Tuesday, September 28, 2021
Markfed Sept to Nov

mrsptu

Innocent Admission

ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵੱਲੋਂ 4 ਪ੍ਰੋਫ਼ੈਸਰ ਪ੍ਰੋ: ਨਿਰਪਜੀਤ ਕੌਰ ਗਿੱਲ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ

- Advertisement -

ਲੁਧਿਆਣਾ , 07 ਮਾਰਚ, 2020 –
ਸਪਰਪਿਤ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਪੁਰਸਕਾਰ ਸਮਾਗਮ ਕੀਤਾ ਗਿਆ ਜਿਸ ਵਿਚ ਸਿਖਿਆ ਸਾਹਿਤ ਤੇ ਖੇਤਰ ਵਿਚ ਯੋਗਦਾਨ ਪਾਉਣ ਵਾਲੀਆਂ ਅਧਿਆਪਕਾਵਾਂ ਨੂੰ ਪੁਰਸਕਾਰ ਪ੍ਰਦਾਨ ਕੀਤੇ ਗਏ। ਇਸ ਸਮਾਗਮ ਦੀ ਪ੍ਰਧਾਨਗੀ ਡਾ. ਸ. ਪ. ਸਿੰਘ ਸਾਬਕਾ ਉਪਕੁਲਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਕੀਤੀ।

ਸ. ਅਰਵਿੰਦਰ ਸਿੰਘ ਰੰਗਾ, ਕਮਿਸ਼ਨਰ ਸੈਂਟਰਲ ਐਕਸਾਈਜ਼ ਅਤੇ ਕਸਟਮਜ਼ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੇ ਆਰੰਭ ਵਿਚ ਪੰਜਾਬੀ ਸਾਹਿਤ ਅਕਾਡਮੀ ਦੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਸਵਾਗਤੀ ਸ਼ਬਦ ਕਹੇ ਅਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ।

ਇਸ ਸਮਾਗਮ ਦਾ ਸਮੁੱਚਾ ਪ੍ਰਬੰਧ ਪ੍ਰਿੰਸੀਪਲ ਡਾ. ਇੰਦਰਜੀਤ ਕੌਰ ਅਤੇ ਕਾਲਜ ਦੇ ਪੰਜਾਬੀ ਵਿਭਾਗ ਨੇ ਕੀਤਾ। ਪ੍ਰਧਾਨਗੀ ਮੰਡਲ ਵਿਚ ਅਕਾਡਮੀ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ, ਸੁਰਿੰਦਰ ਕੈਲੇ, ਡਾ. ਗੁਲਜ਼ਾਰ ਸਿੰਘ ਪੰਧੇਰ, ਡਾ. ਸਰਬਜੀਤ ਸਿੰਘ, ਜਗਬੀਰ ਸਿੰਘ ਸੋਖੀ ਸ਼ਾਮਲ ਸਨ।

ਪੁਰਸਕਾਰ ਦੀ ਰਸਮ ਤੋਂ ਪਹਿਲਾਂ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਆਪਣੀ ਸਵਰਗੀ ਪਤਨੀ ਪ੍ਰੋ. ਨਿਰਪਜੀਤ ਕੌਰ ਗਿੱਲ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਦਸਿਆ ਕਿ ਖੋਜ ਅਤੇ ਅਧਿਆਪਨ ਤੋਂ ਇਲਾਵਾ ਉਨ੍ਹਾਂ ਨੇ ਬਹੁਤ ਸਾਰੀਆਂ ਵਿਦਿਆਰਥਣਾਂ ਦੀ ਰਹਿਨੁਮਾਈ ਕੀਤੀ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿਚ ਹੌਸਲੇ ਨਾਲ ਅੱਗੇ ਵੱਧਦੇ ਰਹਿਣ ਦੀ ਪ੍ਰੇਰਣਾ ਦਿੰਦੇ ਰਹੇ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਆਪਣਾ ਸਰਵਉੱਚ ਸਨਮਾਨ ‘ਫ਼ੈਲੋਸ਼ਿਪ’ ਡਾ. ਸੁਖਦੇਵ ਸਿੰਘ ਨੂੰ ਪ੍ਰਦਾਨ ਕੀਤਾ ਗਿਆ। ਇਸ ਦੇ ਨਾਲ ਹੀ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ ਵਲੋਂ ਆਪਣੀ ਪਤਨੀ ਸਵਰਗੀ ਪ੍ਰੋ. ਨਿਰਪਜੀਤ ਕੌਰ ਗਿੱਲ ਦੀ ਯਾਦ ਵਿਚ ਸ਼ੁਰੂ ਕੀਤਾ ਪੁਰਸਕਾਰ ਪ੍ਰੋ. ਜਸਬੀਰ ਕੌਰ ਕੇਸਰ, ਪ੍ਰੋ. ਕੰਵਲਜੀਤ ਕੌਰ (ਮਰਨ ਉਪਰੰਤ), ਡਾ. ਰਮੇਸ਼ ਇੰਦਰ ਕੌਰ ਬੱਲ ਤੇ ਡਾ. ਗੁਰਨਾਮ ਕੌਰ ਬੇਦੀ ਨੂੰ ਪ੍ਰਦਾਨ ਕੀਤੇ ਗਏ।

ਸਨਮਾਨਤ ਸ਼ਖ਼ਸੀਅਤਾਂ ਨੂੰ ਅਕਾਡਮੀ ਵਲੋਂ ਇੱਕੀ-ਇੱਕੀ ਹਜ਼ਾਰ ਰੁਪਏ, ਸ਼ੋਭਾ ਪੱਤਰ, ਪੁਸਤਕਾਂ ਦੇ ਸੈੱਟ ਅਤੇ ਦੋਸ਼ਾਲੇ ਦੇੇ ਕੇ ਸਨਮਾਨਤ ਕੀਤਾ ਗਿਆ। ਅਕਾਡਮੀ ਦੇ ਸਾਬਕਾ ਪ੍ਰਧਾਨ ਡਾ. ਸੁਖਦੇਵ ਸਿੰਘ ਨੇ ਫ਼ੈਲੋਸ਼ਿਪ ਦੇ ਰਕਮ ਵਿਚ ਦਸ ਹਜ਼ਾਰ ਰੁਪਏ ਹੋਰ ਜੋੜ ਕੇ ਇੱਕੀ ਹਜ਼ਾਰ ਰੁਪਏ ਅਕਾਡਮੀ ਨੂੰ ਦਾਨ ਵਜੋਂ ਦਿੱਤੇ।

ਇਸ ਮੌਕੇ ਡਾ. ਸਰਬਜੀਤ ਸਿੰਘ ਹੋਰਾਂ ਨੇ ਡਾ. ਸੁਖਦੇਵ ਸਿੰਘ ਦੇ ਜੀਵਨ ਅਤੇ ਸਾਹਿਤਕ ਤੇ ਅਕਾਦਮਿਕ ਯੋਗਦਾਨ ਬਾਰੇ ਖੋਜ-ਪੱਤਰ ਪੇਸ਼ ਕੀਤਾ। ਉਪਰੰਤ ਸਾਰੀਆਂ ਸਨਮਾਨਿਤ ਸ਼ਖ਼ਸੀਅਤਾਂ ਨੇ ਆਪਣੀ ਸਾਹਿਤਕ ਅਤੇ ਅਕਾਦਮਿਕ ਯਾਤਰਾ ਦੇ ਕੌੜੇ ਮਿੱਠੇ ਅਨੁਭਵ ਸਾਂਝੇ ਕੀਤੇ ਅਤੇ ਇਨ੍ਹਾਂ ਸਨਮਾਨਾਂ ਲਈ ਉਨ੍ਹਾਂ ਦੀ ਚੋਣ ਕਰਨ ’ਤੇ ਪੰਜਾਬੀ ਸਾਹਿਤ ਅਕਾਡਮੀ ਦਾ ਧੰਨਵਾਦ ਕੀਤਾ।

ਸਮਾਗਮ ਦਾ ਮੰਚ ਸੰਚਾਲਨ ਅਕਾਡਮੀ ਦੇ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਕੀਤਾ। ਪ੍ਰੋ. ਜਸਪਾਲ ਕੌਰ, ਸ੍ਰੀ ਸੁਰਿੰਦਰ ਕੈਲੇ, ਡਾ. ਗੁਲਜ਼ਾਰ ਸਿੰਘ ਪੰਧੇਰ, ਸ੍ਰੀ ਤੈਲੋਚਨ ਲੋਚੀ ਨੇ ਸਨਮਾਨਤ ਸ਼ਖ਼ਸੀਅਤਾਂ ਬਾਰੇ ਸ਼ੋਭਾ ਪੱਤਰ ਪੇਸ਼ ਕੀਤੇ।

ਇਸ ਮੌਕੇ ਤੇਜ ਪ੍ਰਤਾਪ ਸਿੰਘ ਸੰਧੂ, ਡਾ. ਮਾਨ ਸਿੰਘ ਤੂਰ, ਗੁਰਜੀਤ ਸਿੰਘ ਢਿੱਲੋਂ, ਪ੍ਰਿਥੀਪਾਲ ਸਿੰਘ ਐਸ.ਪੀ., ਪੁਨੀਤਪਾਲ ਸਿੰਘ ਗਿੱਲ, ਡਾ. ਕੁਲਦੀਪ ਸਿੰਘ, ਦਲਵੀਰ ਲੁਧਿਆਣਵੀ, ਸੁਰਿੰਦਰ ਦੀਪ, ਪ੍ਰੋ. ਰਾਜੇਸ਼ਵਰਪਾਲ, ਪ੍ਰੋ. ਤੇਜਿੰਦਰ ਕੌਰ, ਸਥਾਨਕ ਲੇਖਕ ਅਤੇ ਕਾਲਜ ਦੀਆਂ ਵਿਦਿਆਰਥਣਾਂ ਹਾਜ਼ਰ ਸਨ।

ਸਮਾਗਮ ਦੇ ਅੰਤ ਵਿਚ ਰਾਮਗੜ੍ਹੀਆ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਸ. ਰਣਜੋਧ ਸਿੰਘ (ਉੱਘੇ ਲੇਖਕ ਅਤੇ ਫ਼ੋਟੋ ਆਰਟਿਸਟ) ਨੇ ਸਨਮਾਨਤ ਸ਼ਖ਼ਸੀਅਤਾਂ ਨੂੰ ਮਾਬਾਰਿਕਬਾਦ ਦਿੱਤੀ ਅਤੇ ਕਿਹਾ ਕਿ ਹਰ ਵਰ੍ਹੇ ਪ੍ਰੋ. ਨਿਰਪਜੀਤ ਕੌਰ ਗਿੱਲ ਯਾਦਗਾਰੀ ਪੁਰਸਕਾਰ ਦਾ ਸਮਾਗਮ ਰਾਮਗੜ੍ਹੀਆ ਗਰਲਜ਼ ਕਾਲਜ ਵਿਚ ਹੀ ਕਰਵਾਇਆ ਜਾਇਆ ਕਰੇਗਾ। ਉਨ੍ਹਾਂ ਅੱਜ ਦੇ ਸਮਾਗਮ ਨੂੰ ਸਫ਼ਲ ਕਰਨ ਲਈ ਅਕਾਡਮੀ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,369FansLike
112,383FollowersFollow

ENTERTAINMENT

National

GLOBAL

OPINION

Narendra Modi create

India calls upon the democratic world to come to grips with ‘radicalisation’ – by D.C. Pathak

Prime Minister Narendra Modi could not have used a better occasion than the Shanghai Cooperation Organization (SCO) summit hosted by Tajikistan on Sep 17...
Modi Biden Scott Morrison Yoshida Yoga

The Hocus Pocus about Quad and AUKUS – by Saeed Naqvi

Robert Blackwill, US ambassador at the time of anti-terror fireworks over Afghanistan, had established a tradition of seating guests at lunch around a circular...
Recep Tayyip Erdogan

Israel-Turkey ties exhibition of President Erdogan’s hypocrisy – by Shujaat Ali Quadri

Turkish President Recep Tayyip Erdogan's hypocrisy in proclaiming himself as the "defender" of the Palestinian cause, while maintaining military, diplomatic and economic alliance with...

SPORTS

Health & Fitness

Eyes Testing

Blurring vision? Read the signs

New Delhi, Sep 27, 2021- Senior citizens account for 12 per cent of the world's population and the number is set to grow over 22 per cent by 2050. With age, one may be prone to age-related retinal or eye problems. One of the most common vision problems experienced by the elderly is Age-related Macular Degeneration (AMD), which affects...

Gadgets & Tech

error: Content is protected !!