17.8 C
Delhi
Friday, February 23, 2024
spot_img
spot_img
spot_img
spot_img
spot_img
spot_img
spot_img

ਪਾਕਿਸਤਾਨ ’ਚ ਸਿੱਖ ਨੌਜਵਾਨ ਦੇ ਕਤਲ ’ਤੇ ਬੋਲੇ ਸੁਖ਼ਬੀਰ ਬਾਦਲ, ਕਿਹਾ ਮੋਦੀ ਸਿੱਖਾਂ ਦੀ ਸੁਰੱਖ਼ਿਆ ਦਾ ਮਾਮਲਾ ਇਮਰਾਨ ਖ਼ਾਨ ਕੋਲ ਉਠਾਉਣ

ਚੰਡੀਗੜ੍ਹ, 05 ਜਨਵਰੀ, 2020:

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪਿਸ਼ਾਵਰ ਵਿਚ ਇੱਕ ਸਿੱਖ ਨੌਜਵਾਨ ਦੇ ਬੇਰਹਿਮੀ ਨਾਲ ਕੀਤੇ ਕਤਲ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਪਾਕਿਸਤਾਨ ਅੰਦਰ ਸਿੱਖ ਅਤੇ ਹੋਰ ਘੱਟ ਗਿਣਤੀਆਂ ਉੱਤੇ ਧਾਰਮਿਕ ਅੱਤਿਆਚਾਰਾਂ ਦੀਆਂ ਘਟਨਾਵਾਂ ਵਧਣ ਉੱਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਮਾਮਲਾ ਪਾਕਿਸਤਾਨੀ ਪ੍ਰਧਾਨਮੰਤਰੀ ਕੋਲ ਉਠਾ ਕੇ ਗੁਆਂਢੀ ਦੇਸ਼ ਵਿਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਨਨਕਾਣਾ ਸਾਹਿਬ ਵਿਖੇ ਗੁਰਦੁਆਰਾ ਜਨਮ ਅਸਥਾਨ ਉੱਤੇ ਹੋਏ ਹਮਲੇ ਤੋਂ ਇੱਕ ਦਿਨ ਬਾਅਦ ਪਿਸ਼ਾਵਰ ਵਿਚ ਇੱਕ ਸਿੱਖ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ।

ਉਹਨਾਂ ਕਿਹਾ ਕਿ ਇਸ ਤੋਂ ਪਤਾ ਚੱਲਦਾ ਹੈ ਕਿ ਪਾਕਿਸਤਾਨ ਵਿਚ ਸਿੱਖਾਂ ਅਤੇ ਦੂਜੀਆਂ ਘੱਟ ਗਿਣਤੀਆਂ ਨੂੰ ਕਿਸ ਹੱਦ ਤਕ ਧਾਰਮਿਕ ਅੱਤਿਆਚਾਰਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਪਾਕਿਸਤਾਨ ਵਿਚ ਧਾਰਮਿਕ ਅਸਥਾਨਾਂ ਅਤੇ ਸਿੱਖਾਂ ਤੇ ਦੂਜੀਆਂ ਘੱਟ ਗਿਣਤੀਆਂ ਉੱਤੇ ਹਮਲੇ ਵਧਣਾ ਪਾਕਿਸਤਾਨ ਦੀਆਂ ਘੱਟ-ਗਿਣਤੀ ਵਿਰੋਧੀ ਨੀਤੀਆਂ ਦਾ ਨਤੀਜਾ ਹੈ।

ਉਹਨਾਂ ਕਿਹਾ ਕਿ ਇਹਨਾਂ ਨੀਤੀਆਂ ਕਰਕੇ ਇਸਲਾਮਿਕ ਕੱਟੜਵਾਦੀ ਕਾਨੂੰਨ ਦਾ ਰੂਪ ਧਾਰਨ ਕਰ ਚੁੱਕੇ ਹਨ ਅਤੇ ਉਹ ਸ਼ਰੇਆਮ ਘੱਟ ਗਿਣਤੀਆਂ ਉੱਤੇ ਅੱਤਿਆਚਾਰ ਅਤੇ ਜਬਰੀ ਧਰਮ ਤਬਦੀਲੀਆਂ ਕਰ ਰਹੇ ਹਨ।

ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਇਸਲਾਮਾਬਾਦ ਦੇ ਪਹਿਲੇ ਸਿੱਖ ਰਿਪੋਰਟਰ ਹਰਮੀਤ ਸਿੰਘ ਦੇ ਛੋਟੇ ਭਰਾ ਪਰਵਿੰਦਰ ਸਿੰਘ ਦੇ ਪਿਸ਼ਾਵਰ ਵਿਚ ਅਣਪਛਾਤੇ ਕਾਤਲਾਂ ਵੱਲੋਂ ਕੀਤੇ ਕਤਲ ਨੇ ਸਾਬਿਤ ਕਰ ਦਿੱਤਾ ਹੈ ਕਿ ਘੱਟ ਗਿਣਤੀਆਂ ਅੰਦਰ ਡਰ ਦੀ ਭਾਵਨਾ ਪੈਦਾ ਕਰਨ ਲਈ ਨਿਰਦੋਸ਼ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਪੀੜਤ ਵਿਆਹ ਕਰਵਾਉਣ ਲਈ ਮਲੇਸ਼ੀਆ ਤੋਂ ਆਇਆ ਸੀ ਅਤੇ ਪਾਕਿਸਤਾਨ ਵਿਚ ਵਧੇ ਨਫਰਤੀ ਅਪਰਾਧਾਂ ਦਾ ਸ਼ਿਕਾਰ ਹੋ ਗਿਆ। ਉਹਨਾਂ ਕਿਹਾ ਕਿ ਪਾਕਿਸਤਾਨੀ ਸਰਕਾਰ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਉਣ ਵਿਚ ਕੱਟੜਪੰਥੀਆਂ ਨਾਲ ਰਲੀ ਹੋਈ ਜਾਪਦੀ ਹੈ।

TOP STORIES

PUNJAB NEWS

TRANSFERS & POSTINGS

spot_img
spot_img
spot_img
spot_img
spot_img

Stay Connected

223,537FansLike
113,236FollowersFollow
- Advertisement -

ENTERTAINMENT

NRI - OCI

GADGETS & TECH

SIKHS

NATIONAL

WORLD

OPINION