ਪੰਜਾਬ ਕਾਂਗਰਸ ਦੇ ਲੀਗਲ, ਮਨੁੱਖ਼ੀ ਅਧਿਕਾਰ ਅਤੇ ਆਰ.ਟੀ.ਆਈ. ਸੈਲ ਦੇ ਅਹੁਦੇਦਾਰਾਂ ਦਾ ਐਲਾਨ

 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  

ਚੰਡੀਗੜ, 1 ਅਗਸਤ, 2020:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਦੇ ਪੰਜਾਬ ਮਾਮਲਿਆਂ ਦੀ ਇੰਚਾਰਜ ਸ੍ਰੀਮਤੀ ਆਸ਼ਾ ਕੁਮਾਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਸਿਫਾਰਸ਼ ਤੇ ਪਾਰਟੀ ਦੇ ਲੀਗਲ, ਮਨੁੱਖੀ ਅਧਿਕਾਰ ਅਤੇ ਆਰਟੀਆਈ ਵਿਭਾਗ ਦੇ ਚੇਅਰਮੈਨ ਸ੍ਰੀ ਵਿਵੇਕ ਤਣਖਾ ਮੈਂਬਰ ਰਾਜ ਸਭਾ ਨੇ ਪੰਜਾਬ ਰਾਜ ਲਈ ਲੀਗਲ, ਮਨੁੱਖੀ ਅਧਿਕਾਰ ਅਤੇ ਆਰਟੀਆਈ ਸ਼ੈਲ ਦੇ ਅਹੁਦੇਦਾਰਾਂ ਦਾ ਐਲਾਣ ਕੀਤਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਇਨਾਂ ਨਿਯੁਕਤੀਆਂ ਨਾਲ ਪਾਰਟੀ ਨੂੰ ਮਜਬੂਤੀ ਮਿਲੇਗੀ। ਉਨਾਂ ਦੱਸਿਆ ਕਿ ਸ: ਗੁਰਤੇਜ ਸਿੰਘ ਗਰੇਵਾਲ ਨੂੰ ਇਸ ਸੈਲ ਦਾ ਚੇਅਰਮੈਨ ਲਗਾਇਆ ਗਿਆ ਹੈ ਜਦ ਕਿ ਪੰਕਜ ਕਿ੍ਰਪਾਲ ਨੂੰ ਕੋ ਚੇਅਰਮੈਨ ਅਤੇ ਸਵੀਤਾ ਸਿਸੋਦੀਆਂ, ਸੇਖਰਨ ਵਿਰਕ ਅਤੇ ਬਲਜਿੰਦਰ ਸਿੰਘ ਨੂੰ ਜਨਰਲ ਸਕੱਤਰ, ਲਗਾਇਆ ਗਿਆ ਹੈ। ਉਨਾਂ ਆਸ ਪ੍ਰਗਟਾਈ ਕਿ ਇਹ ਟੀਮ ਆਪਣੀਆਂ ਜਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਮਜਬੂਤੀ ਲਈ ਕੰਮ ਕਰੇਗੀ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/ •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •