Sunday, October 1, 2023

ਵਾਹਿਗੁਰੂ

spot_img
spot_img

‘ਪਾਵਰਕੌਮ’ ਦੇ 145 ਮ੍ਰਿਤਕ ਕਰ੍ਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰਨੀਤ ਕੌਰ ਨੇ ਨਿਯੁਕਤੀ ਪੱਤਰ ਵੰਡੇ

- Advertisement -

ਪਟਿਆਲਾ, 30 ਜੂਨ 2019:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਘਰ ਰੋਜਗਾਰ ਮੁਹਿੰਮ ਅਧੀਨ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦਵਾਉਣ ਲਈ ਵਚਨਬੱਧ ਹੈ।

ਇਹ ਜਾਣਕਾਰੀ ਸ਼੍ਰੀਮਤੀ ਪ੍ਰਨੀਤ ਕੌਰ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਭਾਰਤ ਸਰਕਾਰ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮ੍ਰਿਤਕ ਕਰਮਚਾਰੀਆਂ ਦੇ 145 ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਸਮਾਰੋਹ ਮੌਕੇ ਰੱਖੇ।

ਇਸ ਮੌਕੇ ਤੇ ਸ਼੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪੰਜਾਬ ਦੇ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਪਾ ਰਿਹਾ ਹੈ। ਇਸ ਤੋਂ ਇਲਾਵਾ ਕਾਰਪੋਰੇਸ਼ਨ ਪੰਜਾਬ ਦੇ ਸਾਰੇ ਸ਼੍ਰੇਣੀਆਂ ਦੇ ਖਪਤਕਾਰਾਂ ਨੂੰ ਪਾਏਦਾਰ ਅਤੇ ਨਿਰਵਿਘਨ ਬਿਜਲੀ ਸਪਲਾਈ ਕਰ ਰਿਹਾ ਹੈ।

ਇਸ ਮੌਕੇ ਤੇ ਉਹਨਾਂ ਆਸ ਪ੍ਰਗਟ ਕੀਤੀ ਕਿ ਜਿਹੜੇ ਯੋਗ ਉਮੀਦਵਾਰ ਅੱਜ ਪੀ.ਐੱਸ.ਪੀ.ਸੀ.ਐੱਲ. ਦੇ ਪਰਿਵਾਰ ਵਿੱਚ ਸ਼ਾਮਿਲ ਹੋ ਰਹੇ ਹਨ, ਉਹ ਪੰਜਾਬ ਦੀ ਤਰੱਕੀ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ।

ਇਸ ਮੌਕੇ ਤੇ ਕਾਰਪੋਰੇਸ਼ਨ ਦੇ ਸੀ.ਐੱਮ.ਡੀ. ਇੰਜ. ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ ਛੇਤੀ ਭਵਿੱਖ ਵਿੱਚ ਕਾਰਪੋਰੇਸ਼ਨ ਵੱਲੋਂ ਕਈ ਸ਼੍ਰੇਣੀਆਂ ਦੀਆਂ 5363 ਅਸਾਮੀਆਂ ਲਈ ਨਿਯੁਕਤੀਆਂ ਕੀਤੀਆਂ ਜਾਣਗੀਆਂ।

ਇੰਜ. ਸਰਾਂ ਨੇ ਜਿਹੜੇ ਉਮੀਦਵਾਰਾਂ ਨੂੰ ਅੱਜ ਨਿਯੁਕਤੀ ਪੱਤਰ ਸੌਂਪੇ ਹਨ ਨੂੰ ਅਪੀਲ ਕੀਤੀ ਹੈ ਕਿ ਉਹ ਇੱਕ ਇੱਕ ਬੂਟਾ ਲਗਾ ਕੇ ਉਸਦੀ ਯੋਗ ਦੇਖਭਾਲ ਕਰਨ ਅਤੇ ਵਾਤਾਵਰਨ ਨੂੰ ਸਾਫ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।

ਇੰਜ. ਸਰਾਂ ਨੇ ਦਿਨ ਬ ਦਿਨ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਹੋਣ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਸ ਗੱਲ ਤੇ ਜੋਰ ਦਿੱਤਾ ਅਤੇ ਸਰਕਾਰਾਂ ਸਮਾਜ ਅਤੇ ਖਪਤਕਾਰਾਂ ਨੂੰ ਪਾਣੀ ਦੀ ਬੱਚਤ ਲਈ ਬਹੁਤ ਹੀ ਸਿਰ ਤੋੜ ਯਤਨ ਕਰਨੇ ਚਾਹੀਦੇ ਹਨ ਕਿਉਂਕਿ ਪਾਣੀ ਮਨੁੱਖੀ ਜੀਵਨ ਦਾ ਬਹੁਤ ਹੀ ਮਹੱਤਵਪੂਰਣ ਅੰਗ ਹੈ।

ਉਹਨਾਂ ਕਿਹਾ ਕਿ ਜੇਕਰ ਪਾਣੀ ਦੀ ਬੱਚਤ ਲਈ ਯੋਗ ਯਤਨ ਨਹੀਂ ਕੀਤੇ ਜਾਣਗੇ ਤਾਂ ਇਸ ਨਾਲ ਆਉਣ ਵਾਲੀਆਂ ਪੀੜੀਆਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਸ ਮੌਕੇ ਤੇ ਕਾਰਪੋਰੇਸ਼ਨ ਦੇ ਡਾਇਰੈਕਟਰ ਪ੍ਰਬੰਧਕੀ ਸ਼੍ਰੀ ਆਰ.ਪੀ.ਪਾਂਡਵ ਨੇ ਸ਼੍ਰੀਮਤੀ ਪ੍ਰਨੀਤ ਕੌਰ ਜੀ ਦਾ ਧੰਨਵਾਦ ਕੀਤਾ ਕਿ ਉਹਨਾਂ ਨੇ ਆਪਣੇ ਰੁਝੇਵੇਂ ਭਰੇ ਜੀਵਨ ਵਿੱਚੋਂ ਪੀ.ਐੱਸ.ਪੀ.ਸੀ.ਐੱਲ. ਦੇ ਇਸ ਸਮਾਰੋਹ ਵਿੱਚ ਸ਼ਮੂਲੀਅਤ ਕੀਤੀ।

ਇਸ ਮੌਕੇ ਤੇ ਕਾਰਪੋਰੇਸ਼ਨ ਦੇ ਮ੍ਰਿਤਕ ਵਾਰਿਸਾਂ ਆਪਣੇ ਪਰਿਵਾਰ ਸਮੇਤ ਇਸ ਸਮਾਗਮ ਵਿੱਚ ਹਾਜਰ ਹੋਏ। ਇਸ ਮੌਕੇ ਤੇ ਇੰਜ. ਓ.ਪੀ. ਗਰਗ, ਡਾਇਰੈਕਟਰ ਵਣਜ, ਇੰਜ. ਐਨ.ਕੇ. ਸਰਮਾ ਡਾਇਰੈਕਟਰ ਡਿਸਟ੍ਰੀਬਿਊਸ਼ਨ, ਇੰਜ. ਐਸ.ਕੇ.ਪੁਰੀ ਡਾਇਰੈਕਟਰ ਉਤਪਾਦਨ ਅਤੇ ਕਾਰਪੋਰੇਸ਼ਨ ਦੇ ਕਈ ਉੱਚ ਅਧਿਕਾਰੀ ਅਤੇ ਕਰਮਚਾਰੀ ਇਸ ਮੌਕੇ ਹਾਜਰ ਸਨ।

- Advertisement -

YES PUNJAB

Transfers, Postings, Promotions

spot_img
spot_img

Stay Connected

199,134FansLike
113,164FollowersFollow

ENTERTAINMENT

Punjab News

NRI - OCI

SPORTS

Health & Fitness

Gadgets & Tech