22.1 C
Delhi
Friday, March 29, 2024
spot_img
spot_img

ਨਸ਼ੇ ਦੇ ਖਿਲਾਫ ਜੰਗ: ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਬੱਚਿਆਂ ਨੂੰ ਆਪਣੇ ਪਰਿਵਾਰ ‘ਤੇ ਨਜ਼ਰ ਰੱਖਣ ਦੀ ਕੀਤੀ ਅਪੀਲ

ਫਿਰੋਜ਼ਪੁਰ, 18 ਜੁਲਾਈ 2019:

ਨਸ਼ੇ ਦੇ ਖਿਲਾਫ ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਵਨ ਡੇਅ ਵਨ ਸਕੂਲ ਦੇ ਤਹਿਤ ਡਿਪਟੀ ਕਮਿਸ਼ਨਰ ਨੇ ਪਿਛਲੇ 14 ਦਿਨਾਂ ਵਿੱਚ 7500 ਤੋਂ ਜ਼ਿਆਦਾ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਹੈ।

ਇਸ ਮੁਹਿੰਮ ਦੇ ਤਹਿਤ ਉਹ ਰੋਜ਼ਾਨਾ ਕੁੱਝ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਨਸ਼ੇ ਦੀ ਸਮੱਸਿਆ ਦੇ ਖਿਲਾਫ ਸੰਬੋਧਨ ਕਰ ਰਹੇ ਹਨ। ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਨੇ ਤਿੰਨ ਸਕੂਲਾਂ ਦਾ ਦੌਰਾ ਕੀਤਾ ਜਿਸ ਵਿਚ ਬਾਰੇ ਕੇ, ਕਰੀਆ ਪਹਿਲਵਾਨ ਅਤੇ ਖਾਈ ਇਲਾਕੇ ਦੇ ਸਰਕਾਰੀ ਸਕੂਲ ਸ਼ਾਮਿਲ ਹਨ।

ਤਿੰਨਾਂ ਸਕੂਲਾਂ ਵਿਚ ਉਨ੍ਹਾਂ ਨੇ ਵਿਦਿਆਰਥੀਆਂ ਵਿਚ ਜਾ ਕੇ ਉਨ੍ਹਾਂ ਨਾਲ ਨਸ਼ੇ ਦੀ ਸਮੱਸਿਆ ਬਾਰੇ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਪਰਿਵਾਰ ਵਾਲਿਆਂ ‘ਤੇ ਖ਼ਾਸ ਤੌਰ ਤੇ ਨਜ਼ਰ ਰੱਖਣ, ਜੇਕਰ ਉਨ੍ਹਾਂ ਨੂੰ ਕੋਈ ਸ਼ੱਕ ਪੈਂਦਾ ਹੈ ਕਿ ਘਰ ਵਿਚ ਕੋਈ ਨਸ਼ਾ ਕਰ ਰਿਹਾ ਹੈ ਜਾਂ ਨਸ਼ੇ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਹੈ ਤਾਂ ਇਸ ਦੀ ਸੂਚਨਾ ਤੁਰੰਤ ਆਪਣੇ ਬੱਡੀਜ਼ ਅਧਿਆਪਕ ਨੂੰ ਦੇਣ ਤਾਂ ਜੋ ਸਮਾਂ ਰਹਿੰਦੇ ਕੋਈ ਕਦਮ ਉਠਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਮਕਸਦ ਨਸ਼ੇ ਵਿਚ ਕੋਈ ਨੌਜਵਾਨ ਨਾ ਫਸੇ, ਇਸ ਉੱਤੇ ਕੰਮ ਕਰਨਾ ਹੈ, ਜਿਸ ਲਈ ਸਕੂਲ-ਕਾਲਜ ਦੇ ਵਿਦਿਆਰਥੀਆਂ ਦੇ ਨਾਲ ਲਗਾਤਾਰ ਗੱਲਬਾਤ ਚੱਲ ਰਹੀ ਹੈ। ਇਹ ਬੱਚੇ ਸਮਾਂ ਰਹਿੰਦੇ ਨਸ਼ੇ ਦੀ ਬੁਰਾਈ ਅਤੇ ਇਸ ਤੋਂ ਹੋਂਦ ਵਾਲੇ ਨੁਕਸਾਨ ਦੇ ਬਾਰੇ ਵਿਚ ਸੁਚੇਤ ਰਹਿਣਗੇ ਅਤੇ ਜ਼ਿੰਦਗੀ ਭਰ ਇਸ ਤੋਂ ਦੂਰੀ ਬਣਾਈ ਰੱਖਣਗੇ। ਬੱਚਿਆਂ ਵਿਚ ਹੁਣ ਤੋਂ ਹੀ ਜਾਗਰੂਕਤਾ ਦੀ ਭਾਵਨਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਸਮਾਜ ਵਿਚ ਜਾ ਕੇ ਆਪਣੇ ਆਸ-ਪਾਸ ਦੇ ਲੋਕਾਂ ਨੂੰ ਵੀ ਜਾਗਰੂਕ ਕਰ ਸਕਣ।

ਡਿਪਟੀ ਕਮਿਸ਼ਨਰ ਨੇ ਬੱਚਿਆਂ ਨੂੰ ਕਿਹਾ ਉਨ੍ਹਾਂ ਦਾ ਮੁੱਖ ਮਕਸਦ ਇਹ ਹੈ ਕਿ ਬੱਚਿਆਂ ਦੀ ਚੰਗੀ ਸਿਹਤ ਹੋਣੀ ਚਾਹੀਦੀ ਹੈ। ਇਸ ਤੋਂ ਬਾਅਦ ਚੰਗੀ ਸਿੱਖਿਆ ਕਿਉਂਕਿ ਸਿਹਤਮੰਦ ਵਿਅਕਤੀ ਹੀ ਸਿੱਖਿਆ ਕੇ ਜਰੀਏ ਗਿਆਨਵਾਨ ਬਣ ਸਕਦਾ ਹੈ ਅਤੇ ਜੇਕਰ ਇਹ ਦੋਵੇਂ ਚੀਜ਼ਾਂ ਤੁਹਾਡੇ ਕੋਲ ਹੋਣਗੀਆਂ ਤਾਂ ਸਫਲਤਾ ਖ਼ੁਦ ਤੁਹਾਡੇ ਕਦਮ ਚੁੰਮੇਗੀ।

ਉਨ੍ਹਾਂ ਨੇ ਬੱਚਿਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਆਪਣੇ ਇਲਾਕੇ ਵਿਚ ਕੋਈ ਵੀ ਵਿਅਕਤੀ ਨਸ਼ਾ ਕਰਦਾ ਹੋਇਆ ਜਾਂ ਨਸ਼ਾ ਵੇਚਦਾ ਹੋਇਆ ਮਿਲਦਾ ਹੈ ਤਾਂ ਬਿਨਾਂ ਕਿਸੇ ਦੇਰੀ ਦੇ ਆਪਣੇ ਸਕੂਲ ਵਿਚ ਬਡੀਜ਼ ਅਧਿਆਪਕ ਨੂੰ ਇਸ ਦੀ ਸੂਚਨਾ ਦੇਣ।

ਇਸ ਦੌਰਾਨ ਸ੍ਰੀ ਚੰਦਰ ਗੈਂਦ ਨੇ ਬੱਚਿਆਂ ਨਾਲ ਲਗਾਤਾਰ ਘੱਟ ਰਹੇ ਪਾਣੀ ਦੇ ਸਤਰ ਬਾਰੇ ਚਿੰਤਾ ਵਿਅਕਤ ਕੀਤੀ। ਉਨ੍ਹਾਂ ਕਿਹਾ ਕਿ ਪਾਣੀ ਦੇ ਘੱਟਦੇ ਪੱਧਰ ਨਾਲ ਵਾਤਾਵਰਨ ਅਤੇ ਲੋਕਾਂ ਦੀ ਸਿਹਤ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ।

ਉਨ੍ਹਾਂ ਬੱਚਿਆਂ ਨੂੰ ਵਾਤਾਵਰਨ ਬਚਾਉਣ ਦੇ ਲਈ ਇੱਕ ਰੁੱਖ ਲਗਾਉਣ, ਉਸ ਨੂੰ ਆਪਣਾ ਨਾਮ ਦੇਣ ਅਤੇ ਉਸਦੀ ਸਾਂਭ-ਸੰਭਾਲ ਕਰਨ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਆਪ ਵੀ ਸਕੂਲਾਂ ਵਿੱਚ ਬੂਟੇ ਲਗਾਏ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION