ਪੰਜਾਬ ਅੰਦਰ 2309 ਖੁਲ੍ਹੇ ਬੋਰਵੈਲ ਕੀਤੇ ਗਏ ਬੰਦ: ਕਾਹਨ ਸਿੰਘ ਪੰਨੂੰ

 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  

ਚੰਡੀਗੜ੍ਹ, 29 ਜੂਨ, 2019:
ਸੂਬੇ ਵਿੱਚ ਖੁੱਲ੍ਹੇ ਬੋਰਵੈੱਲਾਂ ਨੂੰ ਬੰਦ ਕਰਨ ਸਬੰਧੀ ਵਿਭਿੰਨ ਖੇਤਰੀ ਵਿਭਾਗਾਂ ਦੀ ਸਹਾਇਤਾ ਲੈਣ ਦੀ ਪ੍ਰਕਿਰਿਆ ਵਧੇਰੇ ਸਫ਼ਲ ਰਹੀ ਹੈ ਜਿਸ ਦੇ ਚੱਲਦਿਆਂ ਸੂਬੇ ਵਿੱਚ 2309 ਖੁੱਲ੍ਹੇ ਬੋਰਵੈੱਲ ਸਫ਼ਲਤਾਪੂਰਵਕ ਬੰਦ ਕੀਤੇ ਗਏ ਹਨ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਮਿਸ਼ਨ ਡਾਇਰੈਕਟਰ ਸ. ਕੇ.ਐਸ. ਪੰਨੂੰ ਨੇ ਦਿੱਤੀ।

ਸ. ਪੰਨੂੰ ਨੇ ਦੱÎਸਿਆ ਕਿ ਹੁਣ ਤੱਕ ਮਿਲੀਆਂ ਰਿਪੋਰਟਾਂ ਮੁਤਾਬਕ ਪਹਿਚਾਣ ਕੀਤੇ 2333 ਖੁੱਲ੍ਹੇ ਬੋਰਵੈੱਲਾਂ ਵਿੱਚੋਂ 2309 ਨੂੰ ਬੰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਖੁੱਲ੍ਹੇ ਬੋਰਵੈੱਲਾਂ ਵਿੱਚੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਤੀਬਾੜੀ ਵਿਭਾਗ ਦੀ ਸਹਾਇਤਾ ਨਾਲ 1397, ਟਿਊਬਵੈੱਲ ਕਾਰਪੋਰੇਸ਼ਨ ਵੱਲੋਂ 553 ਅਤੇ ਸਿੰਚਾਈ ਵਿਭਾਗ ਵੱਲੋਂ 359 ਬੋਰਵੈੱਲਾਂ ਦੀ ਪਹਿਚਾਣ ਕੀਤੀ ਗਈ ਹੈ।

ਜ਼ਿਲ੍ਹਾ-ਵਾਰ ਰਿਪੋਰਟਾਂ ਅਨੁਸਾਰ ਸੰਗਰੂਰ ਵਿੱਚ 419, ਅੰਮ੍ਰਿਤਸਰ ਵਿੱਚ 319, ਬਠਿੰਡਾ ਵਿੱਚ 131, ਐਸ.ਏ.ਐਸ. ਨਗਰ ਵਿੱਚ 123 ਅਤੇ ਮਾਨਸਾ ਵਿੱਚ 110 ਖੁੱਲ੍ਹੇ ਬੋਰਵੈੱਲ ਬੰਦ ਕੀਤੇ ਗਏ ਹਨ।

ਹੁਣ ਤੱਕ ਕੀਤੇ ਗਏ ਕੰਮ ਪ੍ਰਤੀ ਤਸੱਲੀ ਜ਼ਾਹਰ ਕਰਦਿਆਂ ਸ. ਪੰਨੂੰ ਨੇ ਕਿਹਾ ਕਿ ਵਿਭਿੰਨ ਵਿਭਾਗਾਂ ਦੇ ਫੀਲਡ ਸਟਾਫ਼ ਦੇ ਸਹਿਯੋਗ ਨਾਲ ਕੁਝ ਦਿਨਾਂ ਅੰਦਰ ਹੀ 2,000 ਤੋਂ ਜ਼ਿਆਦਾ ਖੁੱਲ੍ਹੇ ਬੋਰਵੈੱਲ ਸਫ਼ਲਤਾਪੂਰਵਕ ਬੰਦ ਕੀਤੇ ਗਏ ਹਨ, ਜੋ ਕਿ ਸਭਨਾਂ ਦੁਆਰਾ ਕੀਤੇ ਗਏ ਠੋਸ ਯਤਨਾਂ ਦਾ ਨੀਤਜਾ ਹੈ। ਉਨ੍ਹਾਂ ਕਿਹਾ ਕਿ ਕੰਮ ਇੱਥੇ ਹੀ ਖ਼ਤਮ ਨਹੀਂ ਹੋਇਆ, ” ਸਾਡੇ ਵੱਲੋਂ ਅਜਿਹੇ ਖੁੱਲ੍ਹੇ ਪਏ ਬੋਰਵੈੱਲਾਂ ਦੀ ਪਹਿਚਾਣ ਜਾਰੀ ਹੈ, ਜਿਨ੍ਹਾਂ ਨੂੰ ਜਲਦ ਤੋਂ ਜਲਦ ਬੰਦ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ 13 ਜੂਨ ਨੂੰ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਖੁੱਲ੍ਹੇ ਪਏ ਬੋਰਵੈੱਲਾਂ ਦਾ ਬੰਦ ਹੋਣਾ ਯਕੀਨੀ ਬਣਾਉਣ ਲਈ ਪੱਤਰ ਲਿਖਿਆ ਗਿਆ ਸੀ। ਜੋ ਵਿਅਕਤੀ ਅਜਿਹੇ ਬੋਰਵੈੱਲ 1 ਮਹੀਨੇ ਦੇ ਸਮੇਂ ਅੰਦਰ ਬੰਦ ਨਹੀਂ ਕਰਦਾ ਉਸ ਵਿਰੁੱਧ ਅਪਰਾਧਕ ਕਾਰਵਾਈ ਕਰਨ ਸਬੰਧੀ ਪ੍ਰਸਤਾਵਨਾ ਵੀ ਕੀਤੀ ਗਈ ਸੀ।

ਅਜਿਹੇ ਖੁੱਲ੍ਹੇ ਪਏ ਬੋਰਵੈੱਲਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਦੁਰਘਟਨਾ ਹੋਣ ਦੀ ਸੂਰਤ ਵਿੱਚ ਇੰਡੀਅਨ ਪੈਨਲ ਕੋਡ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਜ਼ਮੀਨ ਦੇ ਮਾਲਕ ਵਿਰੁੱਧ ਐਫ.ਆਈ.ਆਰ. ਦਰਜ ਕਰਵਾ ਕੇ ਜ਼ੁਰਮਾਨਾ ਕਰਵਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਸੂਚਨਾ ਦੀ ਪੜਤਾਲ ਤੋਂ ਬਾਅਦ ਸੂਹ ਦੇਣ ਵਾਲੇ ਨੂੰ 5000 ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ।


 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •