25.1 C
Delhi
Friday, March 29, 2024
spot_img
spot_img

ਨੇਪਾਲ ਦੇ ਕਾਠਮੰਡੂ ’ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ’ਚ ਪ੍ਰਮੁੱਖ ਸ਼ਖਸ਼ੀਅਤਾਂ ਨੇ ਕੀਤੀ ਸ਼ਿਰਕਤ

ਅੰਮ੍ਰਿਤਸਰ, 29 ਸਤੰਬਰ, 2019:
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨੇਪਾਲ ਦੀਆਂ ਸੰਗਤਾਂ ਵੱਲੋਂ ਕਾਠਮੰਡੂ ਵਿਖੇ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।

ਗੁਰਦੁਆਰਾ ਗੁਰੂ ਨਾਨਕ ਸਤਿਸੰਗ ਸਭਾ ਕਾਠਮੰਡੂ ਵਿਖੇ ਬੀਤੇ ਕੱਲ੍ਹ ਹੋਏ ਇਸ ਸਮਾਗਮ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਨੇਪਾਲ ’ਚ ਭਾਰਤੀ ਅੰਬੈਸਡਰ ਸ. ਮਨਜੀਵ ਸਿੰਘ ਪੁਰੀ, ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਸ. ਚਰਨਜੀਤ ਸਿੰਘ ਅਟਵਾਲ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।

ਇਸ ਮੌਕੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜੀ ਵਿਚ ਨੇਪਾਲ ਦੀਆਂ ਸੰਗਤਾਂ ਵੱਲੋਂ ਗੁਰਮਤਿ ਸਮਾਗਮ ਇੱਕ ਚੰਗਾ ਉੱਦਮ ਹੈ। ਉਨ੍ਹਾਂ ਨੇਪਾਲ ਦੀਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸੁਲਤਾਨਪੁਰ ਲੋਧੀ ਆਉਣ ਦਾ ਸੱਦਾ ਦਿੱਤਾ ਅਤੇ ਇਸ ਦੇ ਨਾਲ ਹੀ ਨੇਪਾਲ ਵਿਚ ਸਿੱਖੀ ਪ੍ਰਚਾਰ ਲਈ ਸ਼੍ਰੋਮਣੀ ਕਮੇਟੀ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਸ ਤੋਂ ਇਲਾਵਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਇੱਕ ਇਤਿਹਾਸਕ ਮੌਕਾ ਹੈ ਅਤੇ ਸਾਡਾ ਸਭ ਦਾ ਸਾਂਝਾ ਫਰਜ ਹੈ ਕਿ ਇਸ ਸਮੇਂ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਦਾ ਵੱਧ ਵੱਧ ਪ੍ਰਚਾਰ ਕਰੀਏ।

ਇਸ ਮੌਕੇ ਭਾਰਤੀ ਅੰਬੈਸਡਰ ਸ. ਮਨਜੀਵ ਸਿੰਘ ਪੁਰੀ ਸਮੇਤ ਹੋਰਨਾਂ ਸ਼ਖਸੀਅਤਾਂ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਪ੍ਰੀਤਮ ਸਿੰਘ ਨੇ ਆਈਆਂ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ। ਸਟੇਜ ਦੀ ਸੇਵਾ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਨਿਭਾਈ।

ਸਮਾਗਮ ਦੌਰਾਨ ਗਿਆਨੀ ਹਰਪ੍ਰੀਤ ਸਿੰਘ, ਭਾਈ ਲੌਂਗੋਵਾਲ ਤੇ ਹੋਰਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਰਾਸ਼ਟਰ ਬੈਂਕ ਦੇ ਗਵਰਨਰ ਸ੍ਰੀ ਚਿਰੰਜੀ ਬੀ ਨੇਪਾਲ, ਭਾਰਤੀ ਸਫਾਰਤਖਾਨੇ ਦੇ ਸਕੱਤਰ ਡਾ. ਪ੍ਰਭਜੀਤ ਸਿੰਘ ਗੁਲਾਟੀ, ਸ. ਰਵਿੰਦਰ ਸਿੰਘ ਸੇਠੀ, ਸ. ਜੀਤ ਸਿੰਘ, ਸ. ਅੰਗਦ ਸਿੰਘ, ਸ. ਗੁਰਬਖਸ਼ ਸਿੰਘ, ਸ. ਅਮਰਜੀਤ ਸਿੰਘ, ਸ੍ਰੀਮਤੀ ਨਮਿਤਾ ਕੌਰ ਪੁਰੀ ਵੀ ਮੌਜੂਦ ਸਨ।

ਇਸੇ ਦੌਰਾਨ ਭਾਈ ਲੌਂਗੋਵਾਲ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਭਾਈ ਗਰੇਵਾਲ ਤੇ ਹੋਰਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਸੁਸ਼ੋਭਿਤ ਗੁਰਦੁਆਰਾ ਗੁਰੂ ਨਾਨਕ ਮੱਠ ਸਾਹਿਬ ਦੇ ਵੀ ਦਰਸ਼ਨ ਕੀਤੇ। ਵਰਨਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਆਪਣੀ ਤੀਸਰੀ ਉਦਾਸੀ ਮੌਕੇ ਨੇਪਾਲ ਗਏ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION