈ ਕਿ ਖੇਤੀਬਾੜੀ ਦੇ ਮੁੱਖ ਧੰਦੇ ਦੇ ਨਾਲ ਅਜਿਹੇ ਸਾਰਥਕ ਕਾਰਜ ਕੀਤੇ ਜਾਣ। ਉਨਾਂ ਕਿਹਾ ਕਿ ਕੁਦਰਤੀ ਖੇਤੀ ਦੇ ਢੰਗ ਤਰੀਕਿਆਂ ਨੂੰ ਅਪਣਾਅ ਕੇ ਇਨ੍ਹਾਂ ਕਿਸਾਨਾਂ ਭਰਾਵਾਂ ਵਲੋਂ ਆਪਣੀਆਂ ਫਸਲਾਂ ਤੋਂ ਚੰਗਾ ਝਾੜ ਪ੍ਰਾਪਤ ਕੀਤਾ ਜਾ ਰਿਹਾ ਹੈ ਅਤੇ ਕੁਦਰਤੀ ਖੇਤੀ ਰਾਹੀਂ ਪੈਦਾ ਹੋਈ ਉਪਜ ਦਾ ਇਹ ਬਜ਼ਾਰ ਵਿਚੋ ਵਧੀਆ ਭਾਅ ਲੈ ਰਹੇ ਹਨ। ਉਨਾਂ ਕਿਹਾ ਕਿ ਕਿਸਾਨੀ ਨੂੰ ਆਰਥਿਕ ਤੋਰ ਤੇ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵਲੋਂ ਵੀ ਖੇਤੀਬਾੜੀ ਨਾਲ ਫਸਲੀ ਵਿੰਭਿਨਤਾ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਹੋਰ ਵਾਧਾ ਹੋ ਸਕੇ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਧਰਤੀ ਹੇਠਲਾ ਪਾਣੀ ਬਚਾਉਣ, ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਅਤੇ ਚੰਗੀ ਸਿਹਤ ਲਈ ਕੁਦਰਤੀ ਖੇਤੀ ਕਰਨਾ ਸਮੇਂ ਦੀ ਲੋੜ ਹੈ ਅਤੇ ਪੰਜਾਬ ਸਰਕਾਰ ਵਲੋਂ ਅਜਿਹੇ ਅਗਾਂਹਵਧੂ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਤਾਂ ਜੋ ਦੂਜੇ ਕਿਸਾਨ ਵੀ ਫਸਲੀ ਵਿੰਭਿੰਨਤਾ ਨੂੰ ਆਪਣਾਉਣ।

ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵਲੋਂ ਉਨਾਂ ਨੂੰ ਜਦ ਖੇਤੀਬਾੜੀ ਵਿਭਾਗ ਦੀ ਜਿੰਮੇਵਾਰੀ ਸੌਪੀ ਗਈ ਤਾਂ ਉਨਾਂ ਕਿਹਾ ਕਿ ਕਿਸਾਨੀ ਨੂੰ ਮਜ਼ਬੂਤ ਕਰਨਾ ਉਨਾਂ ਦੀ ਤਰਜੀਹ ਹੈ, ਕਿਉਂਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਤੇ ਰਾਜ ਦੀ ਆਰਥਿਕਤਾ ਖੇਤੀ ਨਾਲ ਜੁੜੀ ਹੋਈ ਹੈ। ਉਨਾਂ ਕਿਹਾ ਕਿ ਸੂਬੇ ਅੰਦਰ ਝੋਨੇ ਹੇਠੋਂ ਰਕਬਾ ਘਟਾ ਕੇ ਕਿਸਾਨਾਂ ਨੂੰ ਮੱਕੀ, ਮੂੰਗੀ, ਬਾਜਰਾ, ਗੰਨਾ ਤੇ ਕਪਾਹ ਆਦਿ ਫਸਲੀ ਵਿਭਿੰਨਤਾ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਮੁੜ ਆਪਣੇ ਵੱਡੇ-ਵੱਡੇਰਿਆਂ ਵਲੋਂ ਕੀਤੀ ਜਾਂਦੀ ਖੇਤੀ ਨਾਲ ਜੁੜਨਾ ਚਾਹੀਦਾ ਹੈ।

ਕੈਬਨਿਟ ਮੰਤਰੀ ਧਾਲੀਵਾਲ ਨੇ ਅੱਗੇ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਦੇਣਾ ਸਰਕਾਰ ਦੀ ਤਰਜੀਹ ਹੈ ਅਤੇ ਸੂਬੇ ਦੇ ਪੰਚ/ਸਰਪੰਚ ਅਤੇ ਪਿੰਡ ਵਾਸੀ ਰਾਜਨੀਤੀ ਅਤੇ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਪਿੰਡ ਦਾ ਵਿਕਾਸ ਕਰਨਾ ਯਕੀਨੀ ਬਣਾਉਣ।

ਇਸ ਮੌਕੇ ਕੈਬਨਿਟ ਮੰਤਰੀ ਧਾਲੀਵਾਲ ਵਲੋਂ ਪਿੰਡ ਦੇ ਸਰਪੰਚ ਅਤੇ ਮੋਹਤਬਰਾਂ ਵਲੋਂ ਪਿੰਡ ਦੀ ਫਿਰਨੀ ਪੱਕੀ ਕਰਨ, ਪਿੰਡ ਵਿੱਚ ਲਾਈਟਾਂ ਲਗਾਉਣ, ਨਾਗੀਆਣਾ ਸਾਹਿਬ ਵਾਲੀ ਸੜਕ ਬਣਾਉਣ ਦੀ ਮੰਗ ਨੂੰ ਮੌਕੇ ਤੇ ਪ੍ਰਵਾਨ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਪਰੋਕਤ ਮੰਗਾਂ ਪੂਰੀਆਂ ਕਰਨ ਦੇ ਨਾਲ-ਨਾਲ ਪਿੰਡ ਨੂੰ ਮਾਡਲ ਪਿੰਡ ਵਜੋਂ ਵਿਕਸਿਤ ਕੀਤਾ ਜਾਵੇ ਤੇ ਪਿੰਡ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਨਾ ਛੱਡੀ ਜਾਵੀ। ਇਸ ਮੌਕੇ ਸਮੂਹ ਪਿੰਡ ਵਾਸੀਆਂ ਨੇ ਕੈਬਨਿਟ ਮੰਤਰੀ ਧਾਲੀਵਾਲ ਦਾ ਧੰਨਵਾਦ ਕੀਤਾ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਗੁਰਮੁੱਖ ਸਿੰਘ ਕਲਸੀ ਅਗਾਂਹਵਧੂ ਕਿਸਾਨ ਹਨ ਅਤੇ ਸਾਡੇ ਜ਼ਿਲੇ ਲਈ ਮਾਣ ਵਾਲੀ ਗੱਲ ਹੈ ਕਿ ਵਿਰਾਸਤੀ ਨੈਚਰਲ ਫਾਰਮ ਰਾਹੀਂ ਉਨਾਂ ਮਿਸਾਲ ਪੈਦਾ ਕੀਤੀ ਹੈ। ਉਨਾਂ ਕਿਹਾ ਕਿ ਰਵਾਇਤੀ ਖੇਤੀਬਾੜੀ ਦੇ ਨਾਲ ਸਹਾਇਕ ਖੇਤੀਬਾੜੀ ਕਿੱਤੇ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਵਿਰਾਸਤੀ ਨੈਚਰਲ ਫਾਰਮ ਦੀ ਮਿਸਾਲ ਸਾਡੇ ਸਾਰਿਆਂ ਦੇ ਸਾਹਮਣੇ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿੰਮਾਸ਼ੂ ਅਗਰਵਾਲ ਨੇ ਕਿਹਾ ਉਨਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਉਹ ਅੱਜ ਅਗਾਂਹਵਧੂ ਸੋਚ ਰੱਖਣ ਵਾਲੇ ਕਿਸਾਨਾਂ ਦੇ ਪਿੰਡ ਵਿੱਚ ਆਏ ਹਨ ਅਤੇ ਕਿਸਾਨੀ ਦੀ ਬਿਹਤਰੀ ਲਈ ਸ਼ਾਨਦਾਰ ਕੰਮ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਾਰਿਆਂ ਦੇ ਸਹਿਯੋਗ ਨਾਲ ਕੰਮ ਕੀਤਾ ਜਾਵੇਗਾ ਅਤੇ ਸਰਕਾਰ ਦੀ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਵਿੱਚ ਕੋਈ ਢਿੱਲਮੱਠ ਨਹੀਂ ਵਰਤੀ ਜਾਵੇਗੀ।

ਇਸ ਮੌਕੇ ਅਗਾਂਹਵਧੂ ਕਿਸਾਨ ਗੁਰਮੁੱਖ ਸਿੰਘ ਅਤੇ ਉਸਦਾ ਛੋਟਾ ਭਰਾ ਹਰਵਿੰਦਰ ਸਿੰਘ ਨੇ ਕੈਬਨਿਟ ਮੰਤਰੀ ਧਾਲੀਵਾਲ , ਵਿਧਾਇਕ ਸ਼ੈਰੀ ਕਲਸੀ ਤੇ ਡਿਪਟੀ ਕਮਿਸ਼ਨਰ ਡਾ. ਹਿੰਮਾਸ਼ੂ ਅਗਰਵਾਲ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਉਹ ਦੋਵੇਂ ਭਰਾ ਮਿਲ ਕੇ ਸਾਂਝੀ ਖੇਤੀ ਕਰ ਰਹੇ ਹਨ ਅਤੇ ਉਨ੍ਹਾਂ ਨੇ 22 ਏਕੜ ਦੀ ਆਪਣੀ ਖੇਤੀ ਵਿਚੋਂ ਅੱਧੀ ਤੋਂ ਵੱਧ 12 ਏਕੜ ਖੇਤੀ ਨੂੰ ਕੁਦਰਤੀ ਖੇਤੀ ਦੇ ਅਧੀਨ ਲੈ ਆਂਦਾ ਹੈ। ਕਿਸਾਨਾਂ ਭਰਾਵਾਂ ਵਲੋਂ ਆਪਣੀਆਂ ਫਸਲਾਂ ਤੋਂ ਚੰਗਾ ਝਾੜ ਪ੍ਰਾਪਤ ਕੀਤਾ ਜਾ ਰਿਹਾ ਹੈ ਅਤੇ ਕੁਦਰਤੀ ਖੇਤੀ ਰਾਹੀਂ ਪੈਦਾ ਹੋਈ ਉਪਜ ਦਾ ਇਹ ਬਜ਼ਾਰ ਨਾਲੋਂ ਦੁਗਣਾ ਭਾਅ ਲੈ ਰਹੇ ਹਨ।

ਕਿਸਾਨ ਗੁਰਮੁੱਖ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ 5 ਸਾਲ ਪਹਿਲਾਂ 1 ਏਕੜ ਤੋਂ ਕੁਦਰਤੀ ਖੇਤੀ ਦੀ ਸ਼ੁਰੂਆਤ ਕੀਤੀ ਸੀ ਅਤੇ ਹੁਣ ਉਹ 12 ਏਕੜ ਵਿੱਚ ਕੁਦਰਤੀ ਖੇਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੁਦਰਤੀ ਖੇਤੀ ਵਾਲੇ ਖੇਤਾਂ ਵਿੱਚ ਉਹ ਕੋਈ ਖਾਦ ਜਾਂ ਰਸਾਇਣ ਨਹੀਂ ਪਾਉਂਦੇ ਅਤੇ ਨਾ ਹੀ ਕਿਸੇ ਕੀੜ੍ਹੇ ਮਾਰ ਦਵਾਈ ਅਤੇ ਨਦੀਨ ਨਾਸ਼ਕ ਦਾ ਇਸਤੇਮਾਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਖੇਤੀ ਰਾਹੀਂ ਕਣਕ, ਝੋਨਾ, ਮੱਕੀ, ਮਸਰ, ਮਾਂਹ, ਮੂੰਗੀ, ਸਰੋਂ, ਤਿੱਲ, ਕਮਾਦ, ਹਲਦੀ, ਮੱਡਲ, ਪਿਆਜ ਦੀ ਪੈਦਾਵਾਰ ਕੀਤੀ ਜਾ ਰਹੀ ਹੈ।

ਇਸਤੋਂ ਇਲਾਵਾ ਉਹ ਘਰੇਲੂ ਵਰਤੋਂ ਲਈ ਸਬਜ਼ੀਆਂ ਦੀ ਪੈਦਾਵਾਰ ਵੀ ਜ਼ਹਿਰਾਂ ਤੋਂ ਬਗੈਰ ਕਰ ਰਹੇ ਹਨ। ਕਿਸਾਨ ਗੁਰਮੁੱਖ ਸਿੰਘ ਨੇ ਦੱਸਿਆ ਕਿ ਕੁਦਰਤੀ ਖੇਤੀ ਨਾਲ ਪਾਣੀ ਦੀ ਬਚਤ ਹੁੰਦੀ ਹੈ। ਉਨ੍ਹਾਂ ਆਪਣੇ ਖੇਤਾਂ ਵਿੱਚ ਕਦੀ ਵੀ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ, ਜਿਸ ਕਾਰਨ ਉਨ੍ਹਾਂ ਦੀ ਜ਼ਮੀਨ ਦੀ ਉਪਜਾਊ ਸ਼ਕਤੀ ਕਾਇਮ ਰਹਿੰਦੀ ਹੈ। ਉਨਾਂ ਕਿਸਾਨਾਂ ਨੂੰ ਕੁਦਰਤੀ ਖੇਤੀ ਅਪਨਾਉਣ ਦਾ ਸੱਦਾ ਦਿੱਤਾ।

ਇਸ ਮੌਕੇ ਸੰਦੀਪ ਮਲਹੋਤਰਾ ਡੀਡੀਪੀਓ, ਮਿੱਤਰਮਾਨ ਸਿੰਘ ਬੀਡੀਪੀਓ ਬਟਾਲਾ, ਗੁਰਜੀਤ ਸਿੰਘ ਬੀਡੀਪੀਓ, ਕਿਰਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ, ਦਲਜੀਤ ਸਿੰਘ ਬਮਰਾਹ ਪੰਚਾਇਤ ਸਕੱਤਰ, ਸਰਪੰਚ ਰਜਿੰਦਰ ਸਿੰਘ, ਨਵਦੀਪ ਸਿੰਘ, ਅਗਾਂਹਵਧੂ ਕਿਸਾਨ ਗੁਰਬਿੰਦਰ ਸਿੰਘ ਬਾਜਵਾ ਸਾਰਚੂਰ, ਪ੍ਰਭਜੋਤ ਸਿੰਘ, ਸਾਬਕਾ ਸਰਪੰਚ ਅਮਰੀਕ ਸਿੰਘ, ਦਵਿੰਦਰ ਸਿੰਘ ਸਾਬਕਾ ਸਰਪੰਚ, ਬਲਜੀਤ ਸਿੰਘ, ਕੁਲਵੰਤ ਸਿੰਘ, ਹਰਬਖਸ਼ ਸਿੰਘ, ਕਰਨਵੀਰ ਸਿੰਘ ਤੇ ਭੁਪਿੰਦਰ ਸਿੰਘ ਕਲਸੀ ਤੇ ਪਿੰਡਵਾਸੀ ਆਦਿ ਮੋਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION