ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਬਣੇ ਜਗਬੀਰ ਸਿੰਘ ਬਰਾੜ ਦਾ ਜਲੰਧਰ ਪੁੱਜਣ ’ਤੇ ਨਿੱਘਾ ਸਵਾਗਤ

ਯੈੱਸ ਪੰਜਾਬ

ਜਲੰਧਰ, 7 ਸਤੰਬਰ, 2019:

ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਬਣੇ ਸਾਬਕਾ ਵਿਧਾਇਕ ਸ: ਜਗਬੀਰ ਸਿੰਘ ਬਰਾੜ ਦਾ ਅੱਜ ਜਲੰਧਰ ਪੁੱਜਣ ’ਤੇ ਉਨ੍ਹਾਂ ਦੇ ਸਾਥੀ ਆਗੂਆਂ, ਪਾਰਟੀ ਵਰਕਰਾਂ ਅਤੇ ਹਲਕਾ ਨਕੋਦਰ ਦੇ ਲੋਕਾਂ ਵੱਲੋਂ ਨਿੱਘਾ ਅਤੇ ਭਰਪੂਰ ਸਵਾਗਤ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਲੰਘੀ 29 ਅਗਸਤ ਨੂੰ ਸ:ਬਰਾੜ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਞਮ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ।

ਅੱਜ ਮਾਡਲ ਟਾਊਨ ਸਥਿਤ ਸ:ਬਰਾੜ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਸਮਰਥਕਾਂ ਅਤੇ ਪ੍ਰਸ਼ੰਸਕਾਂ ਦੇ ਵੱਡੇ ਇਕੱਠ ਵੱਲੋਂ ਉਨ੍ਹਾਂ ਦਾ ਫੁੱਲਾਂ ਦੇ ਹਾਰਾਂ ਅਤੇ ਗੁਲਦਸਤਿਆਂ ਨਾਲ ਨਾਅਰਿਆਂ ਦੀ ਗੂੰਜ ਵਿਚ ਸਵਾਗਤ ਕੀਤਾ ਗਿਆ।

ਇਸ ਮੌਕੇ ਸ: ਬਰਾੜ ਨੇ ਆਪਣੇ ਸਾਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ’ਤੇ ਭਰੋਸਾ ਜਤਾ ਕੇ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਪ੍ਰਤੀਬੱਧਤਾ ਨਾਲ ਨਿਭਾਉਂਦੇ ਹੋਏ ਮੁੱਖ ਮੰਤਰੀ ਅਤੇ ਕਾਂਗਰਸ ਸਰਕਾਰ ਦੀਆਂ ਆਸਾਂ ’ਤੇ ਖ਼ਰੇ ਉਤਰਣ ਲਈ ਭਰਪੂਰ ਯਤਨ ਕਰਨਗੇ।

Share News / Article

Yes Punjab - TOP STORIES