ਪੁਰਾਤਨ ਸਰੂਪ ਲੱਭਣ ਵਿੱਚ ਦੇਰੀ ਹੋਈ ਤਾਂ ਅਕਾਲੀ ਦਲ ਕਾਂਗਰਸ ਦੀ ਇੱਟ ਨਾਲ ਇੱਟ ਵਜਾ ਦੇਵੇਗਾ: ਸੁਖ਼ਬੀਰ ਬਾਦਲ

ਪਟਿਆਲਾ, 13 ਅਗਸਤ, 2020 –

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਜੇਕਰ ਕਾਂਗਰਸ ਸਰਕਾਰ ਨੇ ਗੁਰਦੁਆਰਾ ਸ੍ਰੀ ਅਰਦਾਸਪੁਰਾ ਸਾਹਿਬ ਪਿੰਡ ਕਲਿਆਣ ਤੋਂ ਚੋਰੀ ਹੋਏ ਪੁਰਾਤਨ ਸਫਰੀ ਸਰੂਪ ਨੂੰ ਲੱਭਣ ਵਿਚ ਦੇਰੀ ਕੀਤੀ ਤਾਂ ਅਕਾਲੀ ਦਲ ਸਰਕਾਰ ਦੀ ਇੱਟ ਨਾਲ ਇੱਟ ਵਜਾ ਦੇਵੇਗਾ।

ਇਥੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਮਾਮਲੇ ਵਿਚ ਸਰਕਾਰ ਨੂੰ 18 ਅਗਸਤ ਤੱਕ ਦਾ ਅਲਟੀਮੇਟਮ ਦਿੱਤਾ ਹੋਇਆ ਹੈ ਅਤੇ ਇਸ ਤੋਂ ਬਾਅਦ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ ਅਤੇ ਜਿਸ ਵਿਚ ਅਗਲੀ ਸ਼ੰਘਰਸ਼ ਦਾ ਐਲਾਨ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਹੈਰਾਨ ਕਰਨ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਦੇ ਘਰ ਤੋਂ ਕੁਝ ਦੁਰੀ ‘ਤੇ ਐਨੀ ਵੱਡੀ ਗੱਲ ਹੋ ਗਈ ਹੈ ਅਤੇ ਮੁੱਖ ਮੰਤਰੀ ਇੱਕ ਸ਼ਬਦ ਨਹੀਂ ਬੋਲ ਰਹੇ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਪੁਲਸ ਦੀ ਕਾਰਗੁਜਾਰੀ ਵੀ ਸ਼ੱਕੀ ਹੈ। ਪੁਲਸ ਸਿਰਫ ਗੱਲਾਂ ਕਰਕੇ ਮਾਮਲੇ ਨੂੰ ਟਾਲ ਰਹੀ ਹੈ।

ਅਕਾਲੀ ਦਲ ਦੇ ਪ੍ਰਧਾਨ ਸ੍ਰੀ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਜਹਿਰੀਲੀ ਸ਼ਰਾਬ ਦੀ ਅੱਜ ਵੀ ਸੀ .ਬੀ.ਆਈ ਜਾਂਚ ਹੋ ਜਾਵੇ ਤਾਂ ਕੈਪਟਨ ਅਮਰਿੰਦਰ ਸਿੰਘ ਦੀ ਅੱਧੀ ਤੋਂ ਜਿਆਦਾ ਕੈਬਨਿਟ ਜੇਲ ਦੀਆਂ ਸਲਾਖਾਂ ਦੇ ਪਿਛੇ ਹੋਵੇਗੀ। ਕਿਉਂਕਿ ਕਿ ਸਰਕਾਰ ਵਿਧਾਇਕ ਖੁਦ ਸ਼ਰਾਬ ਤਸਕਰਾਂ ਦੀ ਪੁਸ਼ਤਪਨਾਹੀ ਕਰ ਰਹੇ ਹਨ।

ਉਹਨਾਂ ਕਿਹਾ ਕਿ ਜੇਕਰ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਨਾ ਸੌਂਪੀ ਤਾਂ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਦੇ ਲਈ ਮਾਣਯੋਗ ਅਦਾਲਤ ਦਾ ਦਰਵਾਜ਼ਾ ਖੜਕਾ ਕੇ ਸੀ.ਬੀ.ਆਈ. ਦੀ ਜਾਂਚ ਦੀ ਮੰਗ ਕਰੇਗਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਲਕਾ ਘਨੌਰ ਦੀ ਮੁੱਖ ਸੇਵਾਦਾਰ ਅਤੇ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਨੇ ਇੱਕ ਦਲੇਰ ਆਗੂ ਦੀ ਤਰ•ਾਂ ਪਿਛਲੇ ਸਾਢੇ ਤਿੰਨ ਸਾਲ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ੇ ਸੌਦਾਗਰਾਂ ਦੇ ਖਿਲਾਫ ਲੜਾਈ ਲੜੀ ਹੈ ਅਤੇ ਕਦੇ ਨਹੀਂ ਡੋਲੇ। ਉਹਨਾਂ ਕਿਹਾ ਕਿ ਹਲਕਾ ਘਨੌਰ ਵਿਚ ਅਕਾਲੀ ਵਰਕਰਾਂ ਅਤੇ ਆਮ ਲੋਕਾਂ ਨੇ ਜਿਹੜੇ ਪਿਛਲੇ ਸਾਢੇ ਤਿੰਨ ਸਾਲ ਤੋਂ ਕਾਂਗਰਸ ਸਰਕਾਰ ਦੀ ਧੱਕੇਸਾਹੀ ਦਾ ਸੰਤਾਪ ਭੁਗਤਿਆ ਹੈ, ਉਸ ਦਾ ਇੱਕ ਇੱਕ ਹਿਸਾਬ ਲਿਆ ਜਾਵੇਗਾ ਅਤੇ ਸਾਰੇ ਦਰਜ਼ ਕੀਤੇ ਗਏ ਝੂਠੇ ਕੇਸ ਵਾਪਸ ਕਰਵਾਏ ਜਾਣਗੇ।

ਉਹਨਾਂ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਨੂੰ ਕਿਹਾ ਕਿ ਉਹ ਆਪਣੀ ਲੜਾਈ ਜਾਰੀ ਰੱਖਣ ਅਤੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਉਹਨਾਂ ਦੇ ਚੱਟਾਨ ਵਾਂਗ ਖੜੀ ਹੈ। ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਮੁਖਮੈਲਪੁਰ ਪਰਿਵਾਰ ਅਕਾਲੀ ਦਲ ਦਾ ਆਪਣਾ ਪਰਿਵਾਰ ਹੈ ਅਤੇ ਉਹਨਾਂ ਦੀ ਹਲਕਾ ਘਨੌਰ ਦੀ ਜਨਤਾ ਦੀ ਸੇਵਾ ਵਿਚ ਕੋਈ ਘਾਟ ਨਹੀਂ ਹੈ।

ਇਹੀ ਕਾਰਨ ਹੈ ਕਿ ਉਹਨਾਂ ਨੂੰ ਹਲਕਾ ਘਨੌਰ ਦੀ ਮੁੱਖ ਸੇਵਾਦਾਰ ਦੀ ਜਿੰਮੇਵਾਰੀ ਸੌਂਪੀ ਹੋਈ ਹੈ। ਇਸ ਤੋਂ ਬਾਅਦ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ,ਹਰਮੇਲ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ, ਹਰਿੰਦਰਪਾਲ ਸਿੰਘ ਟੌਹੜਾ ਤੇ ਹੈਰੀ ਮੁਖਮੈਲਪੁਰ ਨੇ ਸ੍ਰ. ਸੁਖਬੀਰ ਸਿੰਘ ਬਾਦਲ ਨੂੰ ਸਨਮਾਨਤ ਵੀ ਕੀਤਾ।

ਇਸ ਮੌਕੇ ਜਿਲਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ, ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ, ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ, ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਸ੍ਰੀ ਹਰਪਾਲ ਜੁਨੇਜਾ, ਯੁਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਹੈਰੀ ਮੁਖਮੈਲਪੁਰ, ਫੌਜਇੰਦਰ ਮੁਖਮੈਲਪੁਰ, ਕਬੀਰ ਦਾਸ, ਸਤਬੀਰ ਸਿੰਘ ਖੱਟੜਾ, ਸੁਰਜੀਤ ਸਿੰਘ ਗੜ•ੀ, ਜਸਮੇਰ ਸਿੰਘ ਲਾਛੜੂ, ਸੁਰਜੀਤ ਅਬਲੋਵਾਲ ਤੇ ਹੋਰ ਆਗੂ ਮੌਜੂਦ ਸਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ