ਪਟਿਆਲਾ ਵਿਚ ਹੁਣ ਤਕ ਮਾਸਕ ਨਾ ਪਾਉਣ ਵਾਲੇ 3637 ਲੋਕਾਂ ਦੇ ਚਲਾਨ ਕੱਟੇ, 12 ਲੱਖ ਰੁਪਏ ਤੋਂ ਵੱਧ ਜੁਰਮਾਨਾ ਵਸੂਲਿਆ: ਐਸ.ਐਸ.ਪੀ.

ਪਟਿਆਲਾ, 9 ਜੂਨ, 2020 –
ਪਟਿਆਲਾ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਵਾਇਰਸ ਵਿਰੁੱਧ ਵਿੱਢੀ ਜੰਗ ‘ਚ ਜੇਤੂ ਰਹਿਣ ਲਈ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਆਪਣਾ ਸਹਿਯੋਗ ਦੇਣ।

ਸ. ਸਿੱਧੂ ਨੇ ਕਿਹਾ ਕਿ ਮਿਸ਼ਨ ਫ਼ਤਿਹ ਤਹਿਤ ਪਟਿਆਲਾ ਪੁਲਿਸ ਵੱਲੋਂ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਨਤਕ ਥਾਵਾਂ, ਸਫ਼ਰ ਕਰਦਿਆਂ ਅਤੇ ਡਰਾਇਵਿੰਗ ਵੇਲੇ ਮਾਸਕ ਨਾ ਪਾਉਣ ਵਾਲਿਆ ਸਮੇਤ ਜਨਤਕ ਥਾਵਾਂ ‘ਤੇ ਥੁੱਕਣ ਵਾਲਿਆਂ ਦੇ ਵੀ ਚਲਾਨ ਕੱਟਕੇ ਜੁਰਮਾਨੇ ਕੀਤੇ ਜਾ ਰਹੇ ਹਨ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਮਹਾਂਮਾਰੀ ‘ਤੋਂ ਨਿਜਾਤ ਪਾਉਣ ਲਈ ਪੰਜਾਬ ਸਰਕਾਰ, ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ।

ਸ. ਸਿੱਧੂ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਹੁਣ ਤੱਕ ਜਨਤਕ ਥਾਵਾਂ ‘ਤੇ ਮਾਸਕ ਨਾ ਪਾਉਣ ਵਾਲਿਆਂ ਦੇ 3637 ਚਲਾਨ ਕੱਟੇ ਹਨ ਅਤੇ ਇਨ੍ਹਾਂ ਤੋਂ 12 ਲੱਖ 43 ਹਜ਼ਾਰ 400 ਰੁਪਏ ਜ਼ੁਰਮਾਨੇ ਵਸੂਲੇ ਗਏ। ਉਨ੍ਹਾਂ ਕਿਹਾ ਕਿ 6 ਜੂਨ ਨੂੰ 304 ਅਤੇ 7 ਜੂਨ ਨੂੰ 328 ਚਲਾਨ ਹੋਏ ਪਰੰਤੂ ਇਹ ਸੰਤੁਸ਼ਟੀ ਦੀ ਗੱਲ ਹੈ ਕਿ ਜਨਤਕ ਥਾਵਾਂ ‘ਤੇ ਹੁਣ ਥੁੱਕਣ ਦੇ ਮਾਮਲਿਆਂ ‘ਚ ਕਮੀ ਆਈ ਹੈ ਕਿਉਂਕਿ 6 ਜੂਨ ਨੂੰ 3 ਮਾਮਲੇ ਅਤੇ 7 ਜੂਨ ਨੂੰ 1 ਮਾਮਲਾ ਹੀ ਸਾਹਮਣੇ ਆਇਆ ਸੀ ਅਤੇ ਕੁਲ 66 ਜਣਿਆਂ ਦੇ ਚਲਾਨ ਕਰਕੇ 9500 ਰੁਪਏ ਜੁਰਮਾਨਾ ਵਸੂਲਿਆ ਗਿਆ ਹੈ।

ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਲੋਕਾਂ ਨੂੰ ਘਰੋਂ ਬਾਹਰ ਨਿਕਲਦੇ ਹੀ ਮਾਸਕ ਪਾਉਣ, ਜਨਤਕ ਥਾਵਾਂ ‘ਤੇ ਨਾ ਥੁੱਕਣ ਆਦਿ ਹਦਾਇਤਾਂ ਦਾ ਪਾਲਣ ਨਾ ਕਰਨ ‘ਤੇ ਚਲਾਣ ਅਤੇ ਜੁਰਮਾਨਿਆਂ ਦਾ ਸਾਹਮਣਾ ਕਰਨਾ ਪਵੇਗਾ ਅਤੇ ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿੱਚ ਦੋਸ਼ੀ ਵਿਰੁੱਧ ਐਪੀਡੈਮਿਕ ਡੀਸ਼ੀਜ ਐਕਟ 1897 ਤਹਿਤ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

ਸ. ਸਿੱਧੂ ਨੇ ਦੱਸਿਆ ਕਿ ‘ਮਿਸ਼ਨ ਫ਼ਤਿਹ’ ਤਹਿਤ ਮਹੀਨਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਦੌਰਾਨ ਪੁਲਿਸ ਵੱਲੋਂ ਵੀ ਇਸ ਭਿਆਨਕ ਮਹਾਮਾਰੀ ਬਾਰੇ ਲੋਕਾਂ ਵਿੱਚ ਵਿਆਪਕ ਪੱਧਰ ‘ਤੇ ਜਾਗਰੂਕਤਾ ਫੈਲਾਈ ਜਾਵੇਗੀ, ਇਸ ਲਈ ਲੋਕ ਵੀ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਆਪਣਾ ਸਹਿਯੋਗ ਦੇਣ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


Share News / Article

Yes Punjab - TOP STORIES