35.1 C
Delhi
Friday, March 29, 2024
spot_img
spot_img

ਪੰਜਾਬ ’ਚ ਕੁਦਰਤੀ ਗੈਸ ’ਤੇ ਵੈਟ ਘਟੇਗਾ: ਕੈਬਨਿਟ ਨੇ ਲਿਆ ਫ਼ੈਸਲਾ

ਸੁਲਤਾਨਪੁਰ ਲੋਧੀ, 10 ਸਤੰਬਰ, 2019:
ਉਦਯੋਗ ਨੂੰ ਵਾਤਾਵਰਣ ਪੱਖੀ ਗੈਸ ਦੀ ਵਰਤੋਂ ਵੱਲ ਮੋੜਣ ਦੇ ਉਦੇਸ਼ ਨਾਲ ਇੱਕ ਅਹਿਮ ਫੈਸਲਾ ਲੈਂਦਿਆਂ ਮੰਤਰੀ ਮੰਡਲ ਨੇ ਅੱਜ ਕੁਦਰਤੀ ਗੈਸ ’ਤੇ ਵੈਟ ਦੀ ਦਰ 14.3 ਫੀਸਦੀ ਤੋਂ ਘਟਾ ਕੇ 3.3 ਫੀਸਦੀ ਕਰਨ ਦਾ ਫੈਸਲਾ ਕੀਤਾ ਹੈ।

ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਵੈਟ ਘਟਾਉਣ ਨਾਲ ਸੂਬੇ ਵਿੱਚ ਉਦਯੋਗਿਕ ਪ੍ਰਦੂਸ਼ਣ ਨੂੰ ਘੱਟ ਕਰਨ ’ਚ ਸਫ਼ਲਤਾ ਮਿਲੇਗੀ। ਪੰਜਾਬ ਵਿੱਚ ਇਸ ਵੇਲੇ ਕੁਦਰਤੀ ਗੈਸ ’ਤੇ ਵੈਟ ਦੀ ਦਰ 13 ਫੀਸਦੀ + 10 ਫੀਸਦੀ ਸਰਚਾਰਜ ਹੈ ਜੋ 14.30 ਫੀਸਦੀ ਬਣਦਾ ਹੈ।

ਨੈਸ਼ਨਲ ਫਰਟੀਲਾਈਜ਼ਰ ਲਿਮਿਟਡ (ਐਨ.ਐਫ.ਐਲ.) ਗੈਸ ਦੀ ਵੱਡੀ ਖਪਤ ਕਰਦਾ ਹੈ ਜਿਸ ਦੇ ਬਠਿੰਡਾ ਅਤੇ ਨੰਗਲ ਵਿਖੇ ਸਥਿਤ ਪਲਾਂਟਾਂ ਵਿੱਚ ਇਸ ਦੀ ਵਰਤੋਂ ਹੁੰਦੀ ਹੈ। ਚੋਣਵੇ ਉਦਯੋਗਾਂ ਅਤੇ ਟਰਾਂਸਪੋਰਟ ਸੈਕਟਰ ਵੱਲੋਂ ਬਹੁਤ ਥੋੜੀ ਮਾਤਰਾ ਵਿੱਚ ਕੁਦਰਤੀ ਗੈਸ ਦੀ ਖਪਤ ਕੀਤੀ ਜਾਂਦੀ ਹੈ।

ਮਾਰਚ, 2015 ਤੋਂ ਪਹਿਲਾਂ ਕੁਦਰਤੀ ਗੈਸ ’ਤੇ ਵੈਟ ਦੀ ਦਰ 5.5 ਫੀਸਦੀ + 10 ਫੀਸਦੀ ਸਰਚਾਰਜ ਸੀ ਜੋ 6.05 ਫੀਸਦੀ ਬਣਦਾ ਹੈ। ਮਾਰਚ, 2015 ਤੋਂ ਬਾਅਦ ਕੁਦਰਤੀ ਗੈਸ ’ਤੇ ਵੈਟ ਦੀ ਦਰ 6.05 ਫੀਸਦੀ ਤੋਂ ਵਧ ਕੇ 14.3 ਫੀਸਦੀ ਹੋ ਗਈ। ਵੈਟ ਦੀ ਦਰ ਵਿੱਚ ਵਾਧਾ ਹੋਣ ਨਾਲ ਐਨ.ਐਫ.ਐਲ. ਨੇ ਕੁਦਰਤੀ ਗੈਸ ਦੀ ਅੰਤਰਰਾਜੀ ਬਿਿਗ ਸ਼ੁਰੂ ਕਰ ਦਿੱਤੀ ਸੀ ਜਿਸ ਨਾਲ ਕੁਦਰਤੀ ਗੈਸ ’ਤੇ ਵੈਟ ਤੋਂ ਮਾਲੀਆ ਘਟ ਗਿਆ ਸੀ।

ਸਾਲ 2014-15 ਤੋਂ ਲੈ ਕੇ 2018-19 ਦੇ ਸਾਲਾਂ ਦੌਰਾਨ ਕੁਦਰਤੀ ਗੈਸ ’ਤੇ ਵੈਟ ਦੀ ਵਸੂਲੀ 105.77 ਕਰੋੜ ਰੁਪਏ ਤੋਂ ਘਟ ਕੇ 5.67 ਕਰੋੜ ਰੁਪਏ ਰਹਿ ਗਈ ਸੀ ਜੋ ਸਾਲ 2019-20 ਦੇ ਵਿੱਤੀ ਵਰੇ ਦੌਰਾਨ ਹੋਰ ਵੀ ਘਟ ਕੇ ਜੂਨ, 2019 ਤੱਕ 1.84 ਕਰੋੜ ਰੁਪਏ ਰਹਿ ਗਈ।

ਇੱਥੇ ਇਹ ਦੱਸਣਯੋਗ ਹੈ ਕਿ ਐਨ.ਐਫ.ਐਲ. ਵੱਲੋਂ ਗੁਜਰਾਤ ਤੋਂ ਹਰੇਕ ਮਹੀਨੇ 300 ਕਰੋੜ ਰੁਪਏ ਦੀ ਕੁਦਰਤੀ ਗੈਸ ਖਰੀਦੀ ਜਾ ਰਹੀ ਹੈ ਅਤੇ 15 ਫੀਸਦੀ ਦੀ ਦਰ ਦੇ ਹਿਸਾਬ ਨਾਲ ਕੇਂਦਰੀ ਸੂਬਾਈ ਟੈਕਸ ਦਾ 45 ਕਰੋੜ ਰੁਪਏ ਉਸ ਸੂਬੇ ਨੂੰ ਅਦਾ ਕੀਤਾ ਜਾ ਰਿਹਾ ਹੈ।

ਮੰਤਰੀ ਮੰਡਲ ਵੱਲੋਂ ਅੱਜ ਲਏ ਫੈਸਲੇ ਬਾਰੇ ਵਿਸਥਾਰ ਵਿੱਚ ਦੱਸਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੁਦਰਤੀ ਗੈਸ ’ਤੇ ਵੈਟ ਦੀ ਦਰ ਘਟਣ ਨਾਲ ਕੁਦਰਤੀ ਗੈਸ ਸਪਲਾਈ ਕਰਨ ਵਾਲਾ ਐਨ.ਐਫ.ਐਲ. ਨੂੰ ਕੁਦਰਤੀ ਗੈਸ ਦੀ ਬਿਿਗ ਪੰਜਾਬ ਤੋਂ ਸ਼ੁਰੂ ਕਰ ਸਕਦਾ ਹੈ ਜਿਸ ਨਾਲ ਕੁਦਰਤੀ ਗੈਸ ’ਤੇ ਪੰਜਾਬ ਦੀ ਵੈਟ ਵਸੂਲੀ ਵਧ ਸਕਦੀ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION