ਪਾਸਪੋਰਟ ਸੇਵਾ ਕੇਂਦਰ ਵਿਚ 26 ਮਈ ਤੋਂ ਕੰਮ ਮੁੜ ਸ਼ੁਰੂ ਹੋਵੇਗਾ

 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  

ਜਲੰਧਰ, 24 ਮਈ 2020:

ਰਿਜ਼ਨਲ ਪਾਸਪੋਰਟ ਅਫ਼ਸਰ ਸ੍ਰੀ ਰਾਜ ਕੁਮਾਰ ਬਾਲੀ ਨੇ ਦੱਸਿਆ ਕਿ ਆਮ ਲੋਕਾਂ ਨੂੰ ਸਹੂਲਤ ਮੁਹੱਈਆ ਕਰਵਾਉਣ ਲਈ ਭਾਰਤ ਸਰਕਾਰ ਵਲੋਂ ਐਮਨੈਂਟ ਮਾਲ ਨੇੜੇ ਗੁਰੂ ਨਾਨਕ ਮਿਸ਼ਨ ਚੌਕ ਜਲੰਧਰ ਵਿਖੇ ਪਾਸਪੋਰਟ ਸੇਵਾ ਕੇਂਦਰ (ਪਾਸਪੋਰਟ ਸੇਵਾ ਕੇਂਦਰ ਜਲੰਧਰ-1) ਵਿਖੇ 26 ਮਈ ਦਿਨ ਮੰਗਲਵਾਰ ਤੋਂ ਕੰਮ ਮੁੜ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਜ਼ਨਲ ਪਾਸਪੋਰਟ ਅਫ਼ਸਰ ਨੇ ਦਸਿਆ ਕਿ ਪਾਸਪੋਰਟ ਸੇਵਾ ਕੇਂਦਰ ਵਲੋਂ 26 ਮਈ ਦਿਨ ਮੰਗਲਵਾਰ ਤੋਂ ਆਮ ਸ੍ਰੇਣੀ ਦੀਆਂ 50 ਪ੍ਰਤੀਸ਼ਤ ਮੁਲਾਕਾਤਾਂ ਨਾਲ ਕੰਮ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਪੁਛਗਿੱਛ ਦੇ ਮੰਤਵ ਨਾਲ ਆਨਲਾਈਨ 50 ਪ੍ਰਤੀਸ਼ਤ ਮੁਲਾਕਾਤਾਂ ਨੂੰ ਮੁੱਖ ਪਾਸਪੋਰਟ ਦਫ਼ਤਰ ਨੂੰ ਜਾਰੀ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਤਤਕਾਲ ਅਤੇ ਪੀ.ਸੀ.ਸੀ. ਅਰਜੀਆਂ ਨੂੰ ਅਜੇ ਅਗਲੇ ਹੁਕਮਾਂ ਤੱਕ ਮੁਲਤਵੀ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਸਪੋਰਟ ਸੇਵਾ ਕੇਂਦਰ ਹੁਸ਼ਿਆਰਪੁਰ ਵਲੋਂ ਪਹਿਲਾਂ ਹੀ 6 ਮਈ ਤੋਂ ਕੰਮ ਕੀਤਾ ਜਾ ਰਿਹਾ ਹੈ।

ਰਿਜ਼ਨਲ ਪਾਸਪੋਰਟ ਅਫ਼ਸਰ ਨੇ ਬਿਨੈਕਾਰ ਨੂੰ ਸਲਾਹ ਦਿੱਤੀ ਕਿ ਪਾਸਪੋਰਟ ਸੇਵਾ ਕੇਂਦਰ ਆਉਣ ਸਮੇਂ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਬਿਨੈਕਾਰਾਂ ਨੂੰ ਮਾਸਕ ਜਰੂਰ ਪਹਿਨਣਾ ਤੇ ਸੈਨੀਟਾਈਜ਼ਰ ਨਾਲ ਰੱਖਣਾ ਚਾਹੀਦਾ ਹੈ ਅਤੇ ਪਾਸਪੋਰਟ ਸੇਵਾ ਕੇਂਦਰ ਅਤੇ ਮੁੱਖ ਪਾਸਪੋਰਟ ਦਫ਼ਤਰ ਵਿਖੇ ਸਰਕਾਰ ਵਲੋਂ ਜਾਰੀ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਲਈ ‘ਅਰੋਗਿਆ ਸੇਤੂ’ ਐਪ ਡਾਊਨਲੋਡ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ 10 ਸਾਲ ਤੋਂ ਘੱਟ ਉਮਰ ਦੇ ਬਿਨੈਕਾਰਾਂ ਅਤੇ ਬਜ਼ੁਰਗਾਂ ਨੂੰ ਬਹੁਤ ਹੀ ਜਰੂਰੀ ਕਾਰਨਾਂ ਕਰਕੇ ਪਾਸਪੋਰਟ ਸੇਵਾ ਕੇਂਦਰ ਆਉਣਾ ਚਾਹੀਦਾ ਹੈ।

ਰਿਜ਼ਨਲ ਪਾਸਪੋਰਟ ਅਫ਼ਸਰ ਨੇ ਕਿਹਾ ਕਿ ਪਾਸਪੋਰਟ ਬਿਨੈਕਾਰਾਂ ਨੂੰ ਪਹਿਲਾਂ ਤੋਂ ਜਮਾਂ/ ਬਕਾਇਆ ਅਰਜ਼ੀਆਂ ਸਬੰਧੀ ਆਨਲਾਈਨ ਮੁਲਾਕਾਤ ਦਾ ਸਮਾਂ ਲੈ ਕੇ ਹੀ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਬਿਨੈਕਾਰ ਵੈਬਸਾਈਟ www.passportindia.gov.in ’ਤੇ ਜਾਂ ਟੈਲੀਫੋਨ ਨੰ : 0181-2242114 ਅਤੇ 2242115 ’ਤੇ ਸੰਪਰਕ ਕਰ ਸਕਦੇ ਹਨ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •