ਯੈੱਸ ਪੰਜਾਬ
ਹੁਸ਼ਿਆਰਪੁਰ, 21 ਦਸੰਬਰ, 2021:
ਮਾਨਯੋਗ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਹੁਸ਼ਿਆਰਪੁਰ ਵਿਖੇ ਪਹੁੰਚੇ, ਜਿਸ ਦੌਰਾਨ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸਮੇਤ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਉਨ੍ਹਾਂ ਜਿਥੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲਿਆ, ਉਥੇ ਵੈਕਸੀਨੇਸ਼ਨ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਤਸੱਲੀ ਵੀ ਪ੍ਰਗਟਾਈ। ਇਸ ਮੌਕੇ ਮਾਨਯੋਗ ਰਾਜਪਾਲ ਦੇ ਪ੍ਰਮੁੱਖ ਸਕੱਤਰ ਸ੍ਰੀ ਜੇ.ਐਮ. ਬਾਲਾਮੁਰਗਨ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਜ਼ਿਲ੍ਹੇ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਦੱਸਦਿਆਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਗਿਆ ਹੈ, ਤਾਂ ਜੋ ਲਾਭਪਾਤਰੀਆਂ ਨੂੰ ਫਾਇਦਾ ਪਹੁੰਚ ਸਕੇ। ਇਸ ਤੋਂ ਇਲਾਵਾ ਉਨ੍ਹਾਂ ਵੈਕਸੀਨੇਸ਼ਨ ਬਾਰੇ ਦੱਸਦਿਆਂ ਕਿਹਾ ਕਿ ਇਸ ਸਬੰਧ ਵਿਚ ਸਿਹਤ ਵਿਭਾਗ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ ਅਤੇ 100 ਫੀਸਦੀ ਵੈਕਸੀਨੇਸ਼ਨ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ।
ਇਸ ਮੌਕੇ ਆਈ.ਜੀ. ਸ੍ਰੀ ਜੀ.ਐਸ. ਢਿੱਲੋਂ, ਐਸ.ਐਸ.ਪੀ. ਸ੍ਰੀ ਕੁਲਵੰਤ ਸਿੰਘ ਹੀਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ ਰੰਧਾਵਾ, ਸਿਵਲ ਸਰਜਨ ਡਾ. ਪਰਮਿੰਦਰ ਕੌਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ