Friday, September 22, 2023

ਵਾਹਿਗੁਰੂ

spot_img
spot_img

ਨੌਦੀਪ ਕੌਰ ਨੂੰ ਇਕ ਮਾਮਲੇ ਵਿੱਚ ਮਿਲੀ ਜ਼ਮਾਨਤ, ਅਗਲੇ ਹਫ਼ਤੇ ਤਕ ਹੋਵੇਗੀ ਰਿਹਾਈ ਸੰਬੰਧੀ ਤਸਵੀਰ ਸਾਫ਼

- Advertisement -

ਯੈੱਸ ਪੰਜਾਬ
ਸੋਨੀਪਤ, 12 ਫ਼ਰਵਰੀ, 2021:
ਮਜ਼ਦੂਰਾਂ ਦੇ ਹੱਕਾਂ ਲਈ ਲੜਨ ਵਾਲੀ ਆਗੂ ਅਤੇ ਸਵੈ ਸੇਵੀ ਨੌਦੀਪ ਕੌਰ ਨੂੰ ਸੋਨੀਪਤ ਦੀ ਜ਼ਿਲ੍ਹਾ ਅਦਾਲਤ ਵੱਲੋਂ ਇਕ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਗਈ ਹੈ ਜਦਕਿ ਉਸ ਖਿਲਾਫ਼ ਦੋ ਕੇਸਾਂ ਕਰਕੇ ਉਸਨੂੰ ਅਜੇ ਜੇਲ੍ਹ ਵਿੱਚ ਹੀ ਰਹਿਣਾ ਹੋਵੇਗਾ।

ਇਸ ਸੰਬੰਧੀ ਜਾਣਕਾਰੀ ਦਿੰÎਦਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਦਸੰਬਰ 2020 ਵਿੱਚ ਉਸ ਖਿਲਾਫ਼ ਦਰਜ ਹੋਏ ਇਕ ਮਾਮਲੇ ਵਿੱਚ ਉਸਨੂੰ ਅੱਜ ਸੋਨੀਪਤ ਦੀ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ।

ਇਹ ਮਾਮਲਾ ਕੁੰਡਲੀ ਇੰਡਸਟਰੀਅਲ ਏਰੀਆ ਵਿੱਚ ਇਕ ਫ਼ੈਕਟਰੀ ਦੇ ਘੇਰਾਓ ਨਾਲ ਸੰਬੰਧਤ ਹੈ ਜਿਸ ਵਿੱਚ ਮਜ਼ਦੂਰ ਅਧਿਕਾਰ ਸੰਗਠਨ ਦੀ ਅਗਵਾਈ ਹੇਠ ਮਜ਼ਦੂਰਾਂ ਦੇ ਹੱਕਾਂ ਲਈ ਮੁਜ਼ਾਹਰਾ ਕਰ ਰਹੇ ਕਾਰਕੁੰਨਾਂ ’ਤੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਨੌਦੀਪ ਕੌਰ ਨੂੰ 12 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਨੌਦੀਪ ਕੌਰ ਵੱਲੋਂ ਸ੍ਰੀ ਜਤਿੰਦਰ ਕਾਲਾ ਵਕੀਲ ਸਨ।

ਨੌਦੀਪ ਕੌਰ ਨੇ ਉਸਦੀ ਗ੍ਰਿਫ਼ਤਾਰੀ ਮਗਰੋਂ ਉਸ ਨਾਲ ਪੁਲਿਸ ਵਧੀਕੀਆਂ ਦੇ ਗੰਭੀਰ ਦੋਸ਼ ਲਗਾਏ ਹਨ। ਪੁਲਿਸ ਇਨ੍ਹਾਂ ਦੋਸ਼ਾਂ ਨੂੰ ਰੱਦ ਕਰਦੀ ਆਈ ਹੈ।

ਇਸ ਤੋਂ ਇਲਾਵਾ ਉਸ ਖਿਲਾਫ਼ 2021 ਵਿੱਚ ਦਰਜ ਕੀਤੀ ਗਈ ਐਫ.ਆਈ.ਆਰ.ਨੰਬਰ 26 ਦੇ ਸੰਬੰਧ ਵਿੱਚ ਜ਼ਮਾਨਤ ਦੀ ਅਰਜ਼ੀ ਜ਼ਿਲ੍ਹਾ ਅਦਾਲਤ ਵਿੱਚ ਅੱਜ ਦਾਇਰ ਕੀਤੀ ਗਈ ਹੈ ਜਿਸ ’ਤੇ ਸਨਿਚਰਵਾਰ ਨੂੰ ਸੁਣਵਾਈ ਹੋਵੇਗੀ।

ਇਸ ਤੋਂ ਇਲਾਵਾ ਉਸ ਵਿਰੁੱਧ ਇਕ ਐਫ.ਆਈ.ਆਰ.ਨੰਬਰ 25 ਹੈ ਜਿਸ ਵਿੱਚ ਉਸਦੀ ਜ਼ਮਾਨਤ ਦੀ ਅਰਜ਼ੀ ਪਹਿਲਾਂ ਹੀ ਜ਼ਿਲ੍ਹਾ ਅਦਾਲਤ ਵੱਲੋਂ ਖਾਰਿਜ ਕੀਤੀ ਗਈ ਹੈ। ਇਹ ਸਭ ਤੋਂ ਗੰਭੀਰ ਮਾਮਲਾ ਹੈ ਜਿਸ ਵਿੱਚ ਇਕ ਫ਼ੈਕਟਰੀ ਮਾਲਕ ਦੇ ਘਰ ਦੇ ਬਾਹਰ ਦਿੱਤੇ ਜਾ ਰਹੇ ਧਰਨੇ ਵਿੱਚ 12 ਜਨਵਰੀ ਨੂੰ ਹੋਈਆਂ ਘਟਨਾਵਾਂ ਮਗਰੋਂ ਨੌਦੀਪ ਕੌਰ ਦੇ ਖਿਲਾਫ਼ ਧਾਰਾ 307 ਤਹਿਤ ਮਾਮਲਾ ਦਰਜ ਹੈ।

ਇਸ ਮਾਮਲੇ ਦੇ ਸੰਬੰਧ ਵਿੱਚ ਸੀਨੀਅਰ ਐਡਵੋਕੇਟ ਸ: ਆਰ.ਐਸ. ਚੀਮਾ ਅਤੇ ਸ: ਰਾਜਵਿੰਦਰ ਸਿੰਘ ਬੈਂਸ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜ਼ਮਾਨਤ ਦੀ ਅਰਜ਼ੀ ਲਗਾਈ ਜਾ ਰਹੀ ਹੈ ਜਿਸ ਦੀ ਸੁਣਵਾਈ ਸੋਮਵਾਰ ਨੂੰ ਹੋ ਸਕਦੀ ਹੈ।

ਉਨ੍ਹਾਂ ਉਮੀਦ ਜਤਾਈ ਕਿ ਨੌਦੀਪ ਕੌਰ ਅਗਲੇ ਹਫ਼ਤੇ ਅੰਦਰ ਜੇਲ੍ਹ ਤੋਂ ਬਾਹਰ ਆ ਸਕਦੀ ਹੈ।

- Advertisement -

YES PUNJAB

Transfers, Postings, Promotions

spot_img
spot_img
spot_img
spot_img
spot_img

Stay Connected

191,292FansLike
113,139FollowersFollow

ENTERTAINMENT

Punjab News

NRI - OCI

SPORTS

Health & Fitness

Gadgets & Tech