Thursday, June 30, 2022

ਵਾਹਿਗੁਰੂ

spot_img



ਪੰਜਾਬ ’ਚ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਅਕਾਲੀ ਦਲ ਟਕਸਾਲੀ ਨੇ ਸੌਂਪੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ

ਚੰਡੀਗੜ੍ਹ/ਮੋਗਾ, 13 ਅਗਸਤ, 2020 –

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਵੀਰਵਾਰ ਨੂੰ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਵਡਮੁੱਲੀ ਅਗਵਾਈ ਹੇਠ ਪੰਜਾਬ ਦੇ ਮਾਝਾ, ਮਾਲਵਾ ਅਤੇ ਦੁਆਬਾ ਖੇਤਰਾਂ ਦੇ ਜ਼ਿਲ੍ਹਾ ਹੈਡਕੁਆਟਰਾਂ ਵਿਖੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੀ ਕੈਪਟਨ ਸਰਕਾਰ ਨੂੰ ਮੰਗ ਪੱਤਰ ਸੌਂਪੇ।

ਇਸ ਮੰਗ ਪੱਤਰ ਰਾਹੀਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਮਾੜੀ ਸਥਿਤੀ ਨੂੰ ਕਾਬੂ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਪਵਿੱਤਰ ਗੁਰੂ ਗ੍ਰੰਥ ਸਾਹਿਬ ਜੀ ਦੀ ਚੋਰੀ ਅਤੇ ਬੇਅਦਬੀ ਮਾਮਲਿਆਂ ਨਸ਼ਿਆਂ ਦੀ ਰੋਕਥਾਮ, ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਲਈ ਪੰਜਾਬ ਦੀ ਕੈਪਟਨ ਸਰਕਾਰ ਦੇ ਨਾਮ ਤੇ ਅਲਟੀਮੇਟਮ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਮੋਗਾ ਅਤੇ ਫਿਰੋਜ਼ਪੁਰ ਵਿਖੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਸੂਬੇ ਵਿੱਚ ਅਮਨ-ਸ਼ਾਂਤੀ ਭੰਗ ਹੋਈ ਹੈ ਜਿਸ ਲਈ ਮੌਜੂਦਾ ਹਾਕਮ ਧਿਰ ਜ਼ਿੰਮੇਵਾਰ ਹੈ ਅਤੇ ਜੋ ਕਿਸੇ ਵੀ ਨਤੀਜੇ ਤੋਂ ਪੂਰੀ ਤਰ੍ਹਾਂ ਅਣਜਾਣ ਹੈ।

ਉਨ੍ਹਾਂ ਅੱਗੇ ਕਿਹਾ ਕਿ ਪਟਿਆਲਾ ਦੇ ਪਿੰਡ ਕਲਿਆਣ ਵਿਖੇ ਗੁਰਦੁਆਰਾ ਅਰਦਾਸ ਸਾਹਿਬ ਤੋਂ ਪੁਰਾਤਨ ‘ਬੀੜ ਸਾਹਿਬ’ ਦੀ ਚੋਰੀ ਕਰਨਾ ਬਹੁਤ ਮੰਦਭਾਗਾ ਕਾਰਾ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਬੀੜ ਸਾਹਿਬ ਦੀ ਭਾਲ ਕਰਨ ਲਈ ਦੇਰੀ ਨਹੀਂ ਕਰਨੀ ਚਾਹੀਦੀ ਕਿਉਂਕਿ ਇਸ ਕਾਰਨ ਸਿੱਖ ਕੌਮ ਵਿਚ ਭਾਰੀ ਰੋਸ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਜਨਤਕ ਕਰਨਾ ਚਾਹੀਦਾ ਹੈ ਕਿ ਇਸ ਮਾਮਲੇ ਵਿਚ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ।

ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਖ਼ਤੀ ਨਾਲ ਲੈਂਦਿਆਂ ਉਨ੍ਹਾਂ ਕਿਹਾ ਕਿ ਇਸ ਤੋਂ ਥੋੜ੍ਹੀ ਸਮਾਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 267 ਸਰੂਪ ਚੋਰੀ ਕੀਤੇ ਗਏ ਸਨ ਜਿਸਦਾ ਵਿਰੋਧ ਸਮੁੱਚੇ ਖ਼ਾਲਸਾ ਪੰਥ ਅਤੇ ਸਿੱਖ ਸੰਗਤਾਂ ਅਤੇ ਗੁਰੂ ਗ੍ਰੰਥ ਸਾਹਿਬ ਵਿੱਚ ਅਥਾਂਹ ਵਿਸ਼ਵਾਸ ਰੱਖਣ ਵਾਲੇ ਸ਼ਰਧਾਲੂਆਂ ਵਲੋਂ ਕੀਤਾ ਜਾ ਰਿਹਾ ਹੈ। ਪੰਜਾਬ ਗੁਰੂਆਂ, ਪੀਰਾਂ ਅਤੇ ਸੰਤਾਂ ਦੀ ਧਰਤੀ ਹੈ ਅਤੇ ਇਸ ਦੇ ਬਾਵਜੂਦ ਕਿ ਸਿੱਖ ਬਹੁਗਿਣਤੀ ਵਿਚ ਹਨ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਇੱਕ ਚਿੰਤਾਜਨਕ ਵਿਸ਼ਾ ਹੈ ਜਿਸ ਦੇ ਪਿੱਛੇ ਪੰਜਾਬ ਦੀ ਸ਼ਾਂਤੀ ਭੰਗ ਹੋ ਰਹੀ ਹੈ ਜਿਸ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰੇਗਾ।

ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਲੀ ਵਾਰ ਵੋਟਾਂ ਨਹੀਂ ਲੈ ਸਕਦੇ ਕਿਉਂਕਿ ਕਾਂਗਰਸ ਪਾਰਟੀ ਸੱਤਾ ਵਿੱਚ ਆਉਣ ਤੋਂ ਬਾਅਦ ਕਿਸੇ ਗ਼ਰੀਬ ਜਾਂ ਪਛੜੇ ਵਰਗ ਅਤੇ ਨਾ ਹੀ ਕਿਸੇ ਲੋੜਵੰਦ ਵਿਅਕਤੀ ਦੀ ਕੋਈ ਸਾਰ ਲਈ ਹੈ ਅਤੇ ਸਭ ਤੋਂ ਮਹੱਤਵਪੂਰਨ ਗੱਲ ਸਮਾਰਟ ਫ਼ੋਨ ਤਾਂ ਸਿਰਫ਼ ਇੱਕ ਬਹਾਨਾ ਹੈ ਨੌਜਵਾਨਾਂ ਨੂੰ ਮੂਰਖ਼ ਬਣਾਉਣ ਲਈ ਕਿਉਂਕਿ ਪੰਜਾਬ ਦੇ ਲੋਕਾਂ ਨਾਲ ਕੀਤਾ ਇੱਕ ਵੀ ਚੋਣ ਵਾਅਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲੇ ਤੱਕ ਪੂਰਾ ਨਹੀਂ ਕੀਤਾ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ।

ਉਨ੍ਹਾਂ ਮੁੱਖ ਮੰਤਰੀ ਦੀ ਇਸ ਗੱਲ ਲਈ ਵੀ ਨਿੰਦਿਆ ਕੀਤੀ ਕਿ ਸੂਬੇ ਵਿਚ ਵੱਡੀ ਗਿਣਤੀ ਵਿਚ ਲੋਕ ਜ਼ਹਿਰ ਨਾਲ ਮਰੇ ਸਨ, ਇਹ ਸ਼ਰਾਬ ਦਾ ਗੋਰਖਧੰਦਾ ਸਭ ਸਰਕਾਰ ਅਤੇ ਪੁਲਿਸ ਅਧਿਕਾਰੀਆਂ ਦੀ ਮਿਲੀਭੁਗਤ ਕਾਰਨ ਚੱਲ ਰਿਹਾ ਹੈ। ਇਸ ਸਬੰਧ ਵਿੱਚ ਜਿਹੜੇ ਗੁਨਾਹਗਾਰ ਸ਼ਰਾਬ ਦੇ ਕਾਰੋਬਾਰ ਨੂੰ ਗੈਰ ਕਾਨੂੰਨੀ ਢੰਗ ਨਾਲ ਚਲਾ ਰਹੇ ਹਨ। ਸਰਕਾਰ ਅਜਿਹੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਕਿਉਂ ਨਹੀਂ ਧੱਕਦੀ? ਕੈਪਟਨ ਸਰਕਾਰ ਦੀ ਇਸ ਪਿੱਛੇ ਕੀ ਮਜਬੂਰੀ ਹੈ?

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿੱਚ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਵਿੱਚ ਨਾ ਲਿਆ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਪਾਰਟੀ ਸੁਪਰੀਮੋ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਸੂਬਾ ਪੱਧਰ ਤੇ ਧਰਨੇ ਅਤੇ ਰੋਸ ਪ੍ਰਦਰਸ਼ਨ ਵਿੱਢੇਗਾ।

Yes Punjab Gall Squareਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਅੱਜ ਸੂਬੇ ਭਰ ਵਿੱਚ 11 ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੰਜਾਬ ਕਾਂਗਰਸ ਸਰਕਾਰ ਨੂੰ ਕੁੰਭਕਰਨ ਦੀ ਨੀਂਦ ਤੋਂ ਜਗਾਉਣ ਲਈ ਮੰਗ ਪੱਤਰ ਸੌਂਪੇ ਗਏ ਹਨ ਜਿੰਨ੍ਹਾਂ ਵਿੱਚ ਅੰਮ੍ਰਿਤਸਰ, ਤਰਨ ਤਾਰਨ, ਜਲੰਧਰ, ਨਵਾਂ ਸ਼ਹਿਰ, ਰੋਪੜ, ਮੁਹਾਲੀ, ਪਟਿਆਲਾ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਬਠਿੰਡਾ ਸ਼ਾਮਲ ਹਨ।

ਇਸ ਮੌਕੇ ਸ੍ਰ. ਗੁਰਮੁੱਖ ਸਿੰਘ ਸੰਧੂ, ਸ੍ਰ. ਸੁਖਵਿੰਦਰ ਸਿੰਘ ਸ਼ਹਿਜ਼ਾਦਾ ਆਦਿ ਪਾਰਟੀ ਵਰਕਰ ਮੌਜੂਦ ਸਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,487FansLike
113,911FollowersFollow

ENTERTAINMENT

National

GLOBAL

OPINION

G-20 summit in Kashmir: An unparalleled diplomatic achievement for India after 1990 – by Ahmed Ali Fayyaz

New Delhi, June 27, 2022- On Thursday, 23 June 2022, the Government of Jammu and Kashmir constituted a 5-member committee of bureaucrats under Principal...

Understanding who lit the flames of ‘Agnipath, and why – by Kavya Dubey

It is an indescribably inspiring feeling to see a 'fauji' on the move - clad in his camouflage uniform at a railway platform with...

Prez poll: Draupadi Murmu’s nomination tactical outreach to tribals – by Sunil Trivedi

New Delhi, June 26, 2022- The nomination of Draupadi Murmu as NDA's Presidential candidate has been seen as a tactical political outreach to the...

SPORTS

Health & Fitness

Can blood thinners help reduce symptoms of long Covid?

London, June 29, 2022- Researchers in the UK are probing a potential link between blood clots and long-term symptoms post a Covid infection, and whether a treatment of blood thinners may help reduce long Covid conditions, media reports said. Long Covid is defined as having new or ongoing symptoms four weeks or more after the start of disease. The symptoms,...

Gadgets & Tech

error: Content is protected !!