ਪਿੰਡ ਸ਼ੇਰ ਖ਼ਾਂਵਿਚ ਹੋਈ ਝੜਪ ਦੇ ਮਾਮਲੇ ਵਿਚ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਐਸ.ਐਸ.ਪੀ. ਫਿਰੋਜ਼ਪੁਰ ਤੋਂ ਰਿਪੋਰਟ ਤਲਬ

ਚੰਡੀਗੜ, 10 ਸਤੰਬਰ, 2019 –

ਫਿਰੋਜਪੁਰ ਜ਼ਿਲ੍ਹੇ ਦੇ ਪਿੰਡ ਸ਼ੇਰਖਾਂ ‘ਚ ਦਲਿਤ ਤੇ ਜਿਮੀਦਾਰਾਂ ਵਿੱਚ ਹਿੰਸਕ ਝੜਪ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ ਲੈਂਦੇ ਹੋਏ ਮਾਮਲੇ ਵਿੱਚ ਐਸ.ਐਸ.ਪੀ. ਫਿਰੋਜਪੁਰ ਤੋਂ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਫਿਰੋਜਪੁਰ ਜ਼ਿਲ੍ਹੇ ਦੇ ਪਿੰਡ ਸ਼ੇਰਖਾਂ ‘ਚ ਦਲਿਤ ਤੇ ਜਿਮੀਦਾਰਾਂ ਵਿੱਚ ਹਿੰਸਕ ਝੜਪ ਦੀ ਇਹ ਘਟਨਾ ਕਮਿਸ਼ਨ ਦੇ ਧਿਆਨ ਵਿੱਚ ਆਈ ਹੈ, ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਫਿਰੋਜਪੁਰ ਤੋਂ ਰਿਪੋਰਟ 17 ਸਤੰਬਰ 2019 ਨੂੰ ਰਿਪੋਰਟ ਤਲਬ ਕੀਤੀ ਹੈ।

Share News / Article

YP Headlines