Thursday, September 21, 2023

ਵਾਹਿਗੁਰੂ

spot_img
spot_img

ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਨੇ ਗੁਰੂ ਨਾਨਕ ਸਾਹਿਬ ਨਾਲ ਸੰਬੰਧਤ ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਦੇ ਦਰਸ਼ਨ ਕੀਤੇ

- Advertisement -

ਅੰਮ੍ਰਿਤਸਰ, 30 ਜੂਨ, 2019:
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨੇ ਅੱਜ ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਦੇ ਦਰਸ਼ਨ ਕੀਤੇ। ਗੁਰਦੁਆਰਾ ਰੋੜੀ ਸਾਹਿਬ ਪਹਿਲੇ ਪਾਤਸ਼ਾਹ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਹੈ।

ਇਥੇ ਗੁਰੂ ਸਾਹਿਬ ਜੀ ਨੇ ਭਾਈ ਲਾਲੋ ਨੂੰ ਮਿਲ ਕੇ ਕਿਰਤ ਕਮਾਈ ਨੂੰ ਵਡਿਆਈ ਬਖਸੀ ਸੀ ਅਤੇ ਲੋਕਾਈ ਨੂੰ ਕਿਰਤ ਨਾਲ ਜੁੜਨ ਦਾ ਉਪਦੇਸ਼ ਦਿੱਤਾ ਸੀ। ਜਥੇ ਵਿਚ ਸ਼ਾਮਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਏਮਨਾਬਾਦ ਤੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇ ਵਿਚ ਸ਼ਾਮਲ ਸੰਗਤ ਨੇ ਗੁਰੂ ਸਾਹਿਬ ਦੇ ਇਸ ਪਾਵਨ ਅਸਥਾਨ ਤੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਕੀਰਤਨ ਸਰਵਣ ਕੀਤਾ।

ਉਨ੍ਹਾਂ ਦੱਸਿਆ ਕਿ ਇਥੇ ਪੁੱਜਣ ’ਤੇ ਸੰਗਤ ਦਾ ਭਰਵਾਂ ਸਵਾਗਤ ਹੋਇਆ। ਡਾ. ਰੂਪ ਸਿੰਘ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ ਸੰਗਤ ਲਈ ਲੰਗਰ ਦਾ ਵਧੀਆ ਪ੍ਰਬੰਧ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਗੁਰ ਅਸਥਾਨ ਦੀ ਮਹਾਨਤਾ ਮਿਹਨਤ ਦੀ ਘਾਲ ਨਾਲ ਜੁੜੀ ਹੋਈ ਹੈ ਕਿਉਂਕਿ ਗੁਰੂ ਸਾਹਿਬ ਵੱਲੋਂ ਹੱਥੀਂ ਕਿਰਤ ਕਰਨ ਦਾ ਦਿੱਤਾ ਗਿਆ ਸਿਧਾਂਤ ਇਥੇ ਹੋਰ ਦ੍ਰਿੜ੍ਹ ਹੋਇਆ ਸੀ।

ਗੁਰੂ ਘਰ ਵਿਖੇ ਖੂਬਸੂਰਤ ਹਰਿਆਵਲ ਨਾਲ ਭਰਪੂਰ ਵਾਤਾਵਰਣ ਸੰਗਤ ਨੂੰ ਸਕੂਨ ਦੇਣ ਵਾਲਾ ਹੈ। ਡਾ. ਰੂਪ ਸਿੰਘ ਕਿਹਾ ਕਿ ਬੇਸ਼ੱਕ ਗੁਰਦੁਆਰਾ ਸਾਹਿਬ ਦੀ ਇਮਾਰਤ ਬਹੁਤ ਛੋਟੀ ਹੈ ਪਰੰਤੂ ਜਿਹੜਾ ਉਪਦੇਸ਼ ਲੋਕਾਈ ਨੂੰ ਗੁਰੂ ਸਾਹਿਬ ਨੇ ਇਥੋਂ ਦਿੱਤਾ ਉਹ ਵੱਡੇ ਮਹੱਤਵ ਵਾਲਾ ਹੈ।

ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਆਗੂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੀਤ ਸਿੰਘ ਬੂਹ ਨੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਅਤੇ ਗ੍ਰੰਥੀ ਸਿੰਘ ਤੇ ਰਾਗੀ ਜਥੇ ਨੂੰ ਗੁਰੂ ਬਖਸ਼ਿਸ਼ ਸਿਰੋਪਾਉ ਦੇ ਕੇ ਸਨਮਾਨ ਦਿੱਤਾ। ਇਸ ਮੌਕੇ ਹੋਰਨਾ ਤੋਂ ਇਲਾਵਾ ਸ. ਕਰਨਜੀਤ ਸਿੰਘ, ਸ. ਪਰਵਿੰਦਰ ਸਿੰਘ ਡੰਡੀ ਵੀ ਮੌਜੂਦ ਸਨ।

- Advertisement -

YES PUNJAB

Transfers, Postings, Promotions

spot_img
spot_img
spot_img
spot_img
spot_img

Stay Connected

191,292FansLike
113,138FollowersFollow

ENTERTAINMENT

Punjab News

NRI - OCI

SPORTS

Health & Fitness

Gadgets & Tech