ਪੇਡਾ ਦੇ ਵਾਈਸ ਚੇਅਰਮੈਨ ਡਾ. ਕਰਨ ਵੜਿੰਗ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ 19 ਸਤੰਬਰ, 2019 –

ਪੰਜਾਬ ਐਨਰਜੀ ਡਿਵੈਲਪਮੈਟ ਏਜੰਸੀ (ਪੇਡਾ) ਦੇ ਨਵ ਨਿਯੁਕਤ ਵਾਈਸ ਚੇਅਰਮੈਨ ਡਾ. ਕਰਨ ਵੜਿੰਗ ਨੇ ਬੀਤੀ ਸ਼ਾਮ ਸੈਕਟਰ 33 ਵਿਖੇ ਮੁੱਖ ਦਤਫਰ ‘ਚ ਆਪਣਾ ਅਹੁਦਾ ਸੰਭਾਲ ਲਿਆ ਹੈ।

ਇਸ ਮੌਕੇ ਡਾ. ਵੜਿੰਗ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਵਿਸ਼ਵਾਸ ਨਾਲ ਉਨ੍ਹਾਂ ਨੂੰ ਇਹ ਅਹੁਦਾ ਦਿੱਤਾ ਗਿਆ ਹੈ ਉਹ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਕਰਨਗੇ। ਉਨ੍ਹਾਂ ਕਿਹਾ ਕਿ ਪੇਡਾ ਦੀਆਂ ਸਕੀਮਾਂ ਅਤੇ ਹੋਰ ਤਕਨੀਕਾਂ ਨੂੰ ਆਮ ਲੋਕਾਂ ਵਿਚ ਮਕਬੂਲ ਕਰਨ ਲਈ ਉਹ ਸਾਰਥਕ ਯਤਨ ਕਰਨਗੇ। ਡਾ. ਵੜਿੰਗ ਨੇ ਕਿਹਾ ਕਿ ਸੂਰਜੀ ਊਰਜਾ ਨੂੰ ਇਕ ਬਦਲਵੀਂ ਊਰਜਾ ਵੱਜੋਂ ਹੇਠਲੇ ਪੱਧਰ ਤੱਕ ਲੈ ਜਾਣ ਲਈ ਉਹ ਨਿਰੰਤਰ ਯਤਨ ਕਰਦੇ ਰਹਿਣਗੇ।

ਡਾ. ਵੜਿੰਗ ਦੇ ਅਹੁਦਾ ਸੰਭਾਲਣ ਮੌਕੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਸਿੰਘ ਢਿੱਲੋ, ਇੰਦਰਬੀਰ ਸਿੰਘ ਬੁਲਾਰੀਆ ਅਤੇ ਕੁਲਜੀਤ ਸਿੰਘ ਨਾਗਰਾ, ਸਾਬਕਾ ਮੰਤਰੀ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਡਾ. ਹਰਜੋਤ ਕਮਲ, ਪੇਡਾ ਦੇ ਚੇਅਰਮੈਨ ਐਚ.ਐਸ ਹੰਸਪਾਲ, ਮੁੱਖ ਮੰਤਰੀ ਦੇ ਓਐਸਡੀ ਕੈਪਟਨ ਸੰਦੀਪ ਸੰਧੂ ਅਤੇ ਕੌਂਸਲਰ ਹਰਕਰਨ ਵੈਦ ਆਦਿ ਹਾਜ਼ਰ ਸਨ।

Share News / Article

Yes Punjab - TOP STORIES