ਯੈੱਸ ਪੰਜਾਬ
ਬਰਨਾਲਾ, 21 ਜੂਨ, 2021 –
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲਾ ਫਤਿਹਗੜ ਸਾਹਿਬ, ਬਰਨਾਲਾ, ਮਾਨਸਾ, ਸੰਗਰੂਰ ਤੇ ਪਟਿਆਲਾ ਦੇ ਨੌਜਵਾਨਾਂ ਲਈ ਫੌਜ ਭਰਤੀ ਰੈਲੀ ਮਿਤੀ 06.08.2021 ਤੋਂ 20.08.2021 ਤੱਕ 1 ਏਡੀਐਸਆਰ, ਗਰਾਊਂਡ ਫਲੋਰ, (ਸਾਹਮਣੇ ਫਲਾਇੰਗ ਕਲੱਬ, ਪਟਿਆਲਾ ਸੰਗਰੂਰ ਰੋਡ), ਪਟਿਆਲਾ ਵਿਖੇ ਹੋ ਰਹੀ ਹੈ।
ਇਸ ਰੈਲੀ ਵਿੱਚ ਭਾਗ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 20.07.2021 ਹੈ। ਇਸ ਰੈਲੀ ਵਿੱਚ 17 ਸਾਲ ਤੋਂ 23 ਸਾਲ ਦੇ ਦਸਵੀਂ, ਬਾਰਵੀਂ ਪਾਸ ਪ੍ਰਾਰਥੀ ਅਪਲਾਈ ਕਰ ਸਕਦੇ ਹਨ। ਚਾਹਵਾਨ ਉਮੀਦਵਾਰ www.joinindianarmy.nic.in ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਆਈਟੀਆਈ ਰੋਪੜ ਵੱਲੋਂ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੀ ਸਹਾਇਤਾ ਨਾਲ ਆਰਟੀਫਿਸ਼ਲ ਇੰਟੈਲੀਜੈਂਸ ਅਤੇ ਡੇਟਾ ਸਾਇੰਸ ਬਾਰੇ ਆਨਲਾਈਨ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। ਇਹ ਕੋਰਸ 4 ਅਤੇ 12 ਹਫਤਿਆਂ ਦੇ ਹਨ।
ਚਾਹਵਾਨ ਉਮੀਦਵਾਰ ਇਨਾਂ ਕੋਰਸਾਂ ਲਈ 24.06.2021 ਤੋਂ ਪਹਿਲਾਂ ਅਪਲਾਈ ਕਰ ਸਕਦੇ ਹਨ ਤੇ ਵਧੇਰੇ ਜਾਣਕਾਰੀ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵਿਖੇ ਸੰਪਰਕ ਕਰ ਸਕਦੇ ਹਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ