20.6 C
Delhi
Sunday, February 25, 2024
spot_img
spot_img
spot_img
spot_img
spot_img
spot_img
spot_img

ਨਸ਼ਿਆਂ ਦੇ ਮੁਕੰਮਲ ਸਫ਼ਾਏ ਲਈ ਐਨ.ਸੀ.ਬੀ. ਅਤੇ ਪੰਜਾਬ ਸਰਕਾਰ ਸਾਂਝੀ ਕਾਰਵਾਈ ਕਰਨਗੇ: ਕੈਪਟਨ ਅਮਰਿੰਦਰ

ਚੰਡੀਗੜ੍ਹ, 26 ਜੂਨ:
ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆਂ ਨਾਲ ਪ੍ਰਭਾਵੀ ਢੰਗ ਨਾਲ ਨਿਪਟਨ ਵਾਸਤੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਅਤੇ ਪੰਜਾਬ ਸਰਕਾਰ ਨੇ ਸਾਂਝੀ ਕਾਰਵਾਈ ਚਲਾਉਣ ਅਤੇ ਸਰੋਤਾਂ ਦਾ ਇਕਤਰੀਕਰਨ ਕਰਕੇ ਨਸ਼ਿਆਂ ਬਾਰੇ ਸੂਚਨਾ ਸਾਂਝੀ ਕਰਨ ਦਾ ਫੈਸਲਾ ਕੀਤਾ ਹੈ|

ਇਹ ਫੈਸਲਾ ਐਨ.ਸੀ.ਬੀ. ਦੇ ਡਾਇਰੈਕਟਰ ਜਨਰਲ ਅਭੇ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਹੋਈ ਮੀਟਿੰਗ ਦੌਰਾਨ ਲਿਆ ਗਿਆ| ਸ੍ਰੀ ਅਭੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲੇ ਅਤੇ ਦੋਵਾਂ ਨੇ ਨਸ਼ਿਆਂ ਦੇ ਮੁੱਦੇ ‘ਤੇ ਚਿੰਤਾਵਾਂ ਅਤੇ ਰਣਨੀਤੀਆਂ ਸਾਂਝੀਆਂ ਕੀਤੀਆਂ|

ਐਨ.ਸੀ.ਬੀ. ਦੇ ਮੁਖੀ ਨੇ ਐਨ.ਡੀ.ਪੀ.ਐਸ. ਦੇ ਹੇਠ ਕੇਸਾਂ ਦੀ ਪੜਤਾਲ ਨੂੰ ਪ੍ਰਭਾਵੀ ਢੰਗ ਨਾਲ ਚਲਾਉਣ ਵਾਸਤੇ ਪੰਜਾਬ ਪੁਲਿਸ ਦੀ ਸਿਖਲਾਈ ਅਤੇ ਸਮਰਥਾ ਨਿਰਮਾਣ ਵਾਸਤੇ ਏਜੰਸੀ ਵੱਲੋਂ ਪੂਰਾ ਸਮਰਥਨ ਦੇਣ ਦੀ ਪੇਸ਼ਕਸ਼ ਕੀਤੀ| ਉਨ੍ਹਾਂ ਨੇ ਨਸ਼ਿਆਂ ਦੇ ਮਾਮਲੇ ਵਿੱਚ ਸਜ਼ਾ ਦਿਵਾਉਣ ਦੀ ਉੱਚਤਮ ਦਰ ਪ੍ਰਾਪਤ ਕਰਨ ਦੇ ਵਾਸਤੇ ਮੁਕੱਦਮੇ ਦੀ ਪੈਰਵੀ ਕਰਨ ਵਾਲਿਆਂ, ਪੁਲਿਸ ਅਤੇ ਜੂਡੀਸ਼ੀਅਲ ਅਧਿਕਾਰੀਆਂ ਦੀ ਸਾਂਝੀ ਸਿਖਲਾਈ ਬਾਰੇ ਵਿਚਾਰ ਵਟਾਂਦਰਾ ਕੀਤਾ|

ਸੂਬੇ ਵਿੱਚ ਨਸ਼ਿਆਂ ਦੀ ਵਿਰਾਸਤੀ ਸਮੱਸਿਆ ਨਾਲ ਨਿਪਟਨ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦੀ ਪ੍ਰਸੰਸਾ ਕਰਦੇ ਹੋਏ ਸ੍ਰੀ ਅਭੇ ਨੇ ਕਿਹਾ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਜੰਗ ਦੀ ਕਿਸੇ ਹੋਰ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ| ਡੀ.ਜੀ. ਨੇ ਕਿਹਾ ਕਿ ਕਿਸੇ ਹੋਰ ਸੂਬੇ ਨੇ ਨਸ਼ਿਆਂ ਵਿਰੁੱਧ ਜੰਗੀ ਪੱਧਰ ‘ਤੇ ਇਸ ਤਰ੍ਹਾਂ ਦੀ ਮੁਹਿੰਮ ਨਹੀਂ ਚਲਾਈ ਜੋ ਕਿ ਪਿਛਲੇ ਇਕ ਦਹਾਕੇ ਦੇ ਦੌਰਾਨ ਪੰਜਾਬ ਵਿੱਚ ਬੁਰੀ ਤਰ੍ਹਾਂ ਜੜ੍ਹਾਂ ਵਿੱਚ ਘੁਸ ਗਏ ਹਨ|

ਵਾਰ-ਵਾਰ ਅਪਰਾਧ ਕਰਨ ਵਾਲਿਆਂ ਦੀ ਨਜ਼ਰਬੰਦੀ ਦੀ ਰੋਕਥਾਮ ‘ਤੇ ਸਖ਼ਤ ਅਤੇ ਅਸਰਦਾਇਕ ਪ੍ਰਸਤਾਵ ਤਿਆਰ ਕਰਨ ਦੇ ਢੰਗ ਤਰੀਕਿਆਂ ਬਾਰੇ ਦੋਵਾਂ ਨੇ ਵਿਚਾਰ-ਵਟਾਂਦਰਾ ਕੀਤਾ| ਇਹ ਵਿਚਾਰ ਨਸ਼ਿਆਂ ਬਾਰੇ ਸਲਾਹਕਾਰੀ ਗਰੁੱਪ ਦੀ ਅੱਜ ਦਿਨੇ ਹੋਈ ਮੀਟਿੰਗ ਦੌਰਾਨ ਵੀ ਮੁੱਖ ਮੰਤਰੀ ਨੇ ਪੇਸ਼ ਕੀਤਾ ਸੀ|

ਇਹ ਵਿਚਾਰ ਉਨ੍ਹਾਂ ਨੇ ਐਸ.ਐਸ.ਪੀਜ਼. ਅਤੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਤੋਂ ਬਾਅਦ ਪੇਸ਼ ਕੀਤਾ ਸੀ| ਉਨ੍ਹਾਂ ਨੇ ਨਸ਼ਿਆਂ ਦੇ ਤਸਕਰਾਂ ਦੀ ਜਾਇਦਾਦ ਜਬਤ ਕਰਨ ਬਾਰੇ ਮਜ਼ਬੂਤ ਕੇਸ ਤਿਆਰ ਕਰਨ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ|

ਸ੍ਰੀ ਅਭੇ ਨੇ ਸੁਝਾਅ ਦਿੱਤਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਿਪਟਨ ਲਈ ਪੰਜਾਬ ਸਰਕਾਰ ਵੱਲੋਂ ਸਥਾਪਤ ਕੀਤੀ ਐਸ.ਟੀ.ਐਫ. ਅਤੇ ਸੀ.ਪੀਜ਼/ਐਸ.ਐਸ.ਪੀਜ਼ ਸਿਰਫ਼ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਜਦਕਿ ਨਸ਼ਾ ਛੁਡਾਊ, ਮੁੜ ਵਸੇਬੇ ਅਤੇ ਜਾਗਰੂਕਤਾ ਪੈਦਾ ਕਰਨ ਦਾ ਕੰਮ ਸਿਵਲ ਪ੍ਰਸ਼ਾਸਨ ਹਵਾਲੇ ਹੋਣਾ ਚਾਹੀਦਾ ਹੈ|

ਉਨ੍ਹਾਂ ਕਿਹਾ ਕਿ ਮੁੜ ਵਸੇਬੇ ਅਤੇ ਰੋਕਥਾਮ ਨੀਤੀਆਂ ਵਿੱਚ ਤਾਲਮੇਲ ਕਰਨ ਦੇ ਵਾਸਤੇ ਸਿਹਤ ਵਿਭਾਗ ਨੋਡਲ ਡਿਪਾਰਟਮੈਂਟ ਵਜੋਂ ਢੁੱਕਵਾਂ ਰਹੇਗਾ ਅਤੇ ਇਸ ਨੂੰ ਡਿਪਟੀ ਕਮਿਸ਼ਨਰਾਂ ਦੇ ਨਾਲ ਆਪਣੇ-ਆਪਣੇ ਜ਼ਿਲਿ੍ਆਂ ਵਿੱਚ ਕੋਸ਼ਿਸ਼ਾਂ ਦਾ ਪਸਾਰ ਕਰਨਾ ਚਾਹੀਦਾ ਹੈ|

ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੂਰੀ ਤਰ੍ਹਾਂ ਦਿ੍ੜ ਹੈ| ਉਨ੍ਹਾਂ ਨੇ ਦੌਰੇ ‘ਤੇ ਆਏ ਡੀ.ਜੀ.ਪੀ. ਨੂੰ ਦੱਸਿਆ ਕਿ ਇਹ ਮੁਹਿੰਮ ਮਿਸ਼ਨ ਦੇ ਰੂਪ ਵਿੱਚ ਅੱਗੇ ਖੜੀ ਜਾਵੇਗੀ|

ਮੀਟਿੰਗ ਦੇ ਵਿੱਚ ਐਡੀਸ਼ਨਲ ਮੁੱਖ ਸਕੱਤਰ ਗ੍ਰਹਿ ਐਨ.ਐਸ. ਕਲਸੀ, ਡੀ.ਜੀ.ਪੀ. ਦਿਨਕਰ ਗੁਪਤਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਐਨ.ਸੀ.ਬੀ. ਦੇ ਡਿਪਟੀ ਡਾਇਰੈਕਟਰ ਜਨਰਲ ਐਸ.ਕੇ. ਝਾਅ ਵੀ ਹਾਜ਼ਰ ਸਨ|

TOP STORIES

PUNJAB NEWS

TRANSFERS & POSTINGS

spot_img
spot_img
spot_img
spot_img
spot_img

Stay Connected

223,537FansLike
113,236FollowersFollow
- Advertisement -

ENTERTAINMENT

NRI - OCI

GADGETS & TECH

SIKHS

NATIONAL

WORLD

OPINION