ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਰੈਲੀਆਂ ’ਚ ਲੱਖਾਂ ਸਕੂਲੀ ਵਿਦਿਆਰਥੀਆਂ ਨੇ ਕੀਤੀ ਸ਼ਿਰਕਤ

ਚੰਡੀਗੜ, 18 ਅਕਤੂਬਰ, 2019 –
ਸੂਬੇ ਭਰ ਦੇ ਦਿਹਾਤੀ ਖੇਤਰਾਂ ‘ਚ ਸਥਿਤ ਸਕੂਲਾਂ ਦੇ ਵਿਦਿਆਰਥੀਆਂ ਨੇ ਅੱਜ ਪੰਜਾਬ ਸਰਕਾਰ ਦੀ ‘ਪਰਾਲੀ ਸਾੜਣ ਵਿਰੋਧੀ ਮੁਹਿੰਮ’ ਦੇ ਦੂਤ ਬਣ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕਰਦਿਆਂ ਗਲੀ-ਗਲੀ ਜਾ ਕੇ ਵਾਤਾਵਰਣ ਦੀ ਸੰਭਾਲ ਕਰਨ ਅਤੇ ਸਾਫ-ਸੁਥਰਾ ਰੱਖਣ ਦਾ ਸੁਨੇਹਾ ਦਿੱਤਾ।

ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਸਥਿਤ ਸਕੂਲਾਂ ਵਿੱਚ ਪੜ ਦੇ ਲੱਖਾਂ ਵਿਦਿਆਰਥੀਆਂ ਨੇ ਪਿੰਡਾਂ ਵਿੱਚ ਹੋਈਆਂ ਪਰਾਲੀ ਸਾੜਣ ਵਿਰੋਧੀ ਰੈਲੀਆਂ ਵਿੱਚ ਸ਼ਾਮਲ ਹੋ ਕੇ ਪੰਜਾਬ ਨੂੰ ਸਾਫ-ਸਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਰੱਖਣ ਦਾ ਸੰਦੇਸ਼ ਦਿੱਤਾ। ਇਹ ਮੁਹਿੰਮ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੁੱਟਿਆ ਇੱਕ ਇਤਿਹਾਸਕ ਕਦਮ ਹੈ। ਮੁਹਿੰਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੇ ਹੱਥਾਂ ਵਿੱਚ ਪਰਾਲੀ ਸਾੜਨ ਦੇ ਮਾਰੂ ਪ੍ਰਭਾਵਾਂ ਨੂੰ ਦਰਸਾ ਦੇ ਬੈਨਰ ਅਤੇ ਤਖ਼ਤੀਆਂ ਲੈ ਕੇ ਲੋਕਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਸੁਚੇਤ ਅਤੇ ਜਾਗਰੂਕ ਕੀਤਾ ਅਤੇ ਪ੍ਰਦੂਸ਼ਣ ਵਿਰੁੱਧ ਨਾਅਰੇ ਵੀ ਲਗਾਏ।

ਖੇਤੀਬਾੜੀ ਸਕੱਤਰ ਸ੍ਰੀ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਕੀਤੇ ਇਸ ਉਪਰਾਲੇ ਨੂੰ ਹੋਰ ਕਾਰਗਰ ਬਣਾਉਣ ਲਈ ਸਰਕਾਰ ਨੇ ਸੂਬੇ ਭਰ ਦੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਵਿੱਚ ਸ਼ਾਮਲ ਕੀਤਾ ਹੈ। ਅੱਜ ਸਵੇਰੇ 9 ਤੋਂ 10 ਵਜੇ ਤੱਕ ਪਰਾਲੀ ਸਾੜਨ ਦੇ ਗੈਰ-ਸਿਹਤਮੰਦ ਅਮਲ ਤੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪੇਂਡੂ ਖੇਤਰਾਂ ‘ਚ ਸਥਿਤ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ (ਸਰਕਾਰੀ ਤੇ ਪ੍ਰਾਈਵੇਟ) ਦੇ ਵਿਦਿਆਰਥੀਆਂ ਨੇ ਇਸ ਮੁਹਿੰਮ ਵਿੱਚ ਹਿੱਸਾ ਲਿਆ। ਇਸ ਰੈਲੀ ਦੌਰਾਨ ਵਿਦਿਆਰਥੀਆਂ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਕਾਰਨ ਧਰਤੀ ਅਤੇ ਵਾਤਾਵਰਨ ਉੱਤੇ ਪੈਂਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ।

ਇਨ•ਾਂ ਰੈਲੀਆਂ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਸਬੰਧੀ ਜਾਗਰੂਕ ਕਰਨ ਦੇ ਨਾਲ ਨਾਲ ਵਾਤਾਵਰਨ ਨੂੰ ਸਾਫ-ਸੁਥਰਾ ਤੇ ਹਰਾ-ਭਰਾ ਰੱਖਣਾ ਹੈ।

ਵਿਦਿਆਰਥੀਆਂ ਨੇ ਲੋਕਾਂ ਨੂੰ ਦੀਵਾਲੀ ਮੌਕੇ ਪਟਾਕੇ ਨਾ ਚਲਾਉਣ ਲਈ ਵੀ ਸਿੱਖਿਅਤ ਕੀਤਾ ਤਾਂ ਜੋ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਉਨ•ਾਂ (ਗੁਰੂ ਸਾਹਿਬ) ਵੱਲੋਂ ਕੁਦਰਤ ਦੀ ਰਾਖੀ ਲਈ ਦਿੱਤੇ ਸੰਦੇਸ਼ ‘ਤੇ ਸੁਹਿਰਦਤਾ ਨਾਲ ਪਹਿਰਾ ਦਿੱਤਾ ਜਾ ਸਕੇ।

Share News / Article

Yes Punjab - TOP STORIES