ਪੰਜਾਬ ਦੀਆਂ 16 ਕਿਸਾਨ ਜੱਥੇਬੰਦੀਆਂ ਵੱਲੋਂ ਹਰਿਆਣਾ ਦੇ ਗੰਨਾ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਯੈੱਸ ਪੰਜਾਬ
ਚੰਡੀਗੜ੍ਹ, 2 ਮਈ 2022 –
ਪੰਜਾਬ ਦੀਆਂ 16 ਕਿਸਾਨ-ਜਥੇਬੰਦੀਆਂ ਨੇ ਹਰਿਆਣਾ ਦੇ ਗੰਨਾ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਹੈ।

ਪੰਜਾਬ ਦੇ ਕਿਸਾਨ ਆਗੂਆਂ ਬੂਟਾ ਸਿੰਘ ਬੁਰਜ਼ਗਿੱਲ, ਸਤਨਾਮ ਸਿੰਘ ਸਾਹਨੀ, ਮਨਜੀਤ ਸਿੰਘ ਰਾਏ, ਕੁਲਦੀਪ ਸਿੰਘ ਵਜੀਦਪੁਰ, ਮੁਕੇਸ਼ ਚੰਦਰ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਿਤ ਹਰਿਆਣਾ ਦੀਆਂ ਕਿਸਾਨ-ਜਥੇਬੰਦੀਆਂ ਗੰਨੇ ਦੀ ਫਸਲ ਦਾ ਬਕਾਇਆ ਲੈਣ ਲਈ ਹਰਿਆਣਾ ਦੇ ਗੰਨਾ ਕਮਿਸ਼ਨਰ ਪੰਚਕੂਲਾ ਵਿਖੇ ਧਰਨਾ ਲਾਈ ਬੈਠੇ ਸਨ।

ਪਰ ਪ੍ਰਸ਼ਾਸਨ ਅਤੇ ਕਿਸਾਨਾਂ ਵਿਚਕਾਰ ਲਗਾਤਾਰ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਖੱਟੜ ਸਰਕਾਰ ਕਿਸਾਨਾਂ ਦੀ ਸੁਣਵਾਈ ਕਰਨ ਦੀ ਬਜਾਏ ਜਬਰ ਦੇ ਰਾਹ ਤੁਰੀ ਹੋਈ ਹੈ। ਜੇਕਰ ਸੁਣਵਾਈ ਨਾ ਹੋਈ ਤਾਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦਾ ਇਸ ਹੱਕੀ ਸੰਘਰਸ਼ ਦੀ ਡਟਵੀਂ ਹਮਾਇਤ ‘ਤੇ ਆਉਣ ਦਾ ਪ੍ਰੋਗਰਾਮ ਮਜਬੂਰਨ ਉਲੀਕਣਾ ਪਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ