ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਤੀਸਰੇ ਦਿਨ ਇਕ ਅਜਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ

ਚੰਡੀਗੜ 25 ਸਤੰਬਰ, 2019:

ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਤੀਸਰੇ ਦਿਨ ਇਕ ਅਜਾਦ ਉਮੀਦਵਾਰ, ਜੈ ਪ੍ਰਕਾਸ਼ ਜੈਨ ਵੱਲੋਂ ਵਿਧਾਨ ਸਭਾ ਹਲਕਾ ਦਾਖਾ ਲਈ ਨਾਮਜਦਗੀ ਪੱਤਰ ਦਾਖਲ ਕੀਤਾ ਗਿਆ ਜਦਕਿ ਫਗਵਾੜਾ (ਐਸ.ਸੀ), ਮੁਕੇਰੀਆਂ ਅਤੇ ਜਲਾਲਾਬਾਦ ਵਿਧਾਨ ਸਭਾ ਹਲਕਿਆਂ ਲਈ ਹੋ ਰਹੀਆਂ ਉਪ ਚੋਣਾਂ ਲਈ ਲਈ ਨਾਮਜ਼ਦਗੀ ਦਾਖਲ ਕਰਨ ਦੇ ਤੀਸਰੇ ਦਿਨ ਵੀ ਕਿਸੇ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਨਹੀ ਕੀਤਾ ਗਏ।

ਇਸ ਗੱਲ ਦੀ ਜਾਣਕਾਰੀ ਅੱਜ ਇਥੇ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਇਕ ਬੁਲਾਰੇ ਨੇ ਦਿੱਤੀ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 30 ਸਤੰਬਰ 2019 ਹੈ।

ਬੁਲਾਰੇ ਨੇ ਦੱਸਿਆ ਕਿ ਮਿਤੀ 28 ਸਤੰਬਰ, 2019 ਜੋ ਕਿ ਮਹੀਨੇ ਦਾ ਚੌਥਾ ਸ਼ਨੀਵਾਰ ਹੈ ਨੈਗੋਸ਼ੀਏਬਲ ਇੰਸਟਰੁਮੈਂਟਸ ਐਕਟ 1881 ਅਧੀਨ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ।

ਮਿਤੀ 29 ਸਤੰਬਰ, 2019 ਜੋ ਕਿ ਐਤਵਾਰ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ।

ਇਸ ਨੂੰ ਵੀ ਪੜ੍ਹੋ:
ਚਿੱਠੀ ਲਿਖ਼ ਬਾਵੇ ਨੇ ਪਾਈ ਮਰਜਾਣੇ ਮਾਨ ਨੂੰ – ਐੱਚ.ਐੱਸ.ਬਾਵਾ – ਇੱਥੇ ਕਲਿੱਕ ਕਰੋ

Share News / Article

YP Headlines