ਪੰਜਾਬ ’ਚ ਵੋਟਾਂ ਮੰਗਣ ਤੋਂ ਪਹਿਲਾਂ ਭਾਜਪਾ ਤੇ ਕੇਂਦਰ ਸਰਕਾਰ ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਐਲਾਨ ਕਰਨ, ਕਰਜ਼ਾ ਮੁਆਫ਼ ਕਰਨ: ਸਿਮਰਜੀਤ ਸਿੰਘ ਬੈਂਸ

ਯੈੱਸ ਪੰਜਾਬ
ਰੋਪੜ, 16 ਦਸੰਬਰ, 2021:
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸ: ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਵਿੱਚ ਵੋਟਾਂ ਮੰਗਣ ਤੋਂ ਪਹਿਲਾਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਐਲਾਨ ਕਰਨਾ ਚਾਹੀਦਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਕੇਂਦਰ ਸਰਕਾਰ ਪੰਜਾਬ ਦੇ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕਰੇ। ਉਹਨਾਂ ਆਖ਼ਿਆ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਸਿਰ ਚੜ੍ਹੇ ਕਰਜ਼ੇ ’ਤੇ ਲਕੀਰ ਫ਼ੇਰੇ।

ਸ: ਸਿਮਰਜੀਤ ਸਿੰਘ ਬੈਂਸ ਰੋਪੜ ਵਿਖ਼ੇ ਇਕ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ।

ਉਹਨਾਂ ਆਖ਼ਿਆ ਕਿ ਲੰਬਾ ਸਮਾਂ ਪਹਿਲਾਂ ਇਹ ਨਾਅਰਾ ਪੰਜਾਬ ਵਿੱਚ ਲੱਗਦਾ ਰਿਹਾ ਹੈ ਕਿ ‘ਖਿੜਿਆ ਫੁੱਲ ਗੁਲਾਬ ਦਾ, ਚੰਡੀਗੜ੍ਹ ਪੰਜਾਬ ਦਾ’ ਪਰ ਕੇਂਦਰ ਦੀਆਂ ਸਰਕਾਰਾਂ ਨੇ ਸਾਨੂੰ ਰਾਜਧਾਨੀ ਤੋਂ ਬਿਨਾਂ ਲੰਗੜਾ ਪੰਜਾਬ ਦਿੱਤਾ ਅਤੇ ਸਾਨੂੰ ਰਾਜਧਾਨੀ ਤੋਂ ਵਿਰਵੇ ਕਰ ਦਿੱਤਾ।

ਉਹਨਾਂ ਆਖ਼ਿਆ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਐਲਾਨ ਕਰੇ ਅਤੇ ਹਰਿਆਣਾ ਆਪਣੀ ਵੱਖਰੀ ਰਾਜਧਾਨੀ ਬਣਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ