ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਵੱਖ-ਵੱਖ ਪਾਬੰਦੀ ਹੁਕਮ ਜਾਰੀ – ਅਣਅਧਿਕਾਰਤ ਹੁੱਕਾ ਬਾਰਾਂ ‘ਤੇ ਕਾਰਵਾਈ ਦੇ ਨਿਰਦੇਸ਼

ਯੈੱਸ ਪੰਜਾਬ
ਲੁਧਿਆਣਾ, 07 ਮਈ, 2022 –
ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਕੋਸਤੁਭ ਸ਼ਰਮਾ ਆਈ.ਪੀ.ਐਸ. ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਤਰ੍ਹਾਂ ਦੇ ਪਾਬੰਦੀ ਹੁਕਮ ਜਾਰੀ ਕੀਤੇ ਹਨ।

ਪੁਲਿਸ ਕਮਿਸ਼ਨਰ ਲੁਧਿਆਣਾ ਦੇ ਧਿਆਨ ਵਿੱਚ ਆਇਆ ਹੈ ਕਿ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਥਾਵਾਂ ‘ਤੇ ਹੁੱਕਾ ਬਾਰ ਚਲਾਏ ਜਾ ਰਹੇ ਹਨ ਜਿਨ੍ਹਾਂ ਅੰਦਰ ਤੰਬਾਕੂ, ਸਰਾਬ, ਸਿਗਰਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਜੋ ਮਨੁੱਖੀ ਸਰੀਰ ਲਈ ਕਾਫੀ ਘਾਤਕ ਹਨ ਅਤੇ ਸਮਾਜ ਵਿਚ ਮਾੜਾ ਪ੍ਰਭਾਵ ਪੈਦਾ ਹੈ. ਇਸ ਲਈ ਮਨੁੱਖੀ ਸਰੀਰ ਨੂੰ ਘਾਤਕ ਬਿਮਾਰੀਆਂ ਅਤੇ ਵਿਸੇੇ਼ਸ਼ ਤੌੌਰ ‘ਤੇ ਨੌਜਵਾਨ ਵਰਗ ਨੂੰ ਅਜਿਹੇ ਨਸ਼ਿਆਂ ਤੋੋ ਬਚਾਉਣ ਲਈ ਵਿਸ਼ੇਸ਼ ਕਦਮ ਚੁੱਕਣ ਦੀ ਜਰੂਰਤ ਹੈ।

ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਆਪਣੇ ਹੁਕਮਾਂ ਵਿੱਚ ਕਿਹਾ ਕਿ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਜੋ ਅਣਅਧਿਕਾਰਤ ਹੁੱਕਾ ਬਾਰ ਚਲਾਏ ਜਾਂਦੇ ਹਨ, ਜਿਨ੍ਹਾਂ ਅੰਦਰ ਤੰਬਾਕੂ, ਸ਼ਰਾਬ, ਸਿਗਰਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਉਨ੍ਹਾਂ ਖਿਲਾਫ਼ ਧਾਰਾ 4-ਏ ਅਤੇ 21-ਏ The Cigarettes and Other Tobacco Products (Prohibition of Advertisement and Regulation of Trade and Commerce, Production, Supply and Distribution) (Punjab Amendment Act, 2018) ਤਹਿਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਇੱਥ ਹੋਰ ਹੁਕਮਾਂ ਵਿੱਚ ਸ੍ਰੀ ਸ਼ਰਮਾ ਨੇ ਕਿਹਾ ਕਿ ਉਨ੍ਹਾ ਦੇ ਧਿਆਨ ਵਿੱਚ ਆਇਆ ਹੈ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਰਾਤ ਸਮੇ ਕਾਫੀ ਦੇਰ ਤੱਕ ਰੈਸਟੋਰੈਂਟ, ਢਾਬੇ, ਕਲੱਬ, ਆਈਸਕ੍ਰੀਮ ਪਾਰਲਰ ਜਾਂ ਸਟੂਡਿਓ ਵਗੈਰਾ ਖੁੱਲੇ ਰਹਿੰਦੇ ਹਨ ਜਿੱਥੇ ਲੋਕ ਇਨ੍ਹਾਂ ਦੁਕਾਨਾਂ ਦੇ ਬਾਹਰ ਖੁੱਲੇਆਮ ਗੱਡੀਆਂ ਵਿੱਚ ਬੈਠਕੇ ਸ਼ਰਾਬ ਆਦਿ ਦਾ ਸੇਵਨ ਕਰਦੇ ਹਨ, ਜਿਸ ਕਰਕੇ ਲੜਾਈ-ਝਗੜਾ ਅਤੇ ਲੁੱਟਾਂ-ਖੋਹਾਂ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ।

ਇਸ ਲਈ ਰਾਤ ਦੇ ਸਮੇ ਹੋਟਲੇਢਾਬਿਆਂ ਅਤੇ ਸ਼ਰਾਬ ਦੇ ਠੇਕਿਆਂ ‘ਤੇ ਅਜਿਹੀਆਂ ਗੈਰ ਕਾਨੂੰਨੀ ਘਟਨਾਵਾ ਨੂੰ ਰੋਕਣ ਲਈ ਪਬਲਿਕ ਹਿੱਤ ਵਿਚ ਵਿਸ਼ੇਸ ਕਦਮ ਚੁੱਕਦਿਆਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿੱਚ ਰਾਤ ਸਮੇ ਰੈਸਟੋਰੈਂਟ, ਢਾਬੇ, ਕਲੱਬ, ਆਈਸਕ੍ਰੀਮ ਪਾਰਲਰ ਜਾਂ ਸਟੂਡਿਓ ਵਗੈਰਾ ਰਾਤ ਨੂੰ 11:45 ਵਜੇ ਤੋਂ ਬਾਅਦ ਮੁਕੰਮਲ ਤੌਰ ‘ਤੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਹੁਕਮ ਪਬਲਿਕ ਹਿੱਤ ਵਿੱਚ ਇਕਤਰਫਾ ਜਾਰੀ ਕੀਤੇ ਜਾਂਦੇ ਹਨ ਅਤੇ ਪਹਿਲਾਂ ਜਾਰੀ ਹੁਕਮ ਨੰਬਰ 38765-810/ਏਸੀ-3 ਮਿਤੀ 18-04-22 ਦੀ ਲਗਾਤਾਰਤਾ ਵਿੱਚ ਸੋਧ ਕਰਕੇ ਜਾਰੀ ਕੀਤੇ ਜਾਂਦੇ ਹਨ।

ਇਹ ਪਾਬੰਦੀ ਹੁਕਮ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ