ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਗਾਵਾਂ ਦੀ ਸੇਵਾ-ਸੰਭਾਲ ਲਈ ਰਾਜਪਾਲ ਨਾਲ ਮੁਲਾਕਾਤ

ਯੈੱਸ ਪੰਜਾਬ
ਚੰਡੀਗੜ੍ਹ, 12 ਮਈ, 2022 –
ਗਾਵਾਂ ਦੀ ਸੇਵਾ-ਸੰਭਾਲ ਅਤੇ ਉਨ੍ਹਾਂ ਦੀ ਭਲਾਈ ਲਈ ਕੰਮ ਕਰਨ ਵਾਸਤੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਵੱਲੋਂ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਰਾਜਪਾਲ ਨੂੰ ਜਾਣੂ ਕਰਵਾਇਆ ਕਿ ਸੂਬੇ ਦੀਆਂ ਗਊਸ਼ਾਲਾਵਾਂ ਵਿੱਚ ਲੋੜੀਂਦੀ ਮਾਤਰਾ ਵਿੱਚ ਚੰਗਾ ਪੌਸ਼ਟਿਕ ਹਰਾ ਚਾਰਾ ਨਹੀਂ ਹੈ, ਜਿਸ ਨੂੰ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ (ਗਡਵਾਸੂ), ਲੁਧਿਆਣਾ ਦੇ ਵਿਗਿਆਨੀ ਇਸ ਵਿਸ਼ੇ ਉਪਰ ਖੋਜ ਕਰਕੇ ਪੂਰਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਚੰਗਾ ਪੌਸ਼ਟਿਕ ਭੋਜਨ ਮਨੁੱਖਾਂ ਲਈ ਜ਼ਰੂਰੀ ਹੈ, ਉਵੇਂ ਹੀ ਗਾਵਾਂ ਲਈ ਵੀ ਵਧੀਆ ਪੌਸ਼ਟਿਕ ਭੋਜਨ ਲਾਜ਼ਮੀ ਹੈ ਅਤੇ ਇਹ ਹਮੇਸ਼ਾ ਸਸਤੇ ਭਾਅ ’ਤੇ ਮਿਲਣਾ ਚਾਹੀਦਾ ਹੈ।

ਚੇਅਰਮੈਨ ਨੇ ਦੱਸਿਆ ਕਿ ਰਾਜਪਾਲ ਨੇ ਗਾਵਾਂ ਦੀ ਸੰਭਾਲ ਲਈ ਲੋੜੀਂਦੇ ਸਹਿਯੋਗ ਦਾ ਭਰੋਸਾ ਦੁਆਇਆ। ਰਾਜਪਾਲ ਸ੍ਰੀ ਪੁਰੋਹਿਤ ਨੇ ਗਾਵਾਂ ਦੀ ਸੰਭਾਲ ਅਤੇ ਚਾਰੇ ਸਬੰਧੀ ਮਾਮਲੇ ਦਾ ਤੁਰੰਤ ਨੋਟਿਸ ਲੈਂਦਿਆਂ ਕਿਹਾ ਕਿ ਇਸ ਕਾਰਜ ਨੂੰ ਜਲਦੀ ਮੁਕੰਮਲ ਕਰਨ ਲਈ ਯੋਗ ਉਪਰਾਲੇ ਕੀਤੇ ਜਾਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ