ਪੰਜਾਬ ਦੀਆਂ ਪੰਚਾਇਤੀ ਜ਼ਮੀਨਾਂ ਨੂੰ ਠੇਕੇ ‘ਤੇ ਦੇਣ ਬਾਰੇ ਨਵੀਂ ਨੀਤੀ ਬਣਾਉਣ ਦੀ ਲੋੜ: ਹਰਪਾਲ ਚੀਮਾ

 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  

ਭਵਾਨੀਗੜ੍ਹ, (ਸੰਗਰੂਰ) , 1 ਅਗਸਤ 2020 –
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੀਆਂ ਪੰਚਾਇਤੀ ਜ਼ਮੀਨਾਂ ਨੂੰ ਠੇਕੇ ‘ਤੇ ਦੇਣ ਬਾਰੇ ਮੌਜੂਦਾ ਪ੍ਰਕਿਰਿਆ ਅਤੇ ਪ੍ਰਣਾਲੀ ‘ਤੇ ਸਵਾਲ ਖੜੇ ਕਰਦਿਆਂ ਇਸ ਬਾਰੇ ਨਵੀਂ ਨੀਤੀ ਬਣਾਉਣ ‘ਤੇ ਜ਼ੋਰ ਦਿੱਤਾ ਹੈ, ਜਿਸ ਦਾ ਸਿੱਧਾ ਲਾਭ ਬੇਜ਼ਮੀਨੇ ਜਿੰਮੀਦਾਰਾਂ, ਪਿਛੜੇ ਵਰਗਾਂ ਅਤੇ ਦਲਿਤਾਂ ਨੂੰ ਮਿਲ ਸਕੇ।

ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਪੰਚਾਇਤੀ ਜ਼ਮੀਨ ਦੀ ‘ਅਖੌਤੀ’ ਬੋਲੀ ਵਿਰੁੱਧ ਧਰਨੇ ‘ਤੇ ਬੈਠੇ ਪਰਿਵਾਰਾਂ ਨੂੰ ਮਿਲਣ ਪਹੁੰਚੇ ਸਨ। ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਧਿਰ ਦੇ ਆਗੂਆਂ ਵੱਲੋਂ ਆਪਣੇ ਨਿੱਜੀ ਸਵਾਰਥਾਂ ਅਤੇ ਪਿੰਡਾਂ ਨੂੰ ਧੜਿਆਂ ‘ਚ ਵੰਡਣ ਵਾਲੀ ਖ਼ਤਰਨਾਕ ਖੇਡ ਪਿੰਡਾਂ ਦੀ ਸਮਾਜਿਕ ਅਤੇ ਭਾਈਚਾਰਕ ਸਾਂਝ ਨੂੰ ਤੋੜ ਰਹੀ ਹੈ।

ਅਜਿਹੇ ਸਿਆਸੀ ਹੱਥ ਕੰਡਿਆਂ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਚੀਮਾ ਨੇ ਘਰਾਚੋਂ ਦੀ ਪੰਚਾਇਤੀ ਜ਼ਮੀਨ ਦੀ ਬੋਲੀ ‘ਚ ਸਥਾਨਕ ਕਾਂਗਰਸੀ ਵਿਧਾਇਕ ਅਤੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਵੰਡ ਪਾਊ ਅਤੇ ਗੈਰ ਜ਼ਰੂਰੀ ਦਖ਼ਲਅੰਦਾਜ਼ੀ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਮੰਤਰੀ ਦੀ ਜ਼ਿੰਮੇਵਾਰੀ ਨਿਭਾ ਰਹੇ ਸਿੰਗਲਾ ਨੂੰ ਅਜਿਹੀਆਂ ਛੋਟੀਆਂ ਅਤੇ ਘਟੀਆ ਹਰਕਤਾਂ ਤੋਂ ਪਰਹੇਜ਼ ਰੱਖਣਾ ਚਾਹੀਦਾ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਬਾਰੇ ਨਵੀਂ ਨੀਤੀ ਸਮੇਂ ਦੀ ਲੋੜ ਹੈ। ਪਹਿਲਾਂ ਨੀਤੀ ਤਹਿਤ ਪੰਚਾਇਤੀ ਜ਼ਮੀਨ ਪਿੰਡ ਦੇ ਹੀ ਭੂਮੀਹੀਣ ਜਾਂ ਨਾ ਮਾਤਰ ਜ਼ਮੀਨਾਂ ਵਾਲੇ ਜ਼ਿਮੀਂਦਾਰਾਂ ਅਤੇ ਹੋਰ ਪਿਛੜੀਆਂ ਸ਼੍ਰੇਣੀਆਂ ਨਾਲ ਸੰਬੰਧਿਤ ਲੋਕਾਂ ਲਈ ਰਾਖਵੀਂਆਂ ਹੋਣੀਆਂ ਚਾਹੀਦੀਆਂ ਹਨ, ਜਦਕਿ ਦਲਿਤ ਪਰਿਵਾਰਾਂ ਲਈ ਰਾਖਵੀਂ 33 ਪ੍ਰਤੀਸ਼ਤ ਪੰਚਾਇਤੀ ਜ਼ਮੀਨ ਨੂੰ ਪਿੰਡ ਦੇ ਦਲਿਤ ਪਰਿਵਾਰਾਂ ਨੂੰ ਸਹਿਕਾਰੀ ਖੇਤੀ ਮਾਡਲ ਅਪਣਾਉਣ ਲਈ ਉਤਸ਼ਾਹਿਤ ਕਰਨ ਦੀ ਨੀਤੀ ਅਮਲ ‘ਚ ਲਿਆਉਣਾ ਚਾਹੀਦਾ ਹੈ।

ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਸਵਾ 100 ਦੇ ਕਰੀਬ ਦਲਿਤ ਔਰਤਾਂ ਅਤੇ ਮਰਦਾਂ ਨੂੰ ਪੁਲਸ ਹਿਰਾਸਤ ‘ਚ ਲੈਣ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਦਲਿਤ ਵਿਰੋਧੀ ਸੋਚ ਦਾ ਨਤੀਜਾ ਕਿਹਾ। ਉਨ੍ਹਾਂ ਮੰਗ ਕੀਤੀ ਕਿ ਫ਼ਰਜ਼ੀ ਬੋਲੀ ਰੱਦ ਕਰਕੇ ਨਵੇਂ ਸਿਰਿਓਂ ਕਰਵਾਈ ਜਾਵੇ ਅਤੇ ਬੇਜ਼ਮੀਨਾ ਦੇ ਹੱਕ ਸੁਰੱਖਿਅਤ ਕੀਤੇ ਜਾਣ। ਉਨ੍ਹਾਂ ਸਾਰੇ ਮੁਕੱਦਮੇ ਰੱਦ ਕਰਨ ਦੀ ਵੀ ਮੰਗ ਕੀਤੀ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 


 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •