Thursday, January 27, 2022

ਵਾਹਿਗੁਰੂ

spot_img






ਧੁੰਦ ਦਾ ਕਹਿਰ: ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੜਕੀ ਦੁਰਘਟਨਾਵਾਂ ਟਾਲਣ ਲਈ ‘ਨਿਰਦੇਸ਼’ ਜਾਰੀ

- Advertisement -

ਚੰਡੀਗੜ੍ਹ, 20 ਦਸੰਬਰ, 2019:
ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਅਡਵਾਈਜ਼ਰੀ ਜਾਰੀ ਕਰਦਿਆਂ ਮਿਸ਼ਨ ਡਾਇਰੈਕਟਰ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਸਰਦੀਆਂ ਦੇ ਮੌਸਮ ਵਿੱਚ ਖ਼ਾਸ ਤੌਰ ‘ਤੇ ਧੁੰਦ ਦੀ ਸਥਿਤੀ ਦੌਰਾਨ ਸੜਕੀ ਸੁਰੱਖਿਆ ਨੂੰ ਬਰਕਰਾਰ ਰੱਖਣਾ ਸੂਬਾ ਸਰਕਾਰ ਲਈ ਵੱਡੀ ਚੁਣੌਤੀ ਬਣ ਜਾਂਦੀ ਹੈ। ਸੜਕਾਂ ‘ਤੇ ਹੋ ਰਹੇ ਜਾਨੀ ਨੁਕਸਾਨ ਦੇ ਮੱਦੇਨਜ਼ਰ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਸਾਰਥਕ ਕਦਮ ਚੁੱਕਣ ਦੀ ਲੋੜ ਹੈ।

ਸੂਬੇ ਵਿੱਚ ਧੁੰਦ ਦੀ ਸਥਿਤੀ ਦੌਰਾਨ ਵਾਪਰਦੇ ਹਾਦਸਿਆਂ ਨੂੰ ਟਾਲਣ ਲਈ ਟਰਾਂਸਪੋਰਟ ਵਿਭਾਗ, ਪੁਲਿਸ, ਭਾਰਤੀ ਰਾਜ ਮਾਰਗ ਅਥਾਰਟੀ, ਲੋਕ ਨਿਰਮਾਣ ਵਿਭਾਗ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਹੋਰ ਚੁਕੰਨੇ ਰਹਿਣ ਅਤੇ ਹਾਦਸਾ ਵਾਪਰ ਜਾਣ ਦੀ ਸਥਿਤੀ ਵਿੱਚ ਸਮੇਂ ਸਿਰ ਬਚਾਅ ਕਾਰਜ ਵਿੱਢਣ ਦੀ ਸਲਾਹ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪੱਧਰ ‘ਤੇ ਚੁੱਕੇ ਜਾਣ ਵਾਲੇ ਕੁਝ ਉਪਾਅ ਸੁਝਾਏ ਗਏ ਹਨ। ਜਿਨ੍ਹਾਂ ਵਿਚ ਸੜਕਾਂ ਦੇ ਚੌਰਾਹੇ ‘ਤੇ ਟ੍ਰੈਫਿਕ ਲਾਈਟਾਂ ਦਾ ਸਹੀ ਕੰਮ ਕਰਨਾ, ਐਮਰਜੈਂਸੀ ਵਾਹਨਾਂ ਜਿਵੇਂ ਐਂਬੂਲੈਂਸਾਂ ਅਤੇ ਰਿਕਵਰੀ ਵੈਨਾਂ ਦੀ ਉਪਲਬਧਤਾ ਦੇ ਨਾਲ-ਨਾਲ ਡਰਾਈਵਰਾਂ ਦੀ ਚੌਵੀ ਘੰਟੇ ਉਪਲਬਧਤਾ ਅਤੇ ਇਨ੍ਹਾਂ ਵਾਹਨਾਂ ਵਿੱਚ ਸਹਾਇਕ ਸਟਾਫ ਦੀ ਮੌਜੂਦਗੀ ਨੂੰ ਯਕੀਨੀ ਬਣਾਉਣਾ ਸ਼ਾਮਲ ਹੈ।

ਇਸ ਤੋਂ ਇਲਾਵਾ ਸੁਰੱਖਿਅਤ ਸਕੂਲ ਵਾਹਨ ਨੀਤੀ ਤਹਿਤ ਸਾਰੀਆਂ ਸਕੂਲ ਬੱਸਾਂ ਦੇ ਡਰਾਈਵਰਾਂ ਨੂੰ ਸਰਦੀਆਂ ਦੇ ਮੌਸਮ ਦੌਰਾਨ ਸੜਕੀ ਸੁਰੱਖਿਆ ਲਈ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਸਕੂਲ ਬੱਸ ਡਰਾਈਵਰਾਂ ਨੂੰ ਵਿਸ਼ੇਸ਼ ਤੌਰ ‘ਤੇ ਨਿਰਦੇਸ਼ ਕੀਤਾ ਜਾਵੇ ਕਿ ਵਾਹਨਾਂ ਨੂੰ ਗਤੀ ਸੀਮਾ ਦੇ ਅੰਦਰ ਰੱਖਿਆ ਜਾਵੇ ਅਤੇ ਅਜਿਹੇ ਵਾਹਨਾਂ ‘ਤੇ ਫੌਗ ਲਾਈਟਾਂ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ।

ਇਹ ਸੁਝਾਅ ਵੀ ਦਿੱਤਾ ਗਿਆ ਹੈ ਕਿ ਸੜਕਾਂ ਦੇ ਡਾਇਵਰਜ਼ਨ ‘ਤੇ ਖ਼ਾਸਕਰ ਨਿਰਮਾਣ ਅਧੀਨ ਸੜਕ ਵਾਲੀਆਂ ਥਾਵਾਂ ‘ਤੇ ਉਚਿਤ ਸੰਕੇਤ ਲਗਾਏ ਜਾਣੇ ਚਾਹੀਦੇ ਹਨ। ਇਸ ਤੋਂ ਇਲਾਵਾ ਪੁਲਿਸ ਨਾਕਿਆਂ / ਬੈਰੀਅਰਾਂ ਕੋਲ ਰਿਫਲੈਕਟਰ / ਫਲੈਸ਼ਿੰਗ ਲਾਈਟਾਂ ਹੋਣੀਆਂ ਚਾਹੀਦੀਆਂ ਹਨ।

ਸ੍ਰੀ ਪੰਨੂ ਨੇ ਦੱਸਿਆ ਕਿ ਇਹ ਵੀ ਸਿਫਾਰਸ਼ ਕੀਤੀ ਗਈ ਹੈ ਕਿ ਸੜਕ ਦੇ ਕਿਨਾਰਿਆਂ, ਖ਼ਾਸਕਰ ਢਾਬਿਆਂ ਤੇ ਵਾਹਨਾਂ ਦੀ ਅਣਅਧਿਕਾਰਤ ਪਾਰਕਿੰਗ ਨੂੰ ਨਿਯਮਤ ਗਸ਼ਤ ਰਾਹੀਂ ਰੋਕਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਾਹਨ ਦੇ ਅਕਾਰ ਤੋਂ ਵੱਧ ਮਾਲ ਰੱਖਣ ਵਾਲੇ ਵਾਹਨ ਬੰਦ ਕੀਤੇ ਜਾਣ ਕਿਉਂਕਿ ਇਹਨਾਂ ਨੂੰ ਚਲਾਉਣ ਦੀ ਮੋਟਰ ਵਹੀਕਲ ਐਕਟ ਤਹਿਤ ਵੀ ਆਗਿਆ ਨਹੀਂ ਹੈ।

ਅਡਵਾਈਜ਼ਰੀ ਵਿੱਚ ਰਾਜ ਮਾਰਗਾਂ ‘ਤੇ ਦੁਰਘਟਨਾਵਾਂ ਹੋਣ ਵਾਲੀਆਂ ਸੰਵੇਦਨਸ਼ੀਲ ਥਾਵਾਂ ‘ਤੇ ਵਧੇਰੇ ਚੌਕਸੀ ਕਾਇਮ ਰੱਖਣ ਦਾ ਸੁਝਾਅ ਦਿੱਤਾ ਗਿਆ ਹੈ ਜਿਨ੍ਹਾਂ ਥਾਵਾਂ ਦੀ ਪਛਾਣ ਪਹਿਲਾਂ ਹੀ ਜ਼ਿਲਿ੍ਹਆਂ ਵਿਚ ਤਾਇਨਾਤ ਟ੍ਰੈਫਿਕ ਪੁਲਿਸ ਅਤੇ ਸੜਕ ਸੁਰੱਖਿਆ ਇੰਜੀਨੀਅਰਾਂ ਦੁਆਰਾ ਕੀਤੀ ਗਈ ਹੈ। ਪੰਨੂੰ ਨੇ ਕਿਹਾ ਕਿ ਅਵਾਰਾ ਪਸ਼ੂ ਹਾਦਸਿਆਂ ਦਾ ਵੱਡਾ ਕਾਰਨ ਹਨ।

ਇਸ ਲਈ ਖ਼ਾਸਕਰ ਮੁੱਖ ਸੜਕਾਂ ਅਤੇ ਸ਼ਹਿਰਾਂ ਵਿਚ ਅਵਾਰਾ ਪਸ਼ੂਆਂ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ । ਇਸ ਦੇ ਨਾਲ ਇਹ ਵੀ ਕਿਹਾ ਗਿਆ ਹੈ ਕਿ ਹਾਦਸਾ ਗ੍ਰਸਤ ਵਾਹਨਾਂ ਨੂੰ ਹਾਈਵੇਅ ਤੋਂ ਤੁਰੰਤ ਹਟਾਇਆ ਜਾਵੇ ਤਾਂ ਜੋ ਉਹ ਹੋਰ ਤੇਜ਼ ਰਫਤਾਰ ਵਾਹਨਾਂ ਦੇ ਸੜਕੀ ਹਾਦਸਿਆਂ ਦਾ ਕਾਰਨ ਨਾ ਬਣਨ।

ਸ੍ਰੀ ਪੰਨੂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਇਸ ਸਰਦੀਆਂ ਵਿੱਚ ਧੁੰਦ ਵਾਲੀ ਸਥਿਤੀ ਦੌਰਾਨ ਸੜਕੀ ਹਾਦਸਿਆਂ ਨੂੰ ਰੋਕਣ ਲਈ ਸਾਰੇ ਭਾਈਵਾਲ ਵਿਭਾਗਾਂ ਨੂੰ ਜਾਗਰੂਕ ਕਰਨ ਦੇ ਮੱਦੇਨਜ਼ਰ ਜਲਦ ਹੀ ਇਸ ਇੱਕ ਮੀਟਿੰਗ ਕੀਤੀ ਜਾਵੇ।

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,323FansLike
113,566FollowersFollow

ENTERTAINMENT

National

GLOBAL

OPINION

Pakistan on a new track? – By Asad Mirza

Pakistan after 75 years of its existence has released its first ever National Security Policy (NSP), which it claims will ensure human security for...

Nationalism and Democracy go together – By DC Pathak

India got its Independence some 75 years ago but it still looks like a 'nation in making', judging from the in-terminate debate on 'the...

5 ways to manage childhood allergies – By Dr Nidhi Gupta

Motherhood comes with its own mixed bag of emotions; we want to save our child from every little peril that comes their way, including...

SPORTS

Health & Fitness

90% of people with Covid likely to have underlying heart damage: Experts

Delhi, Jan 25, 2022- While Covid-19 has primarily been a respiratory disease, about 90 per cent of people with moderate to severe infections have lasting effects on the heart, said experts here. Covid affects lungs the most, but studies have shown there is increasing evidence of cardiovascular complications due to Covid-19. The virus can cause acute myocardial injury and chronic damage...

Gadgets & Tech