ਪਰਗਟ ਸਿੰਘ, ਪੁਲਿਸ ਕਮਿਸ਼ਨਰ ਅਤੇ ਏ.ਡੀ.ਸੀ. ਵਲੋਂ ਉਲੰਪੀਅਨ ਡੀ.ਐਸ.ਪੀ. ਜਗਦੇਵ ਸਿੰਘ ਦੇ ਅੰਤਿਮ ਸਸਕਾਰ ’ਚ ਸ਼ਿਰਕਤ

ਜਲੰਧਰ, 21 ਦਸੰਬਰ 2019:

ਉਲੰਪੀਅਨ ਡੀ.ਐਸ.ਪੀ.ਜਗਦੇਵ ਸਿੰਘ ਦੀ ਅੰਤਿਮ ਰਸਮਾਂ ਨੂੰ ਉਨਾਂ ਦੇ ਜੱਦੀ ਪਿੰਡ ਖੁਸਰੋਪੁਰ ਵਿਖੇ ਪੂਰੇ ਸਨਮਾਨ ਨਾਲ ਪੂਰਾ ਕੀਤਾ ਗਿਆ।

ਜਲੰਧਰ ਕੈਂਟ ਦੇ ਵਿਧਾਇਕ ਸ੍ਰ.ਪਰਗਟ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਕੁਲਵੰਤ ਸਿੰਘ ਨੇ ਪੰਜਾਬ ਦੇ ਰਾਜਪਾਲ ਅਤੇ ਪੁਲਿਸ ਕਮਿਸਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਪੰਜਾਬ ਦੇ ਡੀ.ਜੀ.ਪੀ.ਤਰਫੋਂ ਵਿਛੜੀ ਆਤਮਾ ਨੂੰ ਸਰਧਾਂਜ਼ਲੀ ਭੇਟ ਕਰਦਿਆਂ ਰੀਥ ਭੇਟ ਕੀਤੀ ਗਈ।

ਇਸ ਮੌਕੇ ਪੰਜਾਬ ਜਲ ਸਰੋਤ ਪ੍ਰਬੰਧਨ ਕਾਰਪੋਰੇਸ਼ਨ ਦੇ ਚੇਅਰਮੈਨ ਜਗਬੀਰ ਸਿੰਘ ਬਰਾੜ, ਸਾਬਕਾ ਡੀ.ਜੀ.ਪੀ.ਪੰਜਾਬ ਮਾਹਲ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਪੁਲਿਸ ਅਮਰੀਕ ਸਿੰਘ ਪਵਾਰ ,ਵਧੀਕ ਡਿਪਟੀ ਕਮਿਸ਼ਨਰ ਲੁਧਿਆਣਾ ਇਕਬਾਲ ਸਿੰਘ ਸੰਧੂ ਅਤੇ ਉਪ ਮੰਡਲ ਮੈਜਿਸਟਰੇਟ ਡਾ.ਜੈ ਇੰਦਰ ਸਿੰਘ ਵਲੋਂ ਵੀ ਵਿਛੜੀ ਆਤਮਾ ਨੂੰ ਸਰਧਾਂ ਦੇ ਫੁੱਲ ਭੇਟ ਕੀਤੇ ਗਏ।

ਇਸ ਮੌਕੇ ਸਮਾਜ ਦੇ ਹਰ ਵਰਗ ਦੇ ਲੋਕਾਂ ਤੋਂ ਇਲਾਵਾ ਸੀਨੀਅਰ ਰਾਜਨੀਤਿਕ ਆਗੂ ਅਤੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਸਾਬਕਾ ਉਲੰਪੀਅਨ ਸੁਰਿੰਦਰ ਸਿੰਘ ਸੋਢੀ, ਮੁਖਬੈਣ ਸਿੰਘ, ਹਰਪ੍ਰੀਤ ਸਿੰਘ ਮੰਡੇਰ, ਬਲਜੀਤ ਸਿੰਘ ਢਿਲੋਂ, ਗਗਨ ਅਜੀਤ ਸਿੰਘ, ਤੇਜਬੀਰ ਸਿੰਘ, ਸੰਜੀਵ ਕੁਮਾਰ, ਹਰਦੀਪ ਸਿੰਘ, ਸੁਰਜੀਤ ਹਾਕੀ ਸਕੱਤਰ ਸੁਰਿੰਦਰ ਭਾਪਾ, ਰਣਜੀਤ ਸਿੰਘ ਰਾਣਾ ਅਤੇ ਹੋਰ ਵੀ ਮੌਜੂਦ ਸਨ।

Share News / Article

YP Headlines

Loading...